NewsBreaking NewsPoliticsPunjab

ਵੋਟਾਂ ਵਾਲੇ ਦਿਨ ਝੁਕੇ ਬਾਦਲ! ਗੋਡੀਂ ਹੱਥ ਲਾਉਣੇ ਪੈ ਗਏ (ਵੀਡੀਓ)

ਪੰਚਾਇਤੀ ਚੋਣਾਂ : ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਪੈ ਰਹੀਆਂ ਹਨ।ਜਿਸ ਦੇ ਲਈ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਇਸ ਕਰਕੇ ਅੱਜ ਸਵੇਰੇ ਤੋਂ ਹੀ ਔਰਤਾਂ /ਪੁਰਸ਼ ਵੋਟਰਾਂ ਦੀਆਂ ਲੰਮੀਆਂ ਕਤਾਰਾਂ ਲੱਗ ਚੁੱਕੀਆਂ ਹਨ।ਇਸ ਦੌਰਾਨ ਵੋਟਰਾਂ ਨੂੰ ਆਪਣੇ ਮਨ ਪਸੰਦ ਦਾ ਨੁਮਾਇੰਦਾ ਚੁਣਨ ਵਾਸਤੇ ਠੰਡ ਦੀ ਕੋਈ ਪ੍ਰਵਾਹ ਨਹੀਂ ਹੈ।ਇਹ ਵੋਟਾਂ ਸ਼ਾਮ 4 ਵਜੇ ਤੱਕ ਹੀ ਪੈਣੀਆਂ ਹਨ ਅਤੇ ਜਿਸ ਤੋਂ ਬਾਅਦ ਨਤੀਜੇ ਆਉਣੇ ਸ਼ੁਰੂ ਹੋਣਗੇ।ਇੰਨ੍ਹਾਂ ਚੋਣਾਂ ‘ਚ ਖਾਸ ਗੱਲ ਇਹ ਵੀ ਹੈ ਕਿ ਚੋਣਾਂ ‘ਚ ਕਿਸੇ ਉਮੀਦਵਾਰ ਨੂੰ ਪਸੰਦ ਨਾ ਕਰਨ ‘ਤੇ ਵੋਟਰ ਨੋਟਾ ਦਾ ਵੀ ਬਟਨ ਦਬਾ ਸਕਦੇ ਹਨ।

ਇਸ ਦੌਰਾਨ ਵੱਖ -ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਨੇ ਵੀ ਆਪਣੀ ਵੋਟ ਦਾ ਭੁਗਤਾਨ ਕੀਤਾ ਹੈ।ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਪਿੰਡ ਬਾਦਲ ਵਿੱਚ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਚਾਚਾ ਜੀ ਅਤੇ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੇ ਪੈਰੀ ਹੱਥ ਲਗਾ ਕੇ ਆਸ਼ੀਰਵਾਦ ਲਿਆ ਹੈ।

Read Also ਪ੍ਰਕਾਸ਼ ਸਿੰਘ ਬਾਦਲ ਤੋਂ ਵਾਪਸ ਹੋਵੇਗਾ ਫਖ਼ਰ-ਏ-ਕੌਮ (ਵੀਡੀਓ)

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕਾਂਗਰਸ ਨੇ ਪੰਚਾਇਤੀ ਚੋਣਾਂ ਵਿੱਚ ਧੱਕੇਸ਼ਾਹੀਆਂ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੇ ਲੋਕਤੰਤਰ ਦਾ ਘਾਣ ਕੀਤਾ ਹੈ।ਸੁਖਬੀਰ ਸਿੰਘ ਬਾਦਲ ਨੇ ਪੰਜਾਬ ਚੋਣ ਕਮਿਸ਼ਨ ‘ਤੇ ਇਲਜ਼ਾਮ ਲਗਾਉਂਦਿਆਂ ਕਿਹਾ ਹੈ ਕਿ ਪੰਜਾਬ ਚੋਣ ਕਮਿਸ਼ਨ ਸਰਕਾਰ ਦੇ ਦਵਾਅ ਹੇਠ ਕੋਈ ਫ਼ੈਸਲਾ ਨਹੀਂ ਲੈ ਰਿਹਾ।ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਪਿੰਡ ਬਾਦਲ ਵਿੱਚ ਆਪਣੀ ਵੋਟ ਪਾਈ ਹੈ।ਉਨ੍ਹਾਂ ਨੇ ਪੰਚਾਇਤੀ ਚੋਣਾਂ ਵਿੱਚ ਕਾਂਗਰਸ ਸਰਕਾਰ ‘ਤੇ ਧੱਕੇਸ਼ਾਹੀ ਦੇ ਦੋਸ਼ ਲਗਾਏ ਹਨ।

ਦੱਸ ਦੇਈਏ ਕਿ ਪੰਜਾਬ ਭਰ ‘ਚ ਪੰਚਾਇਤੀ ਚੋਣਾਂ ਲਈ 1,27,87,395 ਵੋਟਰ ਹਨ, ਜਿੰਨ੍ਹਾਂ ‘ਚੋਂ 6688245 ਪੁਰਸ਼, 6066245 ਔਰਤਾਂ, 97 ਕਿੰਨਰ ਹਨ।ਇਸ ਦੇ ਨਾਲ ਹੀ 13276 ਪੰਚਾਇਤਾਂ ‘ਚੋਂ 4363 ਸਰਪੰਚ ਬਿਨਾਂ ਮੁਕਾਬਲਾ ਚੁਣੇ ਜਾ ਚੁੱਕੇ ਹਨ।ਪੰਜਾਬ ਅੰਦਰ ਸਰਪੰਚੀ ਦੀਆਂ 8913 ਸੀਟਾਂ ਲਈ 22801 ਤੇ ਪੰਚੀ ਲਈ 76960 ਉਮੀਦਵਾਰ ਚੋਣ ਮੈਦਾਨ ‘ਚ ਹਨ ਸੂਬੇ ‘ਚ ਪੰਚਾਇਤ ਚੋਣਾਂ ਲਈ 17,268 ਪੋਲਿੰਗ ਬੂਥ ਬਣਾਏ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button