Breaking NewsD5 specialNewsPoliticsPunjab

ਕੱਲ ਨੂੰ ਫੇਰ ਹੋਣਗੀਆਂ ਪੰਚਾਇਤੀ ਚੋਣਾਂ, ਰਾਤੋ ਰਾਤ ਜਾਰੀ ਹੋਵੇ ਨਵੇਂ ਹੁਕਮ (ਵੀਡੀਓ)

ਚੰਡੀਗੜ੍ਹ : ਪੰਚਾਇਤੀ ਚੋਣਾਂ ਦੌਰਾਨ ਗੜਬੜੀਆਂ ਦੀ ਰਿਪੋਰਟਾਂ ਪ੍ਰਾਪਤ ਹੋਣ ਤੋਂ ਬਾਅਦ ਪੰਜਾਬ ਰਾਜ ਚੋਣ ਕਮਿਸ਼ਨ ਸੂਬੇ ਦੇ 8 ਜ਼ਿਲ੍ਹਿਆਂ ਦੇ 14 ਬੂਥਾਂ ‘ਤੇ ਸਰਪੰਚ ਤੇ ਪੰਚ ਦੇ ਅਹੁਦੇ ਲਈ ਲਈ ਮੁੜ ਵੋਟਾਂ ਪਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਨ੍ਹਾਂ 14 ਥਾਂਵਾਂ `ਤੇ 2 ਜਨਵਰੀ ਨੂੰ ਮੁੜ ਵੋਟਿੰਗ ਕਰਵਾਉਣ ਕਰਵਾਈ ਜਾਵੇਗੀ ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪਾਈਆਂ ਜਾਣਗੀਆਂ। ਪੰਜਾਬ ਰਾਜ ਚੋਣ ਕਮਿਸ਼ਨ ਮੁਤਾਬਕ ਅੰਮ੍ਰਿਤਸਰ ਦੇ ਜ਼ਿਲ੍ਹੇ ਦੇ ਵੇਰਕਾ ਬਲਾਕ ਦੇ ਪਿੰਡ ਵਡਾਲਾ ਭਿੱਟੇਵਿੰਡ ਅਤੇ ਬਲਾਕ ਹਰਸ਼ਾ ਛੀਨਾ ਦੀ ਪੰਚਾਇਤ ਦਾਲੇਹ ਦੀ ਸਮੁੱਚੀ ਪੰਚਾਇਤ, ਜ਼ਿਲ੍ਹਾ ਗੁਰਦਾਸਪੁਰ ਦੇ ਧਾਰੀਵਾਲ ਬਲਾਕ ਦੀ ਪੰਚਾਇਤ ਬਜੁਰਗਵਾਲਾ ਦੀ ਸਮੁੱਚੀ ਪੰਚਾਇਤ ਤੇ ਇਸੇ ਬਲਾਕ ਦੇ ਪਿੰਡ ਚੌੜਾ ਦੀ ਵਾਰਡ ਨੰਬਰ 5 ਤੇ 6 ‘ਚ ਮੁੜ ਵੋਟਾਂ ਪੈਣਗੀਆਂ।

Read Also ਪੰਚਾਇਤੀ ਚੋਣਾਂ ਨੂੰ ਲੈ ਕੇ ਮੋਗਾ ਚੱਲੀ ਗੋਲੀ, ਹੁੱਲੜਬਾਜ਼ਾਂ ਨੇ ਕੀਤੀ ਭੰਨਤੋੜ

ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਬਲਾਕ ਦੇ ਪਿੰਡ ਲਖਮੀਰ ਕੇ ਹਿਠਾੜ ਦੀ ਸਮੁੱਚੀ ਪੰਚਾਇਤ ਅਤੇ ਇਸੇ ਬਲਾਕ ਅਧੀਨ ਆਉਂਦੇ ਨਾਨਕਪੁਰਾ ਪਿੰਡ ਦੇ ਮਹੱਲਾ ਨਾਨਕਪੁਰਾ ‘ਚ ਮੁੜ ਵੋਟਾਂ ਪੈਣਗੀਆਂ। ਲੁਧਿਆਣਾ ਜ਼ਿਲ੍ਹੇ ਦੇ ਬਲਾਕ ਸੁਧਾਰ ਪੈਂਦੇ ਪਿੰਡ ਦੇਵਤਵਾਲ ਦੀ ਸਮੁੱਚੀ ਪੰਚਾਇਤ ਲਈ ਵੋਟਾਂ ਪੈਣਗੀਆਂ। ਪਟਿਆਲਾ ਜ਼ਿਲ੍ਹੇ ਦੇ ਘਨੌਰ ਬਲਾਕ ਦੇ ਪਿੰਡ ਲਾਛੜੂ ਤੇ ਹਰੀ ਮਾਜਰਾ ਅਤੇ ਬਲਾਕ ਪਟਿਆਲਾ ਦੇ ਪਿੰਡ ਮਹਿਮਦਪੁਰ ਦੀ ਸਮੁੱਚੀ ਪੰਚਾਇਤ ਲਈ ਮੁੜ ਵੋਟਾਂ ਪੈਣਗੀਆਂ। ਜਲੰਧਰ ਦੇ ਗ੍ਰਾਮ ਪੰਚਾਇਤ ਸੈਦਪੁਰ ਝਿੜੀ (ਵੈਸਟ ਸਾਈਡ) ਦੇ ਵਾਰਡ ਨੰਬਰ 7 ‘ਚ ਮੁੜ ਵੋਟਾਂ ਪੈਣਗੀਆਂ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪਿੰਡ ਟਰੜਕ ਤੇ ਘਟੋਰ ‘ਚ ਸਰਪੰਚ ਲਈ ਮੁੜ ਵੋਟਾਂ ਪੈਣਗੀਆਂ ਜਦਕਿ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਵਾਲਾ ਦੇ ਪਿੰਡ ਰਤਨਗੜ੍ਹ ‘ਚ ਵੀ ਸਰਪੰਚ ਲਈ ਮੁੜ ਵੋਟਾਂ ਪਾਈਆਂ ਜਾਣਗੀਆਂ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button