ਅਰਵਿੰਦ ਕੇਜਰੀਵਾਲ ਪਿੱਛੇ ਦੌੜੇ ਸੈਂਕੜੇ ਲੋਕ ! ਮੱਚ ਗਈ ਹਾਹਾਕਾਰ (ਵੀਡੀਓ)
![](https://punjabi.newsd5.in/wp-content/uploads/2019/02/maxresdefault-67.jpg)
ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਹਮਲਾ ਹੋਇਆ ਹੈ।ਇਸ ਵਾਰ ਦਿੱਲੀ ਵਿਖੇ ਡਾਂਗਾਂ-ਸੋਟਿਆਂ ਨਾਲ ਲੈਸ ਭੀੜ ਨੇ ਕੇਜਰੀਵਾਲ ਦੀ ਕਾਰ ਉੱਪਰ ਹਮਲਾ ਕੀਤਾ ਹੈ। ਇਹ ਜਾਣਕਾਰੀ ‘ਆਪ’ ਪਾਰਟੀ ਨੇ ਟਵੀਟ ਰਾਹੀਂ ਦਿੱਤੀ ਹੈ ‘ਆਪ’ ਨੇ ਇਸ ਹਰਕਤ ਲਈ ਬੀਜੇਪੀ ਨੂੰ ਜ਼ਿੰਮੇਵਾਰ ਦੱਸਿਆ ਹੈ। ਜਾਣਕਾਰੀ ਮੁਤਾਬਿਕ ਇਸ ਘਟਨਾ ‘ਚ ਕਿਸੇ ਨੂੰ ਸੱਟ ਨਹੀਂ ਲੱਗੀ।
Read Also ਅਰਵਿੰਦ ਕੇਜਰੀਵਾਲ ‘ਤੇ ਵਰ੍ਹੀ ਬੀ.ਜੇ.ਪੀ.
ਤਕਰੀਬਨ 100 ਲੋਕਾਂ ਦੀ ਭੀੜ ਨੇ ਕੇਜਰੀਵਾਲ ਦੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਡਾਂਗਾਂ-ਸੋਟਿਆਂ ਨਾਲ ਹਮਲਾ ਕਰ ਦਿੱਤਾ। ਇਹ ਘਟਨਾ ਉਸ ਵੇਲੇ ਹੋਈ ਜਦੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 25 ਗੈਰਕਾਨੂੰਨੀ ਕਲੋਨੀਆਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਲਈ ਬਾਹਰੀ ਦਿੱਲੀ ਵਿੱਚ ਪਹੁੰਚੇ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਰਵਿੰਦ ਕੇਜਰੀਵਾਲ ‘ਤੇ ਸਿਆਹੀ ਅਤੇ ਜੁੱਤੀ ਨਾਲ ਹਮਲਾ ਕੀਤਾ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.