Navjot Sidhu ਚਿੱਠੀ ਨੇ ਕੀਤਾ ਅਜਿਹਾ ਕੰਮ ਬਚਾ ਲਈ ਬਾਬੇ ਨਾਨਕ ਦੀ ਜ਼ਮੀਨ (ਵੀਡੀਓ)
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਬੀਤੇ ਦਿਨੀਂ ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੂੰ ਲਿਖੀ ਚਿੱਠੀ ਨੂੰ ਬੂਰ ਪੈ ਗਿਆ ਹੈ। ਜਿਸ ਵਿੱਚ ਉਨ੍ਹਾਂ ਕਰਤਾਰਪੁਰ ਸਾਹਿਬ ਕੰਪਲੈਕਸ ਦੀ ਅਸਲ ਦਿੱਖ ਨੂੰ ਬਰਕਰਾਰ ਰੱਖਣ ਅਤੇ ਇਸ ਦੇ ਆਸ-ਪਾਸ ਕਿਸੇ ਵੀ ਤਰ੍ਹਾਂ ਦਾ ਨਿਰਮਾਣ ਨਾ ਕੀਤੇ ਜਾਣ ਦੀ ਅਪੀਲ ਕੀਤੀ ਹੈ। ਸਿੱਧੂ ਦੀ ਇਸ ਅਪੀਲ ਨੂੰ ਮੰਨਦੇ ਹੋਏ ਪਾਕਿਸਤਾਨ ਦੇ ਸੂਚਨਾ ਤੇ ਪ੍ਰਸਾਰਣ ਮੰਤਰੀ ਫਵਾਦ ਚੌਧਰੀ ਨੇ ਐਲਾਨ ਕੀਤਾ ਹੈ ਕਿ ਕਰਤਾਰਪੁਰ ਸਾਹਿਬ ਲਈ ਗਲਿਆਰਾ ਉਸਾਰਨ ਸਮੇਂ ਗੁਰੂ ਨਾਨਕ ਦੇਵ ਜੀ ਦੇ ਖੇਤਾਂ ਨਾਲ ਕੋਈ ਛੇੜਛਾੜ ਨਹੀਂ ਹੋਵੇਗੀ।
Read Also Big Breaking- Kartarpur ਲਾਂਘੇ ਨੂੰ ਲੈਕੇ ਆਈ ਵੱਡੀ ਖੁਸ਼ਖਬਰੀ (ਵੀਡੀਓ)
ਚੌਧਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਚਿੱਠੀ ਮਿਲੀ ਸੀ। ਜਿਸ ਜ਼ਮੀਨ ‘ਤੇ ਗੁਰੂ ਨਾਨਕ ਦੇਵ ਜੀ ਖੇਤੀ ਕਰਦੇ ਸਨ, ਉਸ ਨੂੰ ਉਵੇਂ ਹੀ ਰੱਖਿਆ ਜਾਵੇ ਇਮਰਾਨ ਖ਼ਾਨ ਸਰਕਾਰ ਨੇ ਸਿੱਧੂ ਦੀ ਇਹ ਮੰਗ ਮੰਨਦਿਆਂ ਗੁਰੂ ਨਾਨਕ ਦੇਵ ਜੀ ਦੇ 30 ਏਕੜ ਦੇ ਖੇਤਾਂ ‘ਚ ਕਿਸੇ ਕਿਸਮ ਦੀ ਉਸਾਰੀ ਨਾ ਕਰਨ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਨੇ 1515 ਈ: ਵਿੱਚ ਕਰਤਾਰਪੁਰ ਨਗਰ ਵਸਾਇਆ ਸੀ ਤੇ 1522 ਵਿੱਚ ਉਨ੍ਹਾਂ ਦਾ ਪਰਿਵਾਰ ਵੀ ਇੱਥੇ ਆ ਗਿਆ ਸੀ। ਪਾਕਿਸਤਾਨ ਦੇ ਇਸ ਫੈਸਲੇ ਨੇ ਇਕ ਵਾਰ ਫੇਰ ਭਾਰਤ ਵਾਸੀਆਂ ਦਾ ਦਿੱਲ ਜਿਤ ਲਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.