ਡਿਊਟੀ ‘ਚ ਅਣਗਹਿਲੀ ਵਰਤਣ ਦੇ ਇਲਜ਼ਾਮ ਹੇਠ ਚੋਣ ਤਹਿਸੀਲਦਾਰ ਮੋਗਾ ਮੁਅੱਤਲ
ਚੰਡੀਗੜ੍ਹ : ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ ਅਤੇ ਇਸੇ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਨੇ। ਜਿਸ ਦੇ ਚਲਦਿਆਂ ਅਧਿਕਾਰੀਆਂ ਨੂੰ ਵੀ ਡਿਊਟੀ ‘ਤੇ ਤਾਇਨਾਤ ਰਹਿਣ ਅਤੇ ਡਿਊਟੀ ਨੂੰ ਗੰਭੀਰਤਾ ਨਾਲ ਲੈਣ ਦੇ ਸਖਤ ਹੁਕਮ ਦਿੱਤੇ ਗਏ ਹਨ, ਤੇ ਜੋ ਵੀ ਇਸ ਦੀ ਉਲੰਘਣਾ ਕਰਦਾ ਹੈ ਉਸ ਨੂੰ ਮੁਅੱਤਲ ਕੀਤਾ ਜਾ ਰਿਹਾ ਹੈ। ਇਨ੍ਹਾਂ ਹੀ ਹੁਕਮਾਂ ਤਹਿਤ ਬੀਤੇ ਦਿਨ ਚੋਣ ਕਮਿਸ਼ਨ ਡਾ. ਐਸ ਕਰੁਣਾ ਵੱਲੋਂ ਮੋਗਾ ਦੇ ਚੋਣ ਤਹਿਸੀਲਦਾਰ ਬਲਵਿੰਦਰ ਸਿੰਘ ਨੂੰ ਮੁਅੱਤਲ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ ਅਤੇ ਮੋਗਾ ਦਾ ਚਾਰਜ਼ ਵੀ ਚੋਣ ਤਹਿਸੀਲਦਾਰ ਬਰਨਾਲਾ ਨੂੰ ਦੇਣ ਦੇ ਹੁਕਮ ਜਾਰੀ ਕੀਤੇ ਹਨ।
Read Also ਮੁਸਲਿਮ ਨੌਜਵਾਨ ਨੂੰ ਬਚਾਉਣ ਵਾਲਾ ਸਿੱਖ ਪੁਲਿਸ ਅਫ਼ਸਰ ਮੁੜ ਚੜ੍ਹਿਆ ਡਿਊਟੀ
ਦੱਸ ਦਈਏ ਕਿ ਚੋਣ ਤਹਿਸੀਦਾਰ ਮੋਗਾ ‘ਤੇ ਇਹ ਦੋਸ਼ ਲਗਾਏ ਜਾ ਰਹੇ ਸਨ ਕਿ ਉਹ ਆਪਣੀ ਡਿਊਟੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਅਤੇ ਕਿਸੇ ਵੀ ਅਧਿਕਾਰੀ ਨੂੰ ਬਿਨਾਂ ਦੱਸਿਆਂ ਹੀ ਆਪਣੀ ਡਿਊਟੀ ਤੋਂ ਗੈਰ-ਹਾਜ਼ਰ ਰਹਿੰਦੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜੋ ਰਿਪੋਰਟਾਂ ਚੋਣਾਂ ਤੋਂ ਪਹਿਲਾਂ ਚੋਣ ਤਹਿਸੀਲਦਾਰਾਂ ਵੱਲੋਂ ਚੋਣ ਕਮਿਸ਼ਨ ਨੂੰ ਭੇਜੀਆਂ ਜਾਂਦੀਆਂ ਹਨ, ਉਹ ਵੀ ਬਲਵਿੰਦਰ ਸਿੰਘ ਵੱਲੋਂ ਨਹੀਂ ਭੇਜੀਆਂ ਗਈਆਂ। ਡਾ. ਐਸ ਕਰੁਣਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਸਭ ਜਾਣਕਾਰੀ ਮੋਗਾ ਦੇ ਡਿਪਟੀ ਕਮਿਸ਼ਨਰ ਤੋਂ ਮਿਲੀ ਅਤੇ ਜਿਉਂ ਹੀ ਉਨ੍ਹਾਂ ਨੂੰ ਇਹ ਸਭ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਹੀ ਬਲਵਿੰਦਰ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦੇ ਦਿੱਤੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.