ਕੈਪਟਨ ਦੇ ਰਾਜ ‘ਚ ਮੁੰਡਿਆਂ ਨੇ ਬੀਜੇ ਡੋਡੇ ? (ਵੀਡੀਓ)
ਮਾਨਸਾ : ਪੰਜਾਬ ਵਿੱਚ ਪੋਸਤ ਦੀ ਖੇਤੀ ਸ਼ੁਰੂ ਲਈ ਕਰਨ ਲਈ ਕਿਸਾਨਾਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਇਸ ਦੀ ਲੰਮੇ ਸਮੇਂ ਤੋਂ ਵਕਾਲਤ ਕਰਦੇ ਆ ਰਹੇ ਹਨ ਪਰ ਹੁਣ ਇਹ ਖੇਤੀ ਕਿਸਾਨਾਂ ਦੇ ਖੇਤਾਂ ਵਿੱਚ ਨਹੀਂ ਸਗੋ ਮਾਨਸਾ ਦੇ ਕਸਬਾ ਭੀਖੀ ਦੇ ਇਕ ਨਿਜੀ ਕਾਲਜ ਵਿੱਚ ਦੇਖਣ ਨੂੰ ਮਿਲ ਰਹੀ ਹੈ। ਜਿਥੇ ਪੁਲਿਸ ਨੇ ਛਾਪੇਮਾਰੀ ਕਰਕੇ 30 ਕਿਲੋ ਹਰੀ ਪੋਸਤ ਬਰਾਮਦ ਕੀਤੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਪ੍ਰਿੰਸੀਪਲ ਖਿਲਾਫ ਮਾਮਲਾ ਦਰਜ ਕਰ ਲਿਆ।
Read Also ਵਾਹ ਨੀਂ ਕੈਪਟਨ ਸਰਕਾਰੇ ਤੂੰ 2-2 ਰੁਪਏ ਦਾ ਕਰਜ਼ਾ ਉਤਾਰੇ (ਵੀਡੀਓ)
ਦੂਜੇ ਪਾਸੇ ਸ਼ਹਿਰ ਵਾਸੀਆਂ ਨੇ ਪੁਲਿਸ ਦੀ ਇਸ ਕਾਰਵਾਈ ‘ਤੇ ਸਵਾਲਿਆ ਨਿਸ਼ਾਨ ਖੜ੍ਹਾ ਕੀਤਾ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਵੱਡਾ ਸਵਾਲ ਤਾਂ ਇਹ ਖੜ੍ਹਾ ਹੁੰਦਾ ਹੈ ਕਿ ਇਕ ਪਾਸੇ ਤਾਂ ਸਰਕਾਰ ਨਸ਼ੇ ਨੂੰ ਖਤਮ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਉਥੇ ਹੀ ਦੂਜੇ ਪਾਸੇ ਕਾਲਜਾਂ ਵਿੱਚ ਹੀ ਸ਼ਰੇਆਮ ਪੋਸਤ ਦੀ ਖੇਤੀ ਹੋ ਰਹੀ ਹੈ, ਜਿਸ ਨਾਲ ਸਕੂਲ ਪ੍ਰਸ਼ਾਸਨ ‘ਤੇ ਸਵਾਲ ਉੱਠਣੇ ਲਾਜ਼ਮੀ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.