Breaking NewsD5 specialIndiaNewsPoliticsPunjab

ਵਾਪਿਸ ਆਏਗਾ SIT ਵਾਲਾ ਕੁੰਵਰ ? ਮੁੱਖ ਮੰਤਰੀ ਤੋਂ ਬਾਅਦ ਟਕਸਾਲੀਆਂ ਨੇ ਲਾਇਆ ਜ਼ੋਰ (ਵੀਡੀਓ)

ਚੰਡੀਗੜ੍ਹ : ‘ਸਿੱਟ’ ਮੈਂਬਰ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ‘ਟਕਸਾਲੀ’ ਨੇ ਪੰਜਾਬ ਦੇ ਚੋਣ ਕਮਿਸ਼ਨਰ ਕੋਲ ਪਹੁੰਚ ਕੀਤੀ ਹੈ। ਚੰਡੀਗੜ੍ਹ ਵਿਖੇ ਸੇਵਾ ਸਿੰਘ ਸੇਖਵਾਂ ਦੀ ਅਗਵਾਈ ‘ਚ ਪਹੁੰਚੇ ਵਫ਼ਦ ਨੇ ਚੋਣ ਕਮਿਸ਼ਨਰ ਐਸ ਕਰੁਣਾ ਰਾਜੂ ਨੂੰ ਮੰਗ ਪੱਤਰ ਦਿੱਤਾ ਤੇ ਮੰਗ ਕੀਤੀ ਕਿ ਚੋਣ ਕਮਿਸ਼ਨ ਆਪਣੇ ਫੈਸਲੇ ਤੇ ਮੁੜ ਵਿਚਾਰ ਕਰੇ। ਇਸ ਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਇਸ ਮਾਮਲੇ ‘ਚ ਕੇਂਦਰ ਸਰਕਾਰ ਨੇ ਚੋਣ ਕਮਿਸ਼ਨ ਵਿੱਚ ਸਿੱਧੀ- ਦਖ਼ਲ ਅੰਦਾਜ਼ੀ ਕੀਤੀ ਹੈ।

Read Also ਕੁੰਵਰ ਵਿਜੇ ਪ੍ਰਤਾਪ ਦੇ ਹੱਕ ‘ਚ ਆਈ ਸੰਗਤ, ਸਿੱਖ ਸੰਗਤ ਨੇ ਕਰਤੀ ਅਨਾਊਂਸਮੈਂਟ ! (ਵੀਡੀਓ)

ਜਿਸ ਕਾਰਨ ਬੇਅਦਬੀ ਅਤੇ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਪ੍ਰਭਾਵਿਤ ਹੋਵੇਗੀ ਤੇ ਨਾਲ ਹੀ ਉਨ੍ਹਾਂ ਅਕਾਲੀ ਦਲ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਅਕਾਲੀ ਦਲ ਨੂੰ ਡਰ ਸਤਾ ਰਿਹਾ ਹੈ ਕਿ ਉਨ੍ਹਾਂ ਦਾ ਨਾ ਗੋਲੀਕਾਂਡ ਮਾਮਲੇ ਵਿੱਚ ਆ ਸਕਦਾ ਹੈ। ਦੱਸ ਦਈਏ ਕੁੰਵਰ ਵਿਜੇ ਪ੍ਰਤਾਪ ਦੀ ਬਦਲੀ ਨੂੰ ਲਗਾਤਾਰ ਸਿੱਖ ਸੰਗਤ ਤੇ ਸਿਆਸਤਦਾਨਾਂ ਵੱਲੋਂ ਅਕਾਲੀ ਦਲ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ ਪਰ ਹੁਣ ਦੇਖਣਾ ਇਹ ਹੋਵੇਗਾ ਕਿ ਇੰਨੇ ਵਿਰੋਧ ਦੇ ਬਾਵਜੂਦ ਸਰਕਾਰ ਕੋਈ ਉਨ੍ਹਾਂ ਦੇ ਤਬਾਦਲੇ ‘ਤੇ ਵਿਚਾਰ ਕਰਦੀ ਹੈ ਜਾਂ ਨਹੀਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button