ਮਾਮਲਾ ਛੋਟੇਪੁਰ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ਦਾ, ਮੀਟਿੰਗ ਕਰ ਰਹੇ ਹਾਂ ਪਾਰਟੀ ਦੇ ਹੁਕਮ ਅਨੁਸਾਰ ਚੱਲਾਂਗੇ : ਛੋਟੇਪੁਰ
ਪਟਿਆਲਾ : ਆਮ ਆਦਮੀ ਪਾਰਟੀ ਦੇ ਸਾਬਕਾ ਤੇ ਆਪਣਾ ਪੰਜਾਬ ਪਾਰਟੀ ਦੇ ਮੌਜੂਦਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਹੈ, ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਤਾਂ ਸਵਾਲ ਹੀ ਨਹੀਂ ਪੈਦਾ ਹੁੰਦਾ। ਡੀ ਫਾਈਵ ਚੈੱਨਲ ਪੰਜਾਬੀ ਟੀ.ਵੀ. ਨਾਲ ਫੋਨ ‘ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਭ ਵਿਰੋਧੀਆਂ ਵੱਲੋਂ ਫੈਲਾਈਆਂ ਜਾ ਰਹੀਆਂ ਗੱਲਾਂ ਹਨ, ਜਿਸ ਵਿੱਚ ਕੋਈ ਸੱਚਾਈ ਨਹੀਂ ਹੈ।
ਛੋਟੇਪੁਰ ਅਨੁਸਾਰ ਉਨ੍ਹਾਂ ਦੀ ਪਾਰਟੀ ਮੌਜੂਦਾ ਸਮੇਂ ਲੋਕ ਸਭਾ ਚੋਣਾਂ ਨਹੀਂ ਲੜ ਰਹੀ, ਪਰ ਇੰਨਾ ਜਰੂਰ ਹੈ ਕਿ ‘ਆਪਣਾ ਪੰਜਾਬ ‘ਪਾਰਟੀ ਬਹੁਤ ਜਲਦ ਮੀਟਿੰਗ ਕਰਨ ਜਾ ਰਹੀ ਹੈ ਤੇ ਅੱਗੇ ਚੱਲ ਕੇ ਅਸੀਂ ਕਿਸ ਪਾਰਟੀ ਜਾਂ ਉਮੀਦਾਵਰ ਦਾ ਸਾਥ ਦੇਣਾ ਹੈ ਇਸ ਦਾ ਫੈਸਲਾ ਮੀਟਿੰਗ ਵਿੱਚ ਕੀਤਾ ਜਾਵੇਗਾ, ਤੇ ਜਿਵੇਂ ਪਾਰਟੀ ਹੁਕਮ ਕਰੇਗੀ, ਉਸ ਅਨੁਸਾਰ ਫੈਸਲਾ ਲਿਆ ਜਾਵੇਗਾ।
ਦੱਸ ਦਈਏ ਕਿ ਭ੍ਰਿਸ਼ਟਾਚਾਰ ਦੇ ਮਾਮਲੇ ‘ਤੇ ਇਲਜ਼ਾਮਾਂ ਤਹਿਤ ਆਮ ਆਦਮੀ ਪਾਰਟੀ ਵਿੱਚੋਂ ਬਾਹਰ ਕੱਢੇ ਗਏ ਸੁੱਚਾ ਸਿੰਘ ਛੋਟੇਪੁਰ ਬਾਰੇ ਬੀਤੇ ਦਿਨ ਮੀਡੀਆ ਵਿੱਚ ਇਨ੍ਹਾਂ ਖ਼ਬਰਾਂ ਦਾ ਬਜ਼ਾਰ ਗਰਮ ਸੀ ਕਿ ਛੋਟੇਪੁਰ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਨ ਦੇ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਲੋਕ ਬੇਹੱਦ ਉਤਸੁਕ ਹਨ, ਤੇ ਚਰਚਾ ਇਹ ਵੀ ਸੀ, ਕਿ ਇਸ ਮਕਸਦ ਦੀ ਪੂਰਤੀ ਲਈ ਅਕਾਲੀ ਆਗੂਆਂ ਨੇ ਸੁੱਚਾ ਸਿੰਘ ਛੋਟੇਪੁਰ ਨਾਲ ਰਾਬਤਾ ਕਾਇਮ ਕਰਨ ਦੀ ਵੀ ਕੋਸ਼ਿਸ਼ ਕੀਤੀ ਹੈ।
Read Also ਹੁਣ ਛੋਟੇਪੁਰ ਤੇ ਡਾ. ਗਾਂਧੀ ਨੂੰ ‘ਆਪ’ ‘ਚ ਵਾਪਸੀ ਲਈ ਕੇਜਰੀਵਾਲ ਨੇ ਕੀਤੀ ਅਪੀਲ
ਕਿਹਾ ਜਾ ਰਿਹਾ ਸੀ, ਕਿ ਸੁੱਚਾ ਸਿੰਘ ਛੋਟੇਪੁਰ ਦੀ ਇਮਾਨਦਾਰ ਅਤੇ ਬੇਦਾਗ ਸ਼ਖਸ਼ੀਅਤ ਸ਼੍ਰੋਮਣੀ ਅਕਾਲੀ ਦਲ ਲਈ ਖਿੱਚ ਦਾ ਕਾਰਨ ਬਣਿਆ ਹੋਇਆ ਹੈ ਤੇ ਇਸੇ ਲਈ ਅਕਾਲੀ ਛੋਟੇਪੁਰ ਨੂੰ ਆਪਣੀ ਪਾਰਟੀ ‘ਚ ਸ਼ਾਮਲ ਕਰਨਾ ਚਾਹੁੰਦੇ ਸਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦੋਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ ਪਾਰਟੀ ਨੂੰ ਛੱਡ ਕੇ ਅਲੱਗ ਟਕਸਾਲੀ ਅਕਾਲੀ ਦਲ ‘ਚ ਸ਼ਾਮਲ ਹੋਏ ਹਨ, ਉਸ ਸਮੇਂ ਤੋਂ ਇਹ ਵੀ ਚਰਚਾ ਹੈ, ਕਿ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਹੁਣ ਕਿਸੇ ਇਮਾਨਦਾਰ ਅਤੇ ਸੀਨੀਅਰ ਆਗੂ ਨੂੰ ਇਸ ਹਲਕੇ ਤੋਂ ਚੋਣ ਲੜਾਉਣਾ ਚਾਹੁੰਦਾ ਹੈ।
ਕਿਹਾ ਜਾ ਰਿਹਾ ਸੀ, ਕਿ ਜੇਕਰ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੁੰਦੇ ਹਨ ਤਾਂ ਉਸ ਨਾਲ ਪਾਰਟੀ ਦਾ ਅਧਾਰ ਇਸ ਹਲਕੇ ‘ਚ ਕਾਫੀ ਮਜ਼ਬੂਤ ਹੋਵੇਗਾ। ਇਹ ਵੀ ਕਿਹਾ ਜਾ ਰਿਹਾ ਸੀ, ਕਿ ਜੇਕਰ ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੁੰਦੇ ਹਨ ਤਾਂ ਪਾਰਟੀ ਉਨ੍ਹਾਂ ਨੂੰ ਇਸ ਵਿਧਾਨ ਸਭਾ ਹਲਕੇ ਦੀ ਕਮਾਨ ਵੀ ਸੌਂਪ ਸਕਦੀ ਹੈ ਅਤੇ ਉਨ੍ਹਾਂ ਨੂੰ ਅਗਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਇਸ ਸੀਟ ਤੋਂ ਉਮੀਦਵਾਰ ਵੀ ਐਲਾਨ ਸਕਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.