D5 specialIndiaInternationalNewsPunjabSports

ਪਹਿਲੀ ਦਸੰਬਰ ਤੋਂ ਸ਼ੁਰੂ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਹੈ।
ਅੱਜ ਸਥਾਨਕ ਪੰਜਾਬ ਭਵਨ ਵਿਖੇ ਵੱਖ ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀ ਦੀ ਇੱਕ ਉੱਚ ਪੱਧਰ ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਟੂਰਨਾਮੈਂਟ ਨੂੰ ਯਾਦਗਾਰੀ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਇਸ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਅਤੇ ਇਸ ਦਿਨ ਚਾਰ ਕਬੱਡੀ ਮੈਚ ਖੇਡੇ ਜਾਣਗੇ।

ਇਸੇ ਤਰ੍ਹਾਂ ਹੀ ਇਸ ਟੂਰਨਾਮੈਂਟ ਦਾ ਸਮਾਪਨ ਸਮਾਰੋਹ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਅਤੇ ਇਸ ਦਿਨ ਫਾਇਨਲ ਮੈਚ ਤੋਂ ਇਲਾਵਾ ਤੀਜੇ ਅਤੇ ਚੌਥੇ ਸਥਾਨ ਲਈ ਮੈਚ ਹੋਵੇਗਾ।
ਇਸ ਤੋਂ ਇਲਾਵਾ ਦੋ ਮੈਚ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ, ਦੋ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ, ਦੋ ਸਪੋਰਟਸ ਸਟੇਡੀਅਮ ਬਠਿੰਡਾ, ਦੋ ਸਪੋਰਟਸ ਸਟੇਡੀਅਮ ਵਾਈ.ਪੀ.ਐਸ. ਪਟਿਆਲਾ ਅਤੇ ਸੈਮੀ ਫਾਇਨਲ ਚਰਨ ਗੰਗਾ ਸਪੋਰਟਸ ਸਟੇਡੀਅਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣਗੇ।
ਇਸ ਟੂਰਨਾਮੈਂਟ ਵਿੱਚ 9 ਟੀਮਾਂ ਹਿੱਸਾ ਲੈਣਗੀਆਂ ਜਿਨ੍ਹਾਂ ਵਿੱਚ ਭਾਰਤ, ਅਮਰੀਕਾ, ਅਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਕੈਨੇਡਾ ਸ਼ਾਮਲ ਹਨ।

Published by : Lovepreet kaur

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button