D5 specialIndiaInternationalNewsPunjab

ਬੱਸ ਰਾਹੀਂ ਕੈਨੇਡਾ ਤੋਂ ਪੰਜਾਬ ਆਏ ਸਿੱਖ ਸ਼ਰਧਾਲੂ -ਕੀਤਾ 21000 Km ਸਫ਼ਰ ਤੈਅ

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਚਾਵਾਂ ਨਾਲ ਮਨਾਇਆ ਜਾ ਰਿਹਾ ਹੈ |ਇਸ ਮੌਕੇ ਸ਼ਰਧਾਲੂ ਬੱਸ ਲੈ ਕੇ ਕੈਨੇਡਾ ਤੋਂ ਅੰਮ੍ਰਿਤਸਰ ਪਹੁੰਚੇ ਹਨ। ਇਸ ਬੱਸ ਵਿੱਚ ਸਭ ਸੁਵਿਧਾਵਾਂ ਹਨ।ਬੱਸ ਰਾਹੀਂ ਸ਼ਰਧਾਲੂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣ, ਗੁਰਦੁਆਰਾ ਦਰਬਾਰ ਸਾਹਿਬ ਸ਼੍ਰੀ ਕਰਤਾਰਪੁਰ ਸਾਹਿਬ ਸਥਿਤ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਤੇ ਹੋਰ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਮਗਰੋਂ ਵਾਹਗਾ-ਅਟਾਰੀ ਸਰਹੱਦ ਰਸਤੇ ਤੋਂ ਅੰਮ੍ਰਿਤਸਰ ਪੁੱਜੇ।ਕੈਨੇਡਾ ਤੋਂ ਇਹ ਜਥਾ ਗੁਰਚਰਨ ਸਿੰਘ ਬਨਵੈਤ ਦੀ ਅਗਵਾਈ ਹੇਠ ਆਇਆ ਹੈ। ਬਨਵੈਤ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਉਨ੍ਹਾਂ ਵੱਖ-ਵੱਖ ਮੁਲਕਾਂ ਵਿੱਚੋਂ ਹੁੰਦੇ ਹੋਏ 21,000 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬੱਸ 3 ਸਤੰਬਰ ਨੂੰ ਕੈਨੇਡਾ ਤੋਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਲਈ ਰਵਾਨਾ ਹੋਈ।ਉਨ੍ਹਾਂ ਦੱਸਿਆ ਕਿ ਕੈਨੇਡਾ ਤੋਂ ਸ਼੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਤੱਕ ਦਾ ਸਫ਼ਰ ਬਹੁਤ ਹੀ ਵਧੀਆ ਲੰਘਿਆ ਤੇ ਸੰਗਤ ਨੂੰ ਵੱਖ ਵੱਖ ਮੁਲਕਾਂ ਵਿੱਚ ਬੜਾ ਮਾਣ-ਸਤਿਕਾਰ ਵੀ ਮਿਲਿਆ।

Published by : Lovepreet kaur

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button