D5 specialIndiaNewsPunjab

ਆਰਥਿਕ ਸੰਕਟ ਵਿੱਚ ਘਿਰੀ ਮੋਦੀ ਸਰਕਾਰ, ਦੇਸ਼ ਦੇ ਛੇ ਹਵਾਈ ਅੱਡੇ ਵੇਚਣ ਦੀ ਕੀਤੀ ਤਿਆਰੀ

ਦੇਸ਼ ਦੀ ਸਰਕਾਰ ਆਰਥਿਕ ਸੰਕਟਾਂ ਵਿਚ ਘਿਰਦੀ ਹੋਈ ਨਜ਼ਰ ਆ ਰਹੀ ਹੈ |ਹੁਣ ਇਹ ਵੱਡੇ ਸਰਕਾਰੀ ਅਦਾਰਿਆਂ ਨੂੰ ਨਿੱਜੀ ਹੱਥਾਂ ਵਿੱਚ ਵੇਚਣ ਦੇ ਰਾਹ ਪੈ ਗਈ ਹੈ। ਦੇਸ਼ ਦੇ ਛੇ ਹਵਾਈ ਅੱਡੇ ਵੇਚਣ ਦੀ ਤਿਆਰੀ ਕੀਤੀ ਜਾ ਰਹੀ ਹੈ। ਭਾਰਤੀ ਹਵਾਈ ਅੱਡਾ ਅਥਾਰਟੀ (ਏਏਆਈ) ਨੇ ਪੰਜਾਬ ਦੇ ਅੰਮ੍ਰਿਤਸਰ ਸਣੇ ਦੇਸ਼ ਦੇ ਛੇ ਹਵਾਈ ਅੱਡਿਆਂ ਦਾ ਨਿੱਜੀਕਰਨ ਕਰਨ ਦੀ ਸਿਫ਼ਾਰਸ਼ ਕੇਂਦਰ ਸਰਕਾਰ ਨੂੰ ਕੀਤੀ ਹੈ।
ਸੀਨੀਅਰ ਅਧਿਕਾਰੀ ਮੁਤਾਬਕ ਅਥਾਰਿਟੀ ਨੇ ਕੇਂਦਰ ਸਰਕਾਰ ਨੂੰ ਅੰਮ੍ਰਿਤਸਰ, ਵਾਰਾਣਸੀ, ਭੁਬਨੇਸ਼ਵਰ, ਇੰਦੌਰ, ਰਾਏਪੁਰ ਤੇ ਤ੍ਰਿਚੀ ਦੇ ਹਵਾਈ ਅੱਡਿਆਂ ਦਾ ਨਿੱਜੀਕਰਨ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਇਸ ਸਾਲ ਫਰਵਰੀ ਮਹੀਨੇ ਵਿੱਚ ਲਖਨਊ, ਅਹਿਮਦਾਬਾਦ, ਜੈਪੁਰ, ਮੰਗਲੁਰੂ, ਤਿਰੂਵਨੰਤਪੁਰਮ ਤੇ ਗੁਹਾਟੀ ਦੇ ਹਵਾਈ ਅੱਡਿਆਂ ਦੇ ਸੰਚਾਲਨ, ਪ੍ਰਬੰਧਨ ਤੇ ਵਿਕਾਸ ਦਾ ਕੰਮ ਪਬਲਿਕ-ਪ੍ਰਾਈਵੇਟ ਪਾਰਟਨਰਸ਼ਿਪ ਰਾਹੀਂ ਸ਼ੁਰੂ ਕੀਤਾ ਜਾ ਚੁੱਕਾ ਹੈ।

ਇਹ ਵੀ ਦੇਖੋ…. ਕਾਂਗਰਸੀ MLA ਨੇ ਭੱਜ ਕੇ ਬਚਾਈ ਜਾਨ | ਗੱਡੀ ਬੈਕ ਭਜਾਈ |
ਇਨ੍ਹਾਂ ਹਵਾਈ ਅੱਡਿਆਂ ਦੇ ਰੱਖ-ਰਖਾਓ ਦਾ ਠੇਕਾ ਅਡਾਨੀ ਗਰੁੱਪ ਨੇ ਲਿਆ ਸੀ। ਇਹ ਠੇਕਾ ਪ੍ਰਤੀ ਯਾਤਰੀ ਫੀਸ ਦੇ ਅਧਾਰ ’ਤੇ ਦਿੱਤਾ ਗਿਆ ਸੀ। ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕਿਉਂਕਿ ਛੇ ਹਵਾਈ ਅੱਡਿਆਂ ਦਾ ਪਹਿਲਾਂ ਹੀ ਨਿੱਜੀਕਰਨ ਕੀਤਾ ਜਾ ਚੁੱਕਾ ਹੈ, ਇਸ ਵਾਸਤੇ ਅਥਾਰਿਟੀ ਦੀ 5 ਸਤੰਬਰ ਨੂੰ ਹੋਈ ਬੋਰਡ ਮੀਟਿੰਗ ਵਿੱਚ ਛੇ ਹੋਰ ਹਵਾਈ ਅੱਡਿਆਂ ਦਾ ਨਿੱਜੀਕਰਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਵਾਰਾਣਸੀ, ਭੁਬਨੇਸ਼ਵਰ, ਇੰਦੌਰ, ਰਾਏਪੁਰ ਤੇ ਤ੍ਰਿਚੀ ਦੇ ਹਵਾਈ ਅੱਡੇ ਸ਼ਾਮਲ ਹਨ। ਬੋਰਡ ਦੇ ਫ਼ੈਸਲਾ ਲੈਣ ਮਗਰੋਂ ਇਸ ਸਬੰਧੀ ਸਿਫ਼ਾਰਸ਼ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਭੇਜ ਦਿੱਤੀ ਗਈ ਸੀ।

Published by : Lovepreet kaur

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button