ਨਹੀਂ ਮੁਆਫ਼ ਕੀਤੀ ਰਾਜੋਆਣਾ ਦੀ ਫਾਂਸੀ ਦੀ ਸਜ਼ਾ- ਅਮਿਤ ਸ਼ਾਹ
ਚੰਡੀਗੜ੍ਹ : ਪਟਿਆਲਾ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਨਹੀਂ ਹੋਈ। ਇਹ ਦਾਅਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸੰਸਦ ਵਿੱਚ ਕੀਤਾ ਹੈ। ਉਨ੍ਹਾਂ ਨੇ ਸੰਸਦ ਨੂੰ ਦੱਸਿਆ ਕਿ ਮੋਦੀ ਸਰਕਾਰ ਨੇ ਰਾਜੋਆਣਾ ਦੀ ਸਜ਼ਾ ਮੁਆਫ ਨਹੀਂ ਕੀਤੀ।
Read Also ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਹੁਣ ਕਰਵਾਈ ਜਾਏਗੀ ਦਸਤਖਤ ਮੁਹਿੰਮ
ਯਾਦ ਰਹੇ ਰਾਜੋਆਣਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ। ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਕੁਝ ਸਿੱਖ ਬੰਦੀਆਂ ਦੀਆਂ ਸਜ਼ਾਵਾਂ ਮੁਆਫ ਕੀਤੀਆਂ ਸੀ। ਉਸ ਵੇਲੇ ਚਰਚਾ ਸੀ ਕਿ ਰਾਜੋਆਣਾ ਦੀ ਸਜ਼ਾ ਵੀ ਮਾਫ ਕਰ ਦਿੱਤੀ ਹੈ।
ਅੱਜ ਜਦੋਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਇਹ ਮਾਮਲਾ ਸੰਸਦ ਵਿੱਚ ਉਠਾਇਆ ਤਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪਸ਼ਟ ਕਰ ਦਿੱਤਾ ਕਿ ਰਾਜੋਆਣਾ ਦੀ ਸਜ਼ਾ ਮੁਆਫ ਨਹੀਂ ਹੋਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.