NewsBreaking NewsD5 specialIndiaPunjab

ਨਿਰਭਿਯਾ ਮਾਮਲੇ ‘ਚ ਅਦਾਲਤ ਦਾ ਵੱਡਾ ਫ਼ੈਸਲਾ, 22 ਜਨਵਰੀ ਨੂੰ ਹੋਵੇਗੀ ਦੋਸ਼ੀਆਂ ਨੂੰ ਫਾਂਸੀ

ਨਿਰਭਿਆ ਗੈਂਗਰੇਪ ਦੇ ਚਾਰੇ ਦੋਸ਼ੀਆਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਫਾਂਸੀ ਹੋਵੇਗੀ। ਜਿਸ ਦੇ ਨਾਲ ਹੀ ਆਪਣੀ ਧੀ ਨੂੰ ਇਨਸਾਫ ਦਿਵਾਉਣ ਦਾ ਨਿਰਭਿਆ ਦੇ ਮਾਤਾ-ਪਿਤਾ ਦਾ 7 ਸਾਲਾਂ ਦਾ ਇੰਤਜ਼ਾਰ ਅੱਜ ਖਤਮ ਹੋ ਗਿਆ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਨਿਰਭਿਆ ਦੀ ਮਾਂ ਦੀ ਪਟੀਸ਼ਨ ‘ਤੇ ਸੁਣਵਾਈ ਹੋਈ। ਨਿਰਭਿਆ ਦੀ ਮਾਂ ਨੇ ਦੋਸ਼ੀਆਂ ਨੂੰ ਜਲਦੀ ਫਾਂਸੀ ਦੇਣ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਪਟਿਆਲਾ ਹਾਊਸ ਕੋਰਟ ਨੇ ਦੋਸ਼ੀਆਂ ਨੂੰ ਸਾਰੀਆਂ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਲਈ 7 ਜਨਵਰੀ ਤੱਕ ਦਾ ਸਮਾਂ ਦਿੱਤਾ ਸੀ।

ਕਾਂਗਰਸ ‘ਚ ਫੇਰ ਪਿਆ ਕਲੇਸ਼, ਹੁਣ ਮੰਤਰੀ ਬਾਜਵਾ ਤੇ ਸ਼ੇਖੜੀ ‘ਚ ਵੀ ਖੜਕੀ

ਨਾਲ ਹੀ ਤਿਹਾੜ ਜੇਲ੍ਹ ਨੇ ਚਾਰੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਸੀ ਕਿ ਉਹ ਰਹਿਮ ਪਟੀਸ਼ਨ ਦਾਖਲ ਕਰਨਗੇ ਜਾਂ ਨਹੀਂ। ਪਿਛਲੇ ਮਹੀਨੇ ਅਦਾਲਤ ਵਲੋਂ 7 ਜਨਵਰੀ ਤੱਕ ਇਸ ਮਾਮਲੇ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ ਅਤੇ ਤਿਹਾੜ ਜੇਲ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਨ ਕਿ ਦੋਸ਼ੀਆਂ ਨੂੰ ਨਵੇਂ ਸਿਰੇ ਤੋਂ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਕਾਨੂੰਨੀ ਉਪਾਵਾਂ ਦਾ ਇਸਤੇਮਾਲ ਕਰਨ ਦਾ ਸਮਾਂ ਮੁਹੱਈਆ ਕਰਾਇਆ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button