UncategorizedBreaking NewsD5 specialEntertainmentNewsPunjab

ਮਸ਼ਹੂਰ ਪੰਜਾਬੀ ਲੋਕ ਗਾਇਕਾ ਨੇ ਦੁਨੀਆ ਨੂੰ ਕਿਹਾ ਅਲਵਿਦਾ

ਚੰਡੀਗੜ੍ਹ : ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਉਸ ਸਮੇਂ ਵੱਡਾ ਘਾਟਾ ਪੈ ਗਿਆ ਜਦੋਂ ਮਸ਼ਹੂਰ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੀ ਧੀ ਲਾਚੀ ਬਾਵਾ ਦਾ ਦੇਹਾਂਤ ਹੋ ਗਿਆ। ਦੱਸ ਦਈਏ ਕਿ ਲਾਚੀ ਬਾਵਾ ਕੈਂਸਰ ਦੀ ਬਿਮਾਰੀ ਲੰਬੇ ਸਮੇਂ ਤੋਂ ਜੂਝ ਰਹੇ ਸਨ ਅਤੇ ਬੀਤੀ ਦੇਰ ਰਾਤ ਉਹਨਾਂ ਨੇ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ‘ਚ ਅੰਤਿਮ ਸਾਹ ਲਏ।

ਵੱਡੀ ਖ਼ਬਰ-ਮਸ਼ਹੂਰ ਪੰਜਾਬੀ ਗਾਇਕਾ ਦੀ ਹੋਈ ਮੌਤ, ਸੰਗੀਤ ਜਗਤ ‘ਚ ਸੋਗ ਦੀ ਲਹਿਰ (Video)

ਲਾਚੀ ਬਾਵਾ ਦੇ ਦਿਹਾਂਤ ਦੀ ਜਾਣਕਾਰੀ ਉਨ੍ਹਾਂ ਦੀ ਭੈਣ ਗਲੋਰੀ ਬਾਵਾ ਨੇ ਦਿੱਤੀ ਹੈ। ਗਲੋਰੀ ਬਾਵਾ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਪਿਛਲੇ ਪੰਜ ਮਹੀਨਿਆਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੀ ਸੀ ਅਤੇ ਲੁਧਿਆਣਾ ਦੇ ਹੀ ਦਯਾਨੰਦ ਹਸਪਤਾਲ ਵਿੱਚ ਭਰਤੀ ਸੀ ਪਰ ਦੇਰ ਰਾਤ ਉਨ੍ਹਾਂ ਨੇ ਆਪਣੇ ਅੰਤਿਮ ਸਾਹ ਲਏ। ਅੱਜ ਅੰਮ੍ਰਿਤਸਰ ‘ਚ ਉਨ੍ਹਾਂ ਦਾ ਪਾਰਥਿਵ ਸਰੀਰ ਲਿਆਇਆ ਜਾਵੇਗਾ ਅਤੇ ਉਨ੍ਹਾਂ ਦਾ ਅੰਤਮ ਸਸਕਾਰ ਵੀ ਉਥੇ ਹੀ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button