NewsBreaking NewsD5 specialIndiaPoliticsPunjab

ਕੈਪਟਨ ਨੇ ਮਨਰੇਗਾ ਅਧੀਨ ਬਕਾਇਆ ਪਈਆਂ ਦੇਣਦਾਰੀਆਂ ਨਿਪਟਾਉਣ ਲਈ ਕੇਂਦਰ ਤੋਂ ਮੰਗੀ ਵਿੱਤੀ ਸਹਾਇਤਾ

ਚੰਡੀਗੜ੍ਹ : ਕੋਵਿਡ-19 ਸੰਕਟ ਦੇ ਚੱਲਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਰੰਟੀ ਕਾਨੂੰਨ (ਮਗਨਰੇਗਾ) ਅਧੀਨ ਬਕਾਇਆ ਪਈਆਂ ਸਾਰੀਆਂ ਦੇਣਦਾਰੀਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਕੇਂਦਰ ਤੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ। ਕੇਂਦਰੀ ਪੇਂਡੂ ਵਿਕਾਸ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨਰਿੰਦਰਾ ਸਿੰਘ ਤੋਮਰ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਪੰਜਾਬ ਵਿੱਚ ਮਨਰੇਗਾ ਵਰਕਰਾਂ ਦੀਆਂ ਬਾਕਾਇਆ ਪਈਆਂ ਦੇਣਦਾਰੀਆਂ ਦਾ ਮੁੱਦਾ ਉਠਾਇਆ।

ਕਰਫਿਊ ਦੀ Exclusive Report | ਏਦਾਂ ਡਿਊਟੀ ਕਰੇ ਪੁਲਿਸ, DSP ਨੇ ਦਿੱਤਾ ਸੁਨੇਹਾ, ਦੁਕਾਨਦਾਰ ਵੀ ਸੁਣ ਲੈਣ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਇਸ ਗੱਲ ਤੋਂ ਜਾਣੂੰ ਕਰਵਾਇਆ ਕਿ 24 ਮਾਰਚ 2020 ਤੱਕ ਸੂਬੇ ਦੇ 1.30 ਲੱਖ ਦੇ ਕਰੀਬ ਵਰਕਰਾਂ ਦੀਆਂ 84 ਕਰੋੜ ਰੁਪਏ ਦੀਆਂ ਦੇਣਦਾਰੀਆਂ ਬਾਕਾਇਆ ਪਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਿਨ੍ਹਾਂ ਦਿਹਾੜੀ ਮਿਲੇ ਇਨ੍ਹਾਂ ਮਨਰੇਗਾ ਵਰਕਰਾਂ ਵੱਲੋਂ ਆਪਣਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਲ ਹੈ। ਖਾਸ ਕਰ ਕੇ ਉਦੋਂ ਜਦੋਂ ਕੋਵਿਡ-19 ਕਾਰਨ ਕਰਫਿਊ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਹੋਈ ਤਾਲਾਬੰਦੀ ਦੌਰਾਨ ਇਨ੍ਹਾਂ ਲਾਭਪਾਤਰੀਆਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਵੀ ਉਪਲੱਬਧ ਨਹੀਂ ਹੋ ਰਹੇ ਹਨ।

ਇਸ ਨਾਜ਼ੁਕ ਸਥਿਤੀ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਹ ਅਤਿ ਲੋੜੀਂਦੀ ਰਾਹਤ ਦਿੰਦੇ ਹੋਏ ਬਿਨਾਂ ਕਿਸੇ ਦੇਰੀ ਤੋਂ ਦੇਣਦਾਰੀਆਂ ਦਾ ਨਿਪਟਾਰਾ ਕਰ ਦੇਣ ਤਾਂ ਜੋ ਇਹ ਲਾਭਪਾਤਰੀ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰ ਸਕਣ।ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਤੁਰੰਤ ਫੰਡ ਜਾਰੀ ਕਰਨ ਨਾਲ ਸੂਬੇ ਨੂੰ ਮੌਜੂਦਾ ਸਥਿਤੀ ਨਾਲ ਨਜਿੱਠਣ ਵਿੱਚ ਵੀ ਕੁਝ ਮੱਦਦ ਮਿਲੇਗੀ।

ਕਰਫ਼ਿਊ ਕਾਰਨ ਪੁਲਿਸ ਨੇ ਫੇਰੀ ਡਾਂਗ ਤਾਂ ਲੱਖਾ ਸਿਧਾਣਾ ਹੋ ਗਿਆ ਗਰਮ, ਸ਼ਰੇਆਮ ਬਣਾਈ ਰੇਲ

ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਵਿੱਚ ਪੰਜਾਬ ਨੇ ਸ਼ੁਰੂਆਤੀ ਸਮੇਂ ਮਨਜ਼ੂਰ 200 ਲੱਖ ਵਿਅਕਤੀਗਤ ਦਿਹਾੜੀਆਂ ਦੇ ਕਿਰਤ ਬਜਟ ਦਾ ਟੀਚਾ ਪੂਰਾ ਕੀਤਾ ਸੀ ਅਤੇ ਮੰਤਰਾਲੇ ਨੇ ਕਿਰਤ ਬਜਟ ਵਧਾ ਕੇ 234 ਲੱਖ ਵਿਅਕਤੀਗਤ ਦਿਹਾੜੀਆਂ ਤੱਕ ਕਰ ਦਿੱਤਾ ਸੀ। 24 ਮਾਰਚ 2020 ਤੱਕ ਸੂਬੇ ਨੇ 230 ਲੱਖ ਵਿਅਕਤੀਗਤ ਦਿਹਾੜੀਆਂ ਬਣਾਈਆਂ ਅਤੇ ਸਮੱਗਰੀ ਦੇ ਭੁਗਤਾਨ ਲਈ 120 ਕਰੋੜ ਰੁਪਏ ਦੀਆਂ ਦੇਣਦਾਰੀਆਂ ਵੀ ਬਕਾਇਆ ਪਈਆਂ ਹਨ। ਮੁੱਖ ਮੰਤਰੀ ਨੇ ਸ੍ਰੀ ਤੋਮਰ ਨੂੰ ਅਪੀਲ ਕੀਤੀ ਕਿ ਸਾਰੀ ਵਿੱਤੀ ਦੇਣਦਾਰੀਆਂ ਨਿਪਟਾਉਣ ਲਈ ਸੂਬੇ ਨੂੰ ਹੋਰ ਮਾਲੀ ਮੱਦਦ ਦੀ ਲੋੜ ਹੈ ਜਿਸ ਕਰਕੇ ਇਸ ਸਬੰਧੀ ਢੁੱਕਵੀਂ ਵਿੱਤੀ ਸਹਾਇਤਾ ਛੇਤੀ ਤੋਂ ਛੇਤੀ ਮੁਹੱਈਆ ਕਰਵਾਈ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button