NewsBreaking NewsD5 specialPunjab

Breaking | ਪੰਜਾਬ ‘ਚ ਇਕ ਹੋਰ ਕਰੋਨਾ ਦਾ ਮਰੀਜ਼, ਹੁਣੇ ਹੁਣੇ ਆਈ ਰਿਪੋਰਟ

ਇਸ ਵੇਲੇ ਦੀ ਵੱਡੀ ਖ਼ਬਰ ਮੋਹਾਲੀ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਹੋਰ ਮਰੀਜ਼ ਕੋਰੋਨਾ ਵਾਇਰਸ ਨਾਲ ਪੌਜ਼ੀਟਿਵ ਪਾਇਆ ਗਿਆ ਹੈ। ਦੱਸ ਦਈਏ ਕਿ ਚੀਨ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆ ਦੇ ਲਈ ਇਕ ਮੁਸੀਬਤ ਦਾ ਪਹਾੜ ਬਣਿਆ ਹੋਇਆ ਹੈ। ਇਸ ਸਮੇਂ ਕੋਰੋਨਾ ਵਾਇਰਸਨੇ ਪੂਰੀ ਦੁਨੀਆਂ ਵਿੱਚ ਤਬਾਹੀ ਮਚਾਈ ਹੋਈ ਹੈ। ਹੁਣ ਤੱਕ ਕਈ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਸ ਦੌਰਾਨ ਮੋਹਾਲੀ ‘ਚ ਇੱਕ ਹੋਰ ਕੋਰੋਨਾ ਵਾਇਰਸ ਦਾ ਪੌਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ।

Breaking | ਪੰਜਾਬ ‘ਚ ਇਕ ਹੋਰ ਕਰੋਨਾ ਦਾ ਮਰੀਜ਼, ਹੁਣੇ ਹੁਣੇ ਆਈ ਰਿਪੋਰਟ | Punjab | Curfew

ਜਿੱਥੇ 65 ਸਾਲ ਦੇ ਸ਼ਖ਼ਸ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੀਟਿਵ ਆਇਆ ਹੈ। ਇਸ ਸਬੰਧੀ ਸਿਵਲ ਸਰਜਨ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਮੋਹਾਲੀ ‘ਚ ਪਾਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 7 ਹੋ ਗਈ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦੂਜੀ ਮੌਤ ਹੋ ਗਈ ਹੈ। ਨਵਾਂਸ਼ਹਿਰ ਦੇ ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ਵਿੱਚ ਆਏ 62 ਸਾਲਾ ਹਰਭਜਨ ਸਿੰਘ ਦੀ ਬੀਤੀ ਰਾਤ 10 ਵਜੇ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਮੌਤ ਹੋਈ ਹੈ।

Big Breaking | ਘਰ ਆਇਆ ਤੇਂਦੂਆ, ਲੋਕਾਂ ‘ਚ ਦਹਿਸ਼ਤ | Leopard in Home | Curfew

ਹਰਭਜਨ ਸਿੰਘ ਪਿੰਡ ਮੋਰਾਂਵਾਲੀ (ਹੁਸ਼ਿਆਰਪੁਰ) ਦਾ ਵਸਨੀਕ ਸੀ ਅਤੇਮ੍ਰਿਤਕ ਬਲਦੇਵ ਸਿੰਘ ਰਿਸ਼ਤੇਦਾਰ ਸੀ। ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 39 ਕੇਸ ਪੌਜ਼ੀਟਿਵ ਪਾਏ ਹਨ। ਅੰਮ੍ਰਿਤਸਰ ’ਚ ਦਾਖਲ ਹੁਸ਼ਿਆਰਪੁਰ ਦੇ ਮਰੀਜ਼ ਦੀ ਹਾਲਤ ’ਚ ਸੁਧਾਰ ਹੋਣ ਤੋਂ ਬਾਅਦ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਪੰਜਾਬ ਵਿੱਚ ਬਲਦੇਵ ਸਿੰਘ ਤੇ ਹਰਭਜਨ ਸਿੰਘ ਦੀ ਮੌਤ ਹੋਣ ਕਾਰਨ ਹੁਣ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 36 ਰਹਿ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button