NewsBreaking NewsD5 specialPunjab

ਸ਼ਿਕਾਇਤ ਮਿਲਣ ‘ਤੇ ਪ੍ਰਸਾਸ਼ਨ ਕਰ ਸਕਦਾ ਹੈ ਕਿਸੇ ਵੀ ਦੁਕਾਨਦਾਰ ਦੀ ਰਜਿਸਟ੍ਰੇਸ਼ਨ ਰੱਦ

ਮਾਨਸਾ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਰੂਰੀ ਵਸਤਾਂ ਦੀ ਘਰ ਤੱਕ ਪਹੁੰਚ ਕਰਵਾਉਣ ਲਈ ਕੋਵਾ ਪੰਜਾਬ ਐਪ (COVA PUNJAB APP) ਵਿੱਚ ਇੱਕ ਨਵਾਂ ਮੋਡਿਊਲ ਤਿਆਰ ਕੀਤਾ ਗਿਆ ਹੈ। ਇਹ ਮੋਡਿਊਲ ਸਾਰੇ ਦੁਕਾਨਦਾਰ ਅਤੇ ਜ਼ਿਲ੍ਹਾ ਪ੍ਰਸਾਸ਼ਨ ਆਪਣੇ ਨਾਲ ਸਬੰਧਤ ਕੰਮ ਲਈ ਵਰਤ ਸਕਦੇ ਹਨ। ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਵੱਲੋਂ ਇਸ ਮੋਡਿਊਲ ਨੂੰ ਵਰਤਣ ਲਈ ਪੰਜਾਬ ਸਰਕਾਰ ਦੀ ਐਪ ਡਾਊਨਲੋਡ ਕਰਨੀ ਲਾਜ਼ਮੀ ਹੋਵੇਗੀ ਜੋ ਕਿ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਵਿੱਚ ਮੁਫ਼ਤ ਉਪਲੱਬਧ ਹੈ।

ਬਿਹਾਰ ਜਾ ਰਹੇ ਪਰਵਾਸੀਆਂ ਨਾਲ ਪੰਜਾਬੀ ਨੇ ਲੱਖਾਂ ਦੀ ਠੱਗੀ ਮਾਰੀ, ਸ਼ਰਮ ਕਰੋ ਕਿਉਂ ਇਨਸਾਨੀਅਤ ਮਰ ਗਈ?

ਉਨ੍ਹਾਂ ਦੱਸਿਆ ਕਿ ਕੋਵਾ ਐਪ ਦੀ ਮੈਨਯੂ ਵਿੱਚ ਰਿਕਵੈਸਟ ਗਰੋਸਰੀ ਟਾਇਪ ‘ਤੇ ਕਲਿੱਕ ਕਰਕੇ ਇਹ ਮੋਡਿਊਲ ਖੁਲ੍ਹ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਨਾਗਰਿਕ ਆਪਣੀ ਲੋਕੇਸ਼ਨ ਸੈਟ ਕਰਕੇ ਆਪਣੇ ਨੇੜਲੇ ਦੁਕਾਨਦਾਰਾਂ ਨੂੰ ਦੇਖ ਸਕਣਗੇ। ਉਨ੍ਹਾਂ ਦੱਸਿਆ ਕਿ ਇਹ ਐਪ ਕੇਵਲ ਉਨ੍ਹਾਂ ਦੁਕਾਨਦਾਰਾਂ ਦੀ ਲੋਕੇਸ਼ਨ ਦੱਸੇਗੀ ਜਿਨ੍ਹਾਂ ਨੇ ਇਸ ਐਪ ਰਾਹੀਂ ਰਜਿਸਟ੍ਰੇਸ਼ਨ ਕਰਵਾਈ ਹੋਵੇਗੀ ਅਤੇ ਜਿਨ੍ਹਾਂ ਦੁਕਾਨਦਾਰਾਂ ਨੂੰ ਇਸ ਐਪ ਰਾਹੀਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਨਜ਼ੂਰੀ ਦਿੱਤੀ ਜਾਵੇਗੀ।

ਸ਼੍ਰੀ ਚਹਿਲ ਨੇ ਦੱਸਿਆ ਕਿ ਇਸ ਮੋਡਿਊਲ ਰਾਹੀਂ ਨਾਗਰਿਕ ਫਲ-ਸਬਜੀਆਂ, ਦਵਾਈਆਂ, ਦੁੱਧ ਉਤਪਾਦ ਅਤੇ ਕਰਿਆਣੇ ਦੇ ਸਮਾਨ ਨੂੰ ਲੋੜ ਅਨੁਸਾਰ ਆਪਣੇ ਘਰ ਮੰਗਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖਰੀਦੇ ਸਮਾਨ ਦੀ ਰਾਸ਼ੀ ਦਾ ਭੁਗਤਾਨ ਆਰਡਰ ਦੀ ਡਿਲੀਵਰੀ ਸਮੇਂ ਹੀ ਕਰਨਾ ਹੈ ਅਤੇ ਜੇਕਰ ਨਾਗਰਿਕ ਆਪਦੇ ਆਰਡਰ ਤੋਂ ਸੰਤੁਸ਼ਟ ਨਾ ਹੋਣ ਤਾਂ ਕੋਵਾ ਐਪ ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਰਜਿਸਟਰਡ ਦੁਕਾਨਦਾਰ ਆਪਣਾ ਸਮਾਨ ਲੋਕਾਂ ਤੱਕ ਸਪਲਾਈ ਕਰਨ ਲਈ ਇਸ ਮੋਡਿਊਲ ਰਾਹੀਂ ਰਜਿਸਟ੍ਰੇਸ਼ਨ ਕਰ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਜਿਸਟਰੇਸ਼ਨ ਕਰਨ ਤੋਂ ਪਹਿਲਾਂ ਦੁਕਾਨਦਾਰ ਨੂੰ ਇਹ ਯਕੀਨੀ ਬਣਾਉਣਾ ਪਵੇਗਾ ਕਿ ਕਿਸੇ ਵੀ ਵਸਤੂ ਦਾ ਵੇਚ ਮੁੱਲ ਐਮ.ਆਰ.ਪੀ. ਰੇਟਾਂ ਤੋਂ ਵੱਧ ਨਾ ਹੋਵੇ ਅਤੇ ਦੁਕਾਨਦਾਰ ਕੋਲ ਸਮਾਨ ਘਰ ਪਹੁੰਚਾਉਣ ਦੀ ਆਪਣੇ ਪੱਧਰ ‘ਤੇ ਸੁਵਿਧਾ ਹੋਵੇ। ਉਨ੍ਹਾਂ ਦੱਸਿਆ ਅਜਿਹਾ ਨਾ ਹੋਣ ‘ਤੇ ਉਸਦੀ ਅਰਜ਼ੀ ਰੱਦ ਹੋ ਸਕਦੀ ਹੈ। ਦੁਕਾਨਦਾਰ ਨੂੰ ਸਭ ਤੋਂ ਪਹਿਲਾਂ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ ਅਤੇ ਰਿਕਵੈਸਟ ਗਰੋਸਰੀ ਟਾਇਪ ‘ਤੇ ਕਲਿੱਕ ਕਰਨਾ ਹੋਵੇਗਾ। ਇਸ ਉਪਰੰਤ ਉਹ ਵੈਨਡਰ ਰਜਿਸਟ੍ਰੇਸ਼ਨ ‘ਤੇ ਕਲਿੱਕ ਕਰਕੇ ਆਨਰੋਲ ਹੋ ਸਕਦਾ ਹੈ।

ਲਓ ਜੀ ਖਹਿਰਾ ਆਇਆ ਆਪਣੇ ਰੰਗ ‘ਚ, ਫੇਸਬੁੱਕ ‘ਤੇ ਲਾਈਵ ਹੋ ਕੇ ਮਾਰੀ ਬੜ੍ਹਕ, ਗਰੀਬਾਂ ਦੇ ਹੱਕ ‘ਚ ਚੁੱਕਿਆ ਝੰਡਾ

ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਦੀ ਅਰਜੀ ਦੇਣ ਲਈ ਜ਼ਿਲ੍ਹੇ ਦਾ ਨਾਮ, ਸ਼ਹਿਰ ਦਾ ਨਾਮ, ਦੁਕਾਨ ਦਾ ਨਾਮ, ਆਪਣਾ ਨਾਮ, ਮੋਬਾਇਲ ਨੰਬਰ ਅਤੇ ਪੂਰਾ ਪਤਾ ਦੱਸਣਾ ਹੋਵੇਗਾ ਅਤੇ ਫਿਰ ਵੇਚਣ ਵਾਲੀਆਂ ਵਸਤਾਂ ਜਿਵੇਂ ਦੁੱਧ ਉਤਪਾਦ, ਫਲ-ਸਬਜ਼ੀਆਂ, ਦਵਾਈਆਂ, ਕਰਿਆਨੇ ਬਾਰੇ ਜਾਣਕਾਰੀ ਦੇਣੀ ਹੋਵੇਗੀ ਤੇ ਆਖਿਰ ਵਿੱਚ ਡਿਲੀਵਰੀ ਕਰਤਾ ਬਾਰੇ ਜਾਣਕਾਰੀ ਦੇਣੀ ਹੋਵੇਗੀ। ਉਪਰੰਤ ਇਹ ਰਜਿਸਟ੍ਰੇਸ਼ਨ ਅਰਜੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਆਨਲਾਈਨ ਚਲੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਜੇਕਰ ਇਹ ਅਰਜੀ ਮਨਜੂਰ ਹੋ ਜਾਂਦੀ ਹੈ ਤਾਂ ਸਬੰਧਤ ਦੁਕਾਨਦਾਰ ਦੇ ਮੋਬਾਇਲ ‘ਤੇ ਇੱਕ ਆਈ.ਡੀ. ਤੇ ਪਾਸਵਰਡ ਭੇਜ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਆਈ.ਡੀ. ਪਾਸਵਰਡ ਵਰਤ ਕੇ ਦੁਕਾਨਦਾਰ ਦੁਕਾਨ ਦੇ ਸਟਾਕ ਅਤੇ ਉਨ੍ਹਾਂ ਦੀ ਵਿਕਰੀ ਨੂੰ ਅਪਡੇਟ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਗਰਿਕਾਂ ਵੱਲੋਂ ਕੀਤੇ ਗਏ ਆਰਡਰ ਦੁਕਾਨਦਾਰ ਆਪਣੀ ਲਾਗਿਨ ਆਈ.ਡੀ. ਵਿੱਚ ਦੇਖ ਸਕਦਾ ਹੈ ਅਤੇ ਨਾਗਰਿਕ ਵੱਲੋਂ ਦਿੱਤੇ ਗਏ ਪਤੇ ‘ਤੇ ਇਹ ਆਰਡਰ ਪੰਹੁਚਾਉਣੇ ਹੋਣਗੇ। ਦੁਕਾਨਦਾਰ ਆਪਣੇ ਆਰਡਰ ਦੀ ਕੀਮਤ ਸਮਾਨ ਪਹੁੰਚਾਉਣ ‘ਤੇ ਵਸੂਲ ਪਾਏਗਾ। ਜੇਕਰ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਕਿਸੇ ਵੀ ਸਮੇਂ ਕਿਸੇ ਵੀ ਦੁਕਾਨਦਾਰ ਦੀ ਰਜਿਸਟ੍ਰੇਸ਼ਨ ਨੂੰ ਰੱਦ ਕੀਤਾ ਜਾ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button