Live ਕਰਫਿਊ ‘ਚ ਆੜ੍ਹਤੀਆਂ, ਕਿਸਾਨਾਂ, ਵਿਦਿਆਰਥੀਆਂ ਤੇ NRI’s ਲਈ ਨਵੇਂ ਫ਼ੁਰਮਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕਣਕ ਦੀ ਖਰੀਦ ਨੂੰ ਨਿਰਵਿਘਨ ਢੰਗ ਨਾਲ ਚਲਾਉਣ ਲਈ ਵਿਆਪਕ ਸੁਰੱਖਿਆ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਨਾਲ ਹੀ ਉਨ੍ਹਾਂ ਖਰੀਦ ਕੇਂਦਰਾਂ ਨੂੰ ਵੀ 7-8 ਅਪਰੈਲ ਤੱਕ ਸਾਰੇ ਖਰੀਦ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ। ਆਪਣੇ ਕੈਬਨਿਟ ਦੇ ਸਾਥੀਆਂ ਸਮੇਤ ਇਸ ਸਬੰਧੀ ਸੂਬੇ ਦੀ ਤਿਆਰੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖਰੀਦ ਪ੍ਰਬੰਧਾਂ ਨੂੰ ਪੜਾਅ ਵਾਰ ਇਸ ਢੰਗ ਨਾਲ ਲਾਗੂ ਕੀਤਾ ਜਾਵੇ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇ। ਮੰਤਰੀ ਮੰਡਲ ਨੇ ਫੈਸਲਾ ਲਿਆ ਕਿ ਸਾਰੇ ਖਰੀਦ ਕੇਂਦਰਾਂ ਨੂੰ ਕੋਵਿਡ ਰੋਕਥਾਮ ਉਪਾਵਾਂ ਦੀ ਪੂਰਤੀ ਕਰਨੀ ਚਾਹੀਦੀ ਹੈ ਅਤੇ ਕਣਕ ਦੀ ਖਰੀਦ ਲਈ ਇਨ੍ਹਾਂ ਕੇਂਦਰਾਂ ਵਿਚਲੇ ਸਾਰੇ ਲੋਕਾਂ ਲਈ ਭੋਜਨ, ਪਾਣੀ, ਰਹਿਣ ਲਈ ਥਾਂ ਅਤੇ ਡਾਕਟਰੀ ਜ਼ਰੂਰਤਾਂ ਦਾ ਵੀ ਪ੍ਰਬੰਧ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਾਰੇ ਖਰੀਦ ਪ੍ਰਬੰਧ 7-8 ਅਪਰੈਲ 2020 ਤੱਕ ਹੋ ਜਾਣੇ ਚਾਹੀਦੇ ਹਨ।
🔴Live ਕਰਫਿਊ ‘ਚ ਆੜ੍ਹਤੀਆਂ, ਕਿਸਾਨਾਂ, ਵਿਦਿਆਰਥੀਆਂ ਤੇ NRI’s ਲਈ ਨਵੇਂ ਫ਼ੁਰਮਾਨ | Call 0175-5000156
ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਆੜ੍ਹਤੀਆਂ ਨੂੰ 48 ਘੰਟਿਆਂ ਦੇ ਅੰਦਰ ਅੰਦਰ ਭੁਗਤਾਨ ਕਰ ਦਿੱਤਾ ਜਾਵੇਗਾ ਅਤੇ ਉਹ ਅਗਲੇ 48 ਘੰਟਿਆਂ ਵਿੱਚ ਕਿਸਾਨਾਂ ਨੂੰ ਫਸਲਾਂ ਦਾ ਭੁਗਤਾਨ ਕਰ ਦੇਣਗੇ। ਕਾਬਲੇਗੌਰ ਹੈ ਕਿ ਮੁੱਖ ਮੰਤਰੀ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਕੱਲ੍ਹ ਆਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਆੜ੍ਹਤੀਆ ਜ਼ਰੀਏ ਕਿਸਾਨਾਂ ਨੂੰ ਅਦਾਇਗੀ ਕਰਨ ਵਾਸਤੇ ਪ੍ਰਣਾਲੀ ਵਿਚ ਸੋਧ ਕਰਨ ਲਈ ਕਿਹਾ ਸੀ ਅਤੇ ਮੌਜੂਦਾ ਸਥਿਤੀ ਨੂੰ ਦੇਖਦਿਆਂ ਸਿੱਧੇ ਬੈਂਕ ਟਰਾਂਸਫਰ ਸਮੇਤ ਅਦਾਇਗੀ ਦੀਆਂ ਸਹੂਲਤਾਂ ਨੂੰ ਹਾਲ ਦੀ ਘੜੀ ਟਾਲਣ ਲਈ ਕਿਹਾ ਸੀ। ਮੰਤਰੀ ਮੰਡਲ ਦੀ ਬੈਠਕ ਪਿੱਛੋਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਾਢੀ ਦੀਆਂ ਅਟਕਲਾਂ ਨੂੰ ਦੂਰ ਕਰਨ ਲਈ ਕੰਬਾਇਨਾਂ ਨੂੰ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੰਮ ਕਰਨ ਦੀ ਆਗਿਆ ਦਿੱਤੀ ਜਾਏਗੀ।
ਕਰਫਿਊ ਲੱਗੇ – ਗੱਡੀ ‘ਚ ਫੜਿਆ ਪੁਲਿਸ ਮੁਲਾਜ਼ਮ, ਗੰਦੇ ਕੰਮ ਕਰਦੇ ਦੀ ਪਿੰਡ ਵਾਲਿਆਂ ਨੇ ਬਣਾਈ ਵੀਡੀਓ
ਇਸ ਤੋਂ ਇਲਾਵਾ ਨਿਰਵਿਘਨ ਅਤੇ ਤੇਜ਼ੀ ਨਾਲ ਕਾਰਵਾਈਆਂ ਨੂੰ ਯਕੀਨੀ ਬਣਾਉਣ ਲਈ ਭੰਡਾਰਨ ਵਾਲੀਆਂ ਥਾਵਾਂ ‘ਤੇ ਢੋਆ-ਢੁਆਈ ਕਾਰਜਾਂ ਲਈ ਵੱਧ ਤੋਂ ਵੱਧ ਗਿਣਤੀ ਵਿਚ ਮਜ਼ਦੂਰਾਂ ਨੂੰ ਕੰਮ ਕਰਨ ਦੀ ਇਜਾਜਤ ਹੋਵੇਗੀ। ਇੱਕਠਾਂ ਨੂੰ ਰੋਕਣ ਦੀ ਲੋੜ ਦੇ ਮੱਦੇਨਜ਼ਰ ਸੂਬਾ ਸਰਕਾਰ ਇਸ ਸਾਲ 3000 ਖਰੀਦ ਕੇਂਦਰਾਂ ਨੂੰ ਆੜ੍ਹਤੀਆ ਅਤੇ ਸੈਲਰ ਮਾਲਕਾਂ ਨਾਲ ਜੋੜਨ ਲਈ ਕੰਮ ਕਰ ਰਹੀ ਹੈ। ਇਸ ਪ੍ਰਕਿਰਿਆ ਵਿਚ ਸ਼ਾਮਲ ਕਿਸਾਨਾਂ ਅਤੇ ਹੋਰਾਂ ਨੂੰ ਕੂਪਨ ਜਾਰੀ ਕੀਤੇ ਜਾਣਗੇ। ਖਰੀਦ ਲਈ ਕੁੱਲ 1820 ਖਰੀਦ ਕੇਂਦਰ ਉਪਲੱਬਧ ਹੋਣਗੇ।
ਦੇਖੋ ਜਿਹੜੇ ਪਿੰਡ ਗਏ ਸੀ Bhai Nirmal Singh ਹੁਣ ਕਿਹੋ ਜਿਹੇ ਨੇ ਪਿੰਡ ਦੇ ਹਾਲਾਤ | Punjab Curfew
ਮੰਤਰੀ ਮੰਡਲ ਨੂੰ ਦੱਸਿਆ ਗਿਆ ਕਿ ਖਰੀਦ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਬਾਰਦਾਨੇ, ਲੱਕੜ ਦੇ ਬਕਸੇ ਅਤੇ ਤਰਪਾਲਾਂ ਦੇ ਭੰਡਾਰਨ ਲਈ ਲੋੜੀਂਦੇ ਸਟਾਕ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਜਿਸ ‘ਚ ਕੋਰੋਨਾ ਵਾਇਰਸ ਨਾਲ ਨਜਿੱਠਣ ਸਬੰਧੀ ਵਿਚਾਰ-ਚਰਚਾ ਕੀਤੀ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਕੋਰੋਨਾ ਵਾਇਰਸ ਸਿਰਫ ਪੰਜਾਬ ‘ਚ ਹੀ ਨਹੀਂ ਸਗੋਂ ਪੂਰੀ ਦੁਨੀਆ ‘ਚ ਮਹਾਂਮਾਰੀ ਹੈ। ਕੈਪਟਨ ਵਲੋਂ ਐਨ. ਆਰ. ਆਈਜ਼ ਦਾ ਸਮਰਥਨ ਕਰਦਿਆਂ ਕਿਹਾ ਗਿਆ ਸੀ ਕਿ ਕੋਰੋਨਾ ਫੈਲਾਉਣ ‘ਚ ਪੰਜਾਬ ਐਨ. ਆਰ. ਆਈ ਭਰਾਵਾਂ ਦਾ ਕੋਈ ਕਸੂਰ ਨਹੀਂ ਹੈ ਕਿਉਂਕਿ ਇਹ ਬੀਮਾਰੀ ਪੂਰੀ ਦੁਨੀਆ ‘ਚ ਹੀ ਫੈਲੀ ਹੋਈ ਹੈ।
https://www.youtube.com/watch?v=EPWWVJlHAkE
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.