ਚਨਾਰਥਲ ਕਲਾਂ ਦੇ ਕਮਿਊਨਿਟੀ ਹੈਲਥ ਸੈਂਟਰ ‘ਚ ਬਣਾਏ ਸਪੈਸ਼ਲ ਆਈਸੋਲੇਸ਼ਨ ਵਾਰਡ
ਫ਼ਤਹਿਗੜ੍ਹ ਸਾਹਿਬ : ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਮਿਊਨਿਟੀ ਹੈਲਥ ਸੈਂਟਰ ਚਨਾਰਥਲ ਕਲਾਂ ਵਿਖੇ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਲਈ ਸਪੈਸ਼ਲ ਆਈਸੋਲੇਸ਼ਨ ਵਾਰਡ ਤਿਆਰ ਕੀਤੇ ਗਏ ਹਨ ਤਾਂ ਜੋ ਸ਼ੱਕੀ ਮਰੀਜ਼ਾਂ ਜਾਂ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਇਕਾਂਤਵਾਸ ਵਿੱਚ ਰੱਖਿਆ ਜਾ ਸਕੇ।
ਇਹ ਜਾਣਕਾਰੀ ਕਮਿਊਨਿਟੀ ਹੈਲਥ ਸੈਂਟਰ ਚਨਾਰਥਲ ਕਲਾਂ ਦੇ ਐਸ.ਐਮ.ਓ. (ਅੱਖ, ਨੱਕ ਤੇ ਗਲੇ ਦੇ ਮਾਹਰ) ਡਾਕਟਰ ਰਮਿੰਦਰ ਕੌਰ ਵਾਲੀਆ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਚਨਾਰਥਲ ਕਲਾਂ ਦੇ ਇਲਾਕੇ ਵਿੱਚ ਪੈਂਦੇ ਪਿੰਡਾਂ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ ਵਾਸਤੇ ਸਮੂਹ ਫੀਲਡ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਲਗਾਤਾਰ ਡਿਊਟੀ ਦੇ ਰਿਹਾ ਹੈ।
Ferozpur Breaking News | ਫਿਰੋਜ਼ਪੁਰ ‘ਚ ਕਰੋਨਾ ਦਾ ਪਹਿਲਾ ਮਾਮਲਾ, ਪੂਰਾ ਪਿੰਡ ਸੀਲ | Punjab | Curfew
ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਸ਼ੱਕੀ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਇਕਾਂਤਵਾਸ ਵਿੱਚ ਰੱਖਿਆ ਹੋਇਆ ਹੈ ਜਿਨ੍ਹਾਂ ਦੀ ਨਿਗਰਾਨੀ ਸਮੂਹ ਫੀਲਡ ਸਟਾਫ ਵੱਲੋਂ ਦਿਨ ਰਾਤ ਇੱਕ ਕਰਕੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਢੀ ਦੇ ਸੀਜ਼ਨ ਦੌਰਾਨ ਕੰਬਾਈਨਾਂ ਸਬੰਧੀ ਕਾਮਿਆਂ ਜਾਂ ਹੋਰ ਲੇਬਰ ਨੂੰ ਪਿੰਡਾਂ ਦੇ ਸਰਪੰਚਾਂ ਨੂੰ ਕਹਿ ਕੇ ਅਲੱਗ ਰੱਖਣ ਦੇ ਇੰਤਜ਼ਾਮ ਕੀਤੇ ਗਏ ਹਨ ਅਤੇ ਲੋਕਾਂ ਨੂੰ ਵਾਰ-ਵਾਰ ਇਹੋ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਘਰ ਦਾ ਪੌਸ਼ਟਿਕ ਖਾਣਾ ਖਾਣ।
ਲੋਕਾਂ ਨੂੰ ਵਾਰ-ਵਾਰ ਹੱਥ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ ਕਰਨ। ਇਸ ਤੋਂ ਇਲਾਵਾ ਘਰਾਂ ਵਿੱਚ ਰਹਿ ਕੇ ਯੋਗ ਜਾਂ ਕਸਰਤ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਰੀ ਸਥਿਤੀ ਸਬੰਧੀ ਦੋ ਨੋਡਲ ਅਫਸਰ ਵੀ ਲਗਾਏ ਗਏ ਹਨ, ਜੋ ਕਿ ਪੂਰੇ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਹੋਰ ਦੱਸਿਆ ਕਿ ਰੈਪਿਡ ਰਿਸਪੌਂਸ ਟੀਮਾਂ ਵੀ ਤਿਆਰ ਕੀਤੀਆਂ ਗਈਆਂ ਹਨ ਜੋ ਕਿ ਲੋੜ ਪੈਣ ’ਤੇ ਮਰੀਜ਼ਾਂ ਤੱਕ ਪਹੁੰਚਦੀਆਂ ਹਨ ਅਤੇ ਲੋੜੀਂਦੀ ਦਵਾਈ ਦਿੰਦੀਆਂ ਹਨ। ਡਾ: ਰਮਿੰਦਰ ਕੌਰ ਵਾਲੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.