LIVE: ਕਰੋਨਾ ਦਾ ਕਹਿਰ- ਇਸ ਤੋਂ ਵੀ ਬੁਰਾ ਸਮਾਂ ਆਉਣਾ ਬਾਕੀ- WHO
ਪਟਿਆਲਾ : ਚੀਨ ਦੇ ਵੁਹਾਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਲਗਭਗ ਪੂਰੀ ਦੁਨੀਆ ਨੂੰ ਆਪਣੀ ਗ੍ਰਿਫ਼ਤ ‘ਚ ਲੈ ਚੁੱਕਾ ਹੈ। ਪੰਜਾਬ ‘ਚ ਵੀ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ ‘ਚ 250 ਪੌਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਸੋਮਵਾਰ ਦੇਰ ਰਾਤ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਕਸਬੇ ‘ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਨਵੇਂ ਮਾਮਲੇ ਰਾਜਪੁਰਾ ਦੀ ਆਨਾਜ ਮੰਡੀ ਤੋਂ ਹੀ ਸਾਹਮਣੇ ਆਏ ਹਨ। ਇੱਥੇ ਦੋ ਦਿਨ ਪਹਿਲਾਂ 6 ਪੌਜ਼ੀਟਿਵ ਮਰੀਜ਼ ਸਾਹਮਣੇ ਆਏ ਸਨ। ਜਿਸ ਤੋਂ ਬਾਅਦ ਸਿਹਤ ਵਿਭਾਗ ਨੇ ਇੱਥੋਂ 19 ਲੋਕਾਂ ਦੇ ਸੈਂਪਲ ਜਾਂਚ ਲਈ ਲਏ ਸਨ, ਜਿਨ੍ਹਾਂ ਵਿੱਚੋਂ 5 ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 14 ਸੈਂਪਲ ਨੈਗੇਟਿਵ ਪਾਏ ਗਏ ਹਨ।
🔴 LIVE: ਕਰੋਨਾ ਦਾ ਕਹਿਰ- ਇਸ ਤੋਂ ਵੀ ਬੁਰਾ ਸਮਾਂ ਆਉਣਾ ਬਾਕੀ- WHO | BREAKING NEWS LIVE | D5 Channel Punjabi
ਉੱਥੇ ਹੀ ਭਾਰਤ ‘ਚ ਵੀ ਕੋਰੋਨਾ ਵਾਇਰਸ ਦਾ ਕਹਿਰ ਘੱਟ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਸਿਹਤ ਮੰਤਰਾਲਾ ਵਲੋਂ ਮੰਗਲਵਾਰ ਨੂੰ ਜਾਰੀ ਤਾਜ਼ਾ ਅੰਕੜੀਆਂ ਮੁਤਾਬਕ ਭਾਰਤ ‘ਚ ਕੋਰੋਨਾ ਵਾਇਰਸ ਨਾਲ ਹੁਣ ਤੱਕ 590 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦੋਂ ਕਿ ਪ੍ਰਭਾਵਿਤ ਮਰੀਜਾਂ ਦੀ ਗਿਣਤੀ ਵਧਕੇ 18,601 ਹੋ ਗਈ ਹੈ। ਉਥੇ ਹੀ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 1,336 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 47 ਲੋਕਾਂ ਦੀ ਮੌਤ ਹੋਈ ਹੈ। ਹਾਲਾਂਕਿ ਥੋੜ੍ਹੀ ਰਾਹਤ ਵਾਲੀ ਗੱਲ ਇਹ ਹੈ ਕਿ 3,252 ਮਰੀਜ਼ ਇਸ ਬਿਮਾਰੀ ਨੂੰ ਹਰਾਉਣ ‘ਚ ਕਾਮਯਾਬ ਹੋਏ ਹਨ।
Punjab Police- ਇਹਨਾਂ ਦਾ ਤਨਖ਼ਾਹਾਂ ਨਾਲ ਢਿੱਡ ਨੀ ਭਰਦਾ, ਕਰਫਿਊ ‘ਚ ਪੁਲਿਸ ਵਾਲਾ ਕਰ ਗਿਆ ਕਰਤੂਤ | Viral Video
ਅਮਰੀਕਾ ‘ਚ ਪਿਛਲੇ 24 ਘੰਟਿਆਂ ‘ਚ 1,939 ਲੋਕਾਂ ਦੀ ਜਾਨ ਗਈ ਹੈ ਅਤੇ 28 ਹਜ਼ਾਰ 123 ਮਰੀਜ਼ ਮਿਲੇ ਹਨ। ਇੱਥੇ ਹੁਣ ਤੱਕ 42 ਹਜ਼ਾਰ 514 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਥੇ ਹੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਇਸ ਸੰਕਟ ਵਿੱਚ ਵਾਇਰਸ ਦੇ ਖਤਰੇ ਤੋਂ ਬਚਣ ਅਤੇ ਅਮਰੀਕੀ ਨਾਗਰਿਕਾਂ ਦੀਆਂ ਨੌਕਰੀਆਂ ਬਚਾਉਣ ਲਈ ਉਹ ਦੇਸ਼ ‘ਚ ਵਿਦੇਸ਼ੀ ਨਾਗਰਿਕਾਂ ਦਾ ਪਰਵਾਸ ਅਸਥਾਈ ਤੌਰ ‘ਤੇ ਬੰਦ ਕਰਨਗੇ। ਅਮਰੀਕਾ ‘ਚ ਕੋਰੋਨਾ ਦੇ ਕਹਿਰ ਦੇ ਕਾਰਨ ਬੇਰੁਜ਼ਗਾਰੀ ਦਰ ‘ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇੱਥੇ ਹੁਣ ਤੱਕ 1.68 ਕਰੋੜ ਲੋਕ ਬੇਰੁਜ਼ਗਾਰ ਹੋਏ। ਨਾਗਰਿਕਾਂ ਦੀ ਨੌਕਰੀ ਜਾਣ ਦੀ ਵਜ੍ਹਾ ਨਾਲ ਰਾਸ਼ਟਰਪਤੀ ਨੇ ਇਹ ਫੈਸਲਾ ਲਿਆ ਹੈ।
https://www.youtube.com/watch?v=3xVPjWWTbEc
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.