Breaking NewsD5 specialNewsPoliticsPunjab

Private ਹਸਪਤਾਲਾਂ ‘ਤੇ ਭੜਕਿਆ ਬੈਂਸ | 5.87 ਲੱਖ ਦਾ ਕਰੋਨਾ ਇਲਾਜ ! ਮਰੀਜ਼ ਦੇ ਮੁੰਡੇ ਨੇ ਕੈਪਟਨ ਅੱਗੇ ਖੋਲ੍ਹਤੀ ਪੋਲ

ਲੁਧਿਆਣਾ : ਪੰਜਾਬ ਦੇ ਵਿੱਚ ਜਿੱਥੇ ਕਰਫਿਊ ਜਾਰੀ ਹੈ ਉੱਥੇ ਹੀ ਮਰੀਜ਼ਾਂ ਦਾ ਇਲਾਜ਼ ਸਰਕਾਰੀ ਅਤੇ ਨਿੱਜੀ ਹਸਪਤਾਲਾਂ ‘ਚ ਚੱਲ ਰਿਹਾ ਹੈ। ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੇ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਅਤੇ ਇੱਕ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਕੋਰੋਨਾ ਮਰੀਜ਼ਾਂ ਦਾ ਇਲਾਜ ਨਿੱਜੀ ਹਸਪਤਾਲਾਂ ‘ਚ ਵੀ ਮੁਫ਼ਤ ਕਰਵਾਉਣ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲ ਕੋਰੋਨਾ ਮਰੀਜ਼ਾਂ ਤੋਂ ਮਨਮਰਜ਼ੀ ਦੇ ਪੈਸੇ ਵਸੂਲ ਰਹੇ ਹਨ। ਜਿਸ ਦੀਆਂ ਉਨ੍ਹਾਂ ਨੂੰ ਕਈ ਸ਼ਿਕਾਇਤਾਂ ਵੀ ਮਿਲੀਆਂ ਹਨ ਬੈਂਸ ਨੇ ਡਾਕਟਰਾਂ ਦੇ ਰਵੱਈਏ ਨੂੰ ਲੈ ਕੇ ਵੀ ਸਰਕਾਰ ਨੂੰ ਨਜ਼ਰਸਾਨੀ ਹੋਣ ਦੀ ਅਪੀਲ ਕੀਤੀ।

Punjab Corona Breaking | ਕਰੋਨਾ ਨਾਲ ਪੰਜਾਬ ‘ਚ 6 ਮਹੀਨਿਆਂ ਦੀ ਬੱਚੀ ਦੀ ਮੌਤ | PGI

ਸਿਮਰਜੀਤ ਬੈਂਸ ਨੇ ਕਿਹਾ ਕਿ ਨਿੱਜੀ ਹਸਪਤਾਲਾਂ ਦੇ ਵਿੱਚ ਕਰੋਨਾ ਮਰੀਜ਼ਾਂ ਦੀ ਲੁੱਟ ਖਸੁੱਟ ਹੋ ਰਹੀ ਹੈ। ਜਿਸ ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਖ਼ਤ ਨੋਟਿਸ ਲੈ ਕੇ ਕਰੋਨਾ ਮਰੀਜ਼ਾਂ ਦਾ ਇਲਾਜ ਮੁਫ਼ਤ ਕਰਨ ਦਾ ਐਲਾਨ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁੱਝ ਨਿੱਜੀ ਹਸਪਤਾਲਾਂ ਤੋਂ ਉਨ੍ਹਾਂ ਨੂੰ ਲਗਾਤਾਰ ਵੀ ਸ਼ਿਕਾਇਤ ਮਿਲ ਰਹੀ ਹੈ ਕਿ ਡਾਕਟਰ ਜੂਨੀਅਰ ਸਟਾਫ ਨੂੰ ਹੀ ਕਰੋਨਾ ਵਾਰਡ ਚ ਭੇਜ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੋ ਰੈਗੂਲਰ ਇਲਾਜ ਲਈ ਆਉਂਦੇ ਨੇ ਉਨ੍ਹਾਂ ਨਾਲ ਵੀ ਸਹੀ ਸਲੂਕ ਨਹੀਂ ਹੋ ਰਿਹਾ। ਇਸ ਕਰਕੇ ਡਾਕਟਰਾਂ ਨੂੰ ਵੀ ਸਲਾਹ ਦੇਣੀ ਚਾਹੀਦੀ ਹੈ ਅਤੇ ਉਨ੍ਹਾਂ ਤੇ ਨਜ਼ਰ ਵੀ ਬਣਾਈ ਰੱਖਣੀ ਚਾਹੀਦੀ ਹੈ। ਬੈਂਸ ਨੇ ਕਿਹਾ ਕਿ ਭਾਰਤ ਨੂੰ ਵੀ ਇਜ਼ਰਾਈਲ ਦੀ ਤਰਜ਼ ‘ਤੇ ਕੰਮ ਕਰਨਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button