Breaking NewsD5 specialNewsPunjab

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਕਰਫ਼ਿਊ ‘ਚ ਕੁਝ ਛੋਟਾਂ ਦਾ ਐਲਾਨ

ਪਟਿਆਲਾ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਅੱਜ ਪਟਿਆਲਾ ਜ਼ਿਲ੍ਹੇ ਅੰਦਰ ਲਾਗੂ ਕਰਫ਼ਿਊ ਵਿੱਚ ਸ਼ਰਤਾਂ ਤਹਿਤ ਕੁਝ ਛੋਟਾਂ ਦਾ ਐਲਾਨ ਕੀਤਾ ਹੈ। ਕੋਰੋਨਾਵਾਇਰਸ ਨੂੰ ਰੋਕਣ ਲਈ ਲਗਾਏ ਕਰਫਿਊ ‘ਚ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸੀ.ਆਰ.ਪੀ.ਸੀ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਦਿੱਤੀਆਂ ਇਹ ਛੋਟਾਂ ਕੰਟੇਨਮੈਂਟ ਜੋਨਾਂ ਵਿੱਚ ਲਾਗੂ ਨਹੀਂ ਹੋਣਗੀਆਂ। ਕੰਟੇਨਮੈਂਟ ਖੇਤਰਾਂ ‘ਚ ਦੁਕਾਨਾਂ ਖੋਲ੍ਹਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ‘ਚ ਕੋਰੋਨਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਵਿੱਚ ਕੁਝ ਛੋਟਾਂ ਦੇਣ ਦਾ ਐਲਾਨ ਕੀਤਾ ਸੀ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਅਤੇ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਸ਼ਰਤਾਂ ਤਹਿਤ ਕੁਝ ਛੋਟਾਂ ਦੇਣ ਸਬੰਧੀਂ ਵਿਸਥਾਰਤ ਹੁਕਮ ਜਾਰੀ ਕੀਤੇ ਹਨ।
ਸ੍ਰੀ ਕੁਮਾਰ ਅਮਿਤ ਵੱਲੋਂ ਜਾਰੀ ਹੁਕਮਾਂ ਮੁਤਾਬਕ ਪੇਂਡੂ ਖੇਤਰਾਂ ਵਿੱਚ ਐਸਟਬਲਿਸ਼ਮੈਂਟ ਤਹਿਤ ਰਜਿਸਟਰਡ ਅਤੇ ਕੇਵਲ ਜਰੂਰੀ ਵਸਤਾਂ ਵਾਲੀਆਂ ਦੁਕਾਨਾਂ ਨੂੰ 50 ਫੀਸਦੀ ਕਾਮਿਆਂ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਖੁੱਲ੍ਹਣ ਦੀ ਆਗਿਆ ਹੋਵੇਗੀ ਪਰ ਇਨ੍ਹਾਂ ਖੇਤਰਾਂ ਵਿੱਚ ਮਲਟੀ ਬ੍ਰਾਂਡ ਤੇ ਸਿੰਗਲ ਬ੍ਰਾਂਡ ਮਾਲ ਨਹੀਂ ਖੁੱਲ੍ਹਣਗੇ। ਸ਼ਹਿਰੀ ਖੇਤਰਾਂ ਵਿੱਚ ਕਿਸੇ ਵੀ ਮਾਲ ਜਾਂ ਮਲਟੀਪਲੈਕਸ ਨੂੰ ਖੋਲ੍ਹਣ ਦੀ ਆਗਿਆ ਨਹੀਂ ਹੋਵੇਗੀ।
ਜਦੋਂ ਕਿ ਸ਼ਹਿਰੀ ਖੇਤਰਾਂ ਵਿੱਚ ਕਿਸੇ ਵੀ ਮਾਰਕੀਟ ਜਾਂ ਬਾਜ਼ਾਰ ਜਾਂ ਮਾਰਕੀਟ ਕੰਪਲੈਕਸ ਨੂੰ ਖੋਲ੍ਹਣ ਦੀ ਇਜ਼ਾਜਤ ਨਹੀਂ ਪਰੰਤੂ ਅਜਿਹੀਆਂ ਦੁਕਾਨਾਂ ਜਿਹੜੀਆਂ ਇਕੱਲੀਆਂ ਹੋਣ (ਸਟੈਂਡ ਅਲੋਨ) ਭਾਵ ਜਿਨ੍ਹਾਂ ਦੇ ਆਲੇ-ਦੁਆਲੇ ਜਾਂ ਨਾਲ ਲੱਗਦੀ ਕੋਈ ਦੁਕਾਨ ਨਾ ਹੋਵੇ ਸਮੇਤ ਕਲੋਨੀਆਂ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button