NewsBreaking NewsPoliticsPunjab

Raja Warring ਦਾ Harsimrat ਤੇ Sukhbir ਲਈ ਤਿਆਰ ਨਵਾਂ ਚੈਲੰਜ਼!

ਪਟਿਆਲਾ : ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਾਈਵ ਹੋ ਕੇ ਕਿਹਾ ਇੱਕ ਬਾਰ ਤਾਂ ਮੈਂ ਵੀ ਚਿੰਤਾ ‘ਚ ਪੈ ਗਿਆ ਸੀ ਕਿ ਪੰਜਾਬ ਸਰਕਾਰ ਵੱਲੋਂ ਖੇਤਾਂ ‘ਚ ਲੱਗੀ ਮੋਟਰ ‘ਤੇ ਜੋ ਬਿੱਲ ਲਗਾਉਣ ਦਾ ਫੈਸਲਾ ਲਿਆ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਬਿਜਲੀ ਬੋਰਡ ਦੇ ਚੇਅਰਮੈਨ ਨਾਲ ਗੱਲ ਕੀਤੀ ਅਤੇ ਨਾਲ ਹੀ ਸੀਐਮਓ ਦੇ ਦਫ਼ਤਰ ਜਿਹੜੇ ਲੋਕ ਪ੍ਰਿੰਸੀਪਲ ਸੈਕਟਰੀਜ਼ ਦੇਖ ਰਹੇ ਹਨ ਉਨ੍ਹਾਂ ਨਾਲ ਗੱਲ ਕੀਤੀ ਤਾਂ ਉਨ੍ਹਾ ਨੇ ਕਿਹਾ ਕਿ ਇਸ ਤਰ੍ਹਾਂ ਦੀ ਕੋਈ ਤਜਵੀਜ਼ ਨਹੀਂ ਹੈ।

MLA ਹੋਵੇ ਤਾਂ ਐਹੋ ਜਿਹਾ, ਲੋਕਾਂ ‘ਤੇ ਬਣੀ ਮੁਸੀਬਤ ਤਾਂ ਖੁਦ ਨਾਲੇ ‘ਚ ਵੜ ਕੀਤੀ ਸਫਾਈ, ਦੇਖੋ ਵੀਡੀਓ !

ਦੱਸ ਦਈਏ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਦਾ ਵੱਲੋਂ ਵੀ ਆਪਣੇ ਫੇਸਬੁੱਕ ਪੇਜ ਤੇ ਪੋਸਟ ਪਾ ਕੇ ਕਿਹਾ ਗਿਆ ਸੀ ਕਿ ‘ਮੈਂ ਆਪਣੇ ਕਿਸਾਨ ਵੀਰਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਜੋ ਤੁਹਾਨੂੰ ਮੁਫ਼ਤ ਬਿਜਲੀ ਦੇ ਰਹੇ ਹਾਂ ਉਹ ਕਿਸੇ ਕੀਮਤ ‘ਤੇ ਬੰਦ ਨਹੀਂ ਕੀਤੀ ਜਾਵੇਗੀ ਤੇ ਨਾ ਅਜਿਹਾ ਕਰਨ ਬਾਰੇ ਅਸੀਂ ਕਦੀਂ ਸੋਚ ਸਕਦੇ ਹਾਂ। ਮੈਂ ਤੁਹਾਡੀ ਆਰਥਿਕ ਸਥਿਤੀ ਨੂੰ ਸਮਝਦਾ ਹਾਂ ਅਤੇ ਤੁਸੀਂ ਜੋ ਆਪਣੀ ਅਣਥੱਕ ਮਿਹਨਤ ਨਾਲ ਦੇਸ਼ ਦਾ ਢਿੱਡ ਭਰਨ ਲਈ ਅਨਾਜ ਉਗਾਉਂਦੇ ਹੋ ਉਸ ਲਈ ਤੁਹਾਡੀ ਤਹਿ ਦਿਲੋਂ ਸ਼ਲਾਘਾ ਕਰਦਾ ਹਾਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button