Breaking NewsD5 specialNewsPoliticsPunjab

Big Breaking | Sidhu ਨੇ ਬਣਾਈ ਨਵੀਂ ਪਾਰਟੀ | ਕੈਪਟਨ ਤੇ ਬਾਦਲਾਂ ਦੀ ਉੱਡੀ ਨੀਂਦ, ‘ਆਪ’ ਨੂੰ ਵੀ ਦੇਣਗੇ ਟੱਕਰ

ਚੰਡੀਗੜ੍ਹ : ਪੰਜਾਬ ‘ਚ ਭਾਵੇਂ ਪੰਜਾਬ ਵਿਧਾਨ ਸਭਾ ਚੋਣਾਂ ਡੇਢ ਸਾਲ ਬਾਅਦ ਹੋਣੀਆਂ ਹਨ ਪਰ ਹੁਣ ਤੋਂ ਸਿਆਸੀ ਸਰਗਰਮੀਆਂ ਦਾ ਮੁੱਢ ਬੱਝ ਗਿਆ ਹੈ। ਇਸੇ ਤਹਿਤ ਅੱਜ ਇਕ ਨਵੀਂ ਪਾਰਟੀ ਹੋਂਦ ਵਿੱਚ ਆਈ ਹੈ। ਇਸ ਪਾਰਟੀ ਦਾ ਨਾਮ ਹੈ ‘ਸ਼ੇਰ ਏ ਪੰਜਾਬ ਵਿਕਾਸ ਪਾਰਟੀ’ ਇਸ ਪਾਰਟੀ ਦੇ ਪ੍ਰਧਾਨ ਕੈਪਟਨ ਚੰਨਣ ਸਿੰਘ ਸਿੱਧੂ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਰਵਾਇਤੀ ਪਾਰਟੀਆਂ ਨੂੰ ਕੋਈ ਹੁੰਗਾਰਾ ਨਹੀਂ ਮਿਲੇਗਾ। ਕਿਉਂਕਿ ਪੰਜਾਬ ਦੇ ਲੋਕ ਇਨ੍ਹਾਂ ਰਵਾਇਤੀ ਪਾਰਟੀਆਂ ਦੀ ਕਾਰਗੁਜ਼ਾਰੀ ਤੋਂ ਅੱਕੇ ਪਏ ਹਨ।

Exclusive | ਬਹਿਬਲ ਕਲਾਂ ਮਾਮਲੇ ‘ਚ ਹੁਣੇ ਹੁਣੇ ਵਕੀਲ ਨੇ ਕੀਤਾ ਵੱਡਾ ਖ਼ੁਲਾਸਾ, ਸੁਣੋ ਅੱਜ ਅਦਾਲਤ ‘ਚ ਕੀ ਹੋਇਆ

ਕੈਪਟਨ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਇਹ ਏਜੰਡਾ ਹੋਵੇਗਾ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਪੈਨਸ਼ਨ ਨਹੀਂ ਮਿਲੇਗੀ। ਕਿਸਾਨੀ ਦਾ ਵਿਕਾਸ ਤੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਮੁੱਖ ਏਜੰਡਾ ਹੋਵੇਗਾ। ਕੈਪਟਨ ਚੰਨਣ ਸਿੰਘ ਸਿੱਧੂ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਸਾਬਕਾ ਫੌਜੀ ਸੈਨਿਕ ਅਤੇ ਅਫਸਰਾਂ ਦੀਆਂ ਵਧੇਰੇ ਵੋਟਾਂ ਉਨ੍ਹਾਂ ਦੀ ਪਾਰਟੀ ਨੂੰ ਪੈਣਗੀਆਂ ਅਤੇ ਜਲਦੀ ਹੀ ਉਹ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰਨਗੇ। ਕੈਪਟਨ ਚੰਨਣ ਸਿੰਘ ਸਿੱਧੂ ਨੇ ਦੋਸ਼ ਲਗਾਇਆ ਕਿ ਸਿਆਸੀ ਪਾਰਟੀਆਂ ਦੇ ਆਗੂ ਪੁਲਿਸ ਅਫਸਰ ਅਤੇ ਹੋਰ ਵੱਡੇ ਅਧਿਕਾਰੀ ਪ੍ਰਾਪਰਟੀ ਦਾ ਕਾਰੋਬਾਰ ਕਰਦੇ ਹਨ। ਜਿਨ੍ਹਾਂ ਦੇ ਕੱਚੇ ਚਿੱਠੇ ਉਹ ਜਲਦੀ ਹੀ ਫਰੋਲਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button