Breaking NewsD5 specialIndiaNews

CBSE ਨੇ ਲਿਆ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ

ਨਵੀਂ ਦਿੱਲੀ: ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ‘ਚ ਸੀਬੀਐਸਈ ਨੇ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਹੈ। ਇਹ ਪ੍ਰੀਖਿਆਵਾਂ 1 ਜੁਲਾਈ ਤੋਂ 15 ਜੁਲਾਈ ਦੇ ਵਿੱਚ ਹੋਣੀਆਂ ਸਨ। ਮਹਾਰਾਸ਼ਟਰ, ਦਿੱਲੀ ਅਤੇ ਓਡੀਸ਼ਾ ਨੇ ਪ੍ਰੀਖਿਆ ਕਰਾਉਣ ‘ਚ ਅਸਮਰੱਥਾ ਜਤਾਉਂਦੇ ਹੋਏ ਸੁਪਰੀਮ ਕੋਰਟ ਵਿਚ ਹਲਫ਼ਨਾਮਾ ਦਾਇਰ ਕੀਤਾ ਸੀ। ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ 10ਵੀਂ ਅਤੇ 12ਵੀਂ ਦੀ 1 ਤੋਂ 15 ਜੁਲਾਈ ਨੂੰ ਹੋਣ ਵਾਲੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਗਿਆ। ਬੋਰਡ ਨੇ ਸੁਪਰੀਮ ਕੋਰਟ ਵਿਚ ਸੁਣਵਾਈ ਦੌਰਾਨ ਅਦਾਲਤ ਨੂੰ ਆਪਣੇ ਫੈਸਲੇ ਤੋਂ ਜਾਣੂ ਕਰਾਇਆ।

ਪੰਜਾਬ ‘ਚ ਲੌਕਡਾਓਨ ਵਧਾਓਣ ਬਾਰੇ ਸਿਹਤ ਮੰਤਰੀ ਦਾ ਵੱਡਾ ਬਿਆਨ | Lockdown in Punjab

ਦੱਸ ਦੇਈਏ ਕਿ ਸੀ. ਬੀ. ਐੱਸ. ਈ. ਬੋਰਡ ਦੀ ਪੈਂਡਿੰਗ ਪ੍ਰੀਖਿਆ 1 ਜੁਲਾਈ ਤੋਂ 15 ਜੁਲਾਈ ਤੱਕ ਹੋਣੀ ਸੀ ਪਰ ਪ੍ਰੀਖਿਆ ਨੂੰ ਰੱਦ ਕਰਨ ਨੂੰ ਲੈ ਕੇ ਕੁਝ ਮਾਪਿਆਂ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਤੋਂ ਬਾਅਦ ਬੋਰਡ ਤੋਂ ਪੁੱਛਿਆ ਗਿਆ ਸੀ ਕੀ ਪ੍ਰੀਖਿਆਵਾਂ ਰੱਦ ਕੀਤੀਆਂ ਜਾ ਸਕਦੀਆਂ ਹਨ। ਇਸ ਤੋਂ ਬਾਅਦ ਹੁਣ ਬੋਰਡ ਨੇ ਆਪਣਾ ਜਵਾਬ ਦਾਖਲ ਕਰਦੇ ਹੋਏ ਅਦਾਲਤ ਨੂੰ ਪ੍ਰੀਖਿਆਵਾਂ ਰੱਦ ਕਰਨ ਦੇ ਫੈਸਲੇ ਦੀ ਜਾਣਕਾਰੀ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button