Bhagwant Mann | ਕਰੋਨਾ ਦੇ ਬਹਾਨੇ ਪੰਜਾਬ ਨਾਲ ਧੋਖਾ, ਭਗਵੰਤ ਮਾਨ ਨੂੰ ਸੁਣ ਕੇ ਰੌਂਗਟੇ ਖੜ੍ਹੇ ਹੋ ਜਾਣਗੇ
ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁੱਧਵਾਰ ਨੂੰ ਬੁਲਾਈ ਗਈ ਸਰਬ ਦਲੀ ਵੀਡੀਓ ਕਾਨਫ਼ਰੰਸ ‘ਚ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੰਗਰੂਰ ਤੋਂ ਵੀਡੀਓ ਕਾਨਫ਼ਰੰਸ ਰਾਹੀਂ ਬੈਠਕ ਵਿਚ ਹਿੱਸਾ ਲਿਆ। ਕਰੀਬ 4 ਘੰਟੇ ਚੱਲੀ ਇਸ ਮੀਟਿੰਗ ਵਿਚ ਭਗਵੰਤ ਮਾਨ ਨੇ ਪੰਜਾਬ ਹਿਤੈਸ਼ੀ ਮੁੱਦਿਆਂ ਨੂੰ ਬੜੇ ਹੀ ਜ਼ੋਰਦਾਰ ਢੰਗ ਨਾਲ ਉਠਾਉਂਦੇ ਹੋਏ, ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਅਤੇ ਪੰਜਾਬ ਵਿਰੋਧੀ ਤਿੰਨ ਆਰਡੀਨੈਂਸਾਂ ਵਿਰੁੱਧ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਮੰਗ ਕੀਤੀ ਹੈ।
Tik Tok Star | ਟਿਕ ਟਾਕ ਸਟਾਰ ਨੇ ਚੁੱਕਿਆ ਵੱਡਾ ਕਦਮ
ਮਾਨ ਨੇ ਕਿਹਾ ਕਿ ਮੋਦੀ ਕੈਬਨਿਟ ਵਲੋਂ ਖੇਤੀ ਸੁਧਾਰਾਂ ਦੇ ਨਾਂ ‘ਤੇ ਲੰਘੀ 5 ਜੂਨ ਨੂੰ ਲਿਆਂਦੇ ਗਏ ਤਿੰਨ ਆਰਡੀਨੈਂਸਾਂ ਕਿਸਾਨੀ ਉਪਜ ਵਪਾਰ ਅਤੇ ਵਣਜ ਆਰਡੀਨੈਂਸ-2020, ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸਬੰਧੀ ਕਿਸਾਨ ਆਰਡੀਨੈਂਸ-2020 ਅਤੇ ਜ਼ਰੂਰੀ ਵਸਤਾਂ ਆਰਡੀਨੈਂਸ-2020 ਨੂੰ ਕਿਸਾਨ ਅਤੇ ਖੇਤੀਬਾੜੀ ਨਾਲ ਜੁੜੇ ਸਾਰੇ ਵਰਗਾਂ ਸਮੇਤ ਸੰਘੀ ਢਾਂਚੇ ਤਹਿਤ ਮਿਲੇ ਸੂਬੇ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.