Breaking NewsD5 specialNewsPunjab

ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ ਦੀ ਸੂਚੀ ਜਾਰੀ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸਾਢੇ ਪੰਜ ਮਹੀਨੇ ਚੱਲਣ ਵਾਲੇ ਵਿਦਿਅਕ ਮੁਕਾਬਲਿਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ਜਾਰੀ ਕੀਤੇ ਕੈਲੰਡਰ ਵਿੱਚ ਕਿਹਾ ਗਿਆ ਹੈ ਕਿ ਇਹ ਮੁਕਾਬਲੇ 6 ਜੁਲਾਈ 2020 ਤੋਂ 21 ਦਸੰਬਰ 2020 ਤੱਕ ਚੱਲਣਗੇ। ਇਨ੍ਹਾਂ ਵਿੱਚ ਸ਼ਬਦ ਗਾਇਨ, ਗੀਤ, ਕਾਵਿ ਉਚਾਰਣ, ਭਾਸ਼ਣ, ਸੰਗੀਤ ਸਾਜੋ-ਸਾਜੋ ਸਮਾਨ ਵਜਾਉਣ (ਹਰਮੋਨੀਅਮ, ਤਬਲਾ, ਢੋਲਕ, ਤੂੰਬੀ, ਬੰਸਰੀ, ਸਾਰੰਗੀ, ਢੱਡ) ਪੋਸਟਰ ਬਨਾਉਣ, ਪੇਂਟਿੰਗ ਬਨਾਉਣ, ਸਲੋਗਨ ਲੇਖਣ, ਸੁੰਦਰ ਲਿਖਾਈ ਲਿਖਣ, ਪੀ.ਪੀ.ਟੀ. ਮੇਕਿੰਗ ਅਤੇ ਦਸਤਾਰਬੰਦੀ ਦੇ ਮੁਕਾਬਲੇ ਸ਼ਾਮਲ ਹਨ।

ਬਠਿੰਡਾ ਥਰਮਲ ਤੋਂ ਆਈ ਖ਼ਬਰ | Bathinda | Thermal

ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕਾਬਲੇ ਸਿਰਫ਼ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫ਼ਲਸਫ਼ੇ, ਸਿੱਖਿਆਵਾਂ, ਬਾਣੀ ਅਤੇ ਕੁਰਬਾਨੀ ਨਾਲ ਸਬੰਧਿਤ ਹੋਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਸਿਰਫ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੀ ਹਿੱਸਾ ਲੈ ਸਕਣਗੇ। ਸਾਰੇ ਮੁਕਾਬਲੇ ਪ੍ਰਾਇਮਰੀ, ਮਿਡਲ, ਸੈਕੰਡਰੀ ਤਿੰਨ ਪੱਧਰਾਂ ’ਤੇ ਕਰਵਾਏ ਜਾਣਗੇ। ਇਸੇ ਤਰ੍ਹਾਂ ਹੀ ਸਪੈਸ਼ਲ ਨੀਡ (ਸੀ.ਡਬਲਯੂ.ਐਸ.ਐਨ) ਵਾਲੇ ਬੱਚਿਆਂ ਦੇ ਮੁਕਾਬਲੇ ਵੀ ਤਿੰਨ ਪੱਧਰਾਂ ’ਤੇ ਹੀ ਹੋਣਗੇ।

ਲੋਕਾਂ ਨੇ ਫੜ ਕੇ ਪੁਲਿਸ ਮੁਲਾਜ਼ਮ ਦੀ ਕੀਤੀ ਸੇਵਾ | Viral Video | Punjab Police

ਇੱਕ ਵਿਦਿਆਰਥੀ ਵੱਧ ਤੋਂ ਵੱਧ ਦੋ ਆਈਟਮਾਂ ਵਿੱਚ ਹਿੱਸਾ ਲੈ ਸਕਦਾ ਹੈ। ਬੁਲਾਰੇ ਅਨੁਸਾਰ ਇਹ ਮੁਕਾਬਲੇ ਮੌਜੂਦਾ ਸਥਿਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਨਲਾਈਨਜ਼ ਤੇ ਸੋਲੋ ਆਈਟਮਜ਼ ਦੇ ਰੂਪ ਵਿੱਚ ਕਰਵਾਏ ਜਾਣਗੇ। ਇਨ੍ਹਾਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਦੇਖ ਰੇਖ ਹੇਠ ਇੱਕ ਕਮੇਟੀ (ਪ੍ਰਾਇਮਰੀ ਤੇ ਸੈਕੰਡਰੀ ਪੱਧਰ ’ਤੇ ਵੱਖ ਵੱਖ) ਦਾ ਗਠਨ ਕੀਤਾ ਜਾਵੇਗਾ। ਇਸ ਕਮੇਟੀ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਚੇਅਰਮੈਨ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਂਬਰ ਸਕੱਤਰ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button