Super Breaking-ਬੇਅਦਬੀ ਤੇ ਸਰੂਪ ਚੋਰੀ ਮਾਮਲਿਆਂ ‘ਚ SIT ਦੀ ਰਾਮ ਰਹੀਮ ‘ਤੇ ਵੱਡੀ ਕਾਰਵਾਈ
ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐਸਆਈਟੀ ਨੇ ਆਪਣੀ ਜਾਂਚ ਤੇਜ਼ ਕਰਦੇ ਹੋਏ ਇੱਕ ਵੱਡੀ ਕਾਰਵਾਈ ਨੂੰ ਅੰਜ਼ਾਮ ਦਿੱਤਾ ਹੈ, ਜਿਸ ਵਿੱਚ ਐਸਆਈਟੀ ਨੇ ਸੋਮਵਾਰ ਨੂੰ ਬੇਅਦਬੀ ਮਾਮਲਿਆਂ ਦੇ ਸੰਬੰਧ ‘ਚ ਥਾਣਾ ਬਾਜਾਖਾਨਾ ‘ਚ ਦਰਜ ਐਫਆਈਆਰ ਨੰਬਰ 63 ‘ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਚਾਰ ਹੋਰ ਲੋਕਾਂ ਨੂੰ ਨਾਮਜ਼ਦ ਕਰ ਲਿਆ ਹੈ।
ਬੈਂਸ ਨੇ ਕੀਤਾ ਬਹੁਤ ਵੱਡਾ ਖ਼ੁਲਾਸਾ | Bains | Latest News
ਬੇਅਦਬੀ ਕਾਂਡ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਰਣਬੀਰ ਸਿੰਘ ਖੱਟੜਾ ਨੇ ਬੀਤੇ ਦਿਨ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਇਸ ਮਾਮਲੇ ਵਿਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਸਮੇਤ 3 ਕੌਮੀ ਕਮੇਟੀ ਮੈਂਬਰਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਡੀ. ਆਈ. ਜੀ. ਅਨੁਸਾਰ ਉਕਤ 3 ਕਮੇਟੀ ਮੈਂਬਰਾਂ ਨੂੰ ਫੜਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।
SP ਰਾਜਪਾਲ ਸਿੰਘ ਨਾਲ ਪੰਨੂ ਨੇ ਲਿਆ ਪੰਗਾ, ਅੱਗੋਂ ਠੋਕਵਾਂ ਜਵਾਬ ਸੁਣੋ | SP Rajpal Singh Hundal |Hockey Captain
ਉਧਰ, ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਮਾਮਲੇ ‘ਚ ਹੋਈ ਐਫ.ਆਈ.ਆਰ ‘ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਨਾਂ ਵੀ ਸ਼ਾਮਲ ਹੋਣ ਉਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਆਇਆ ਹੈ। ਜਥੇਦਾਰ ਨੇ ਕਿਹਾ ਕਿ ਡੇਰਾ ਮੁਖੀ ਰਾਮ ਰਹੀਮ ਨੂੰ ਸਖਤੀ ਨਾਲ ਪੁੱਛ ਗਿੱਛ ਕਰਕੇ ਪੜਤਾਲ ਕੀਤੀ ਜਾਣੀ ਚਾਹੀਦੀ ਹੈ। ਸਿੰਘ ਸਾਹਿਬ ਨੇ ਕਿਹਾ ਬੇਅਦਬੀ ਮਾਮਲੇ ਵਿਚ ਸਿਆਸਤ ਨਹੀਂ ਹੋਣੀ ਚਾਹੀਦੀ। ਸਰਕਾਰਾਂ ਨੂੰ ਮਾਮਲੇ ਵਿੱਚ ਨਿਰਪੱਖ ਤੇਜੀ ਨਾਲ ਜਾਂਚ ਕਰਨੀ ਚਾਹੀਦੀ ਹੈ।
ਭਗਵੰਤ ਮਾਨ ਨੇ ਕੀਤਾ ਨਵਾਂ ਖ਼ੁਲਾਸਾ | Bhagwant Mann | Latest News
ਉਨ੍ਹਾਂ ਕਿਹਾ ਕਿ ਜਦੋਂ ‘ਸਿੱਟ’ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੇਅਦਬੀ ਮਾਮਲੇ ਵਿਚ ਨਾਮਜ਼ਦ ਕਰ ਲਿਆ ਹੈ ਤਾਂ ਵਾਰੰਟ ਹਾਸਲ ਕਰ ਕੇ ਉਸ ਨੂੰ ਪੰਜਾਬ ਲਿਆ ਕੇ ਸਖ਼ਤੀ ਨਾਲ ਪੁੱਛਗਿੱਛ ਕਰੇ ਤਾਂਕਿ ਬੇਅਦਬੀਆਂ ਦਾ ਸੱਚ ਸਾਹਮਣੇ ਆ ਸਕੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.