NewsBreaking NewsD5 specialPoliticsPunjab

ਲਓ ਜੀ! ਕੈਪਟਨ ਸਰਕਾਰ ਦਾ ਵੱਡਾ ਫੈਸਲਾ!ਹੁਣ ਦਿੱਤਾ ਵੱਡਾ ਝਟਕਾ! ਸੁਣ ਲੋਕਾਂ ਦਾ ਮੂੰਹ ਜਾਉ ਸੁੱਕ!

ਚੰਡੀਗੜ੍ਹ: ਪੰਜਾਬ ‘ਚ ਬੁਢਾਪਾ ਪੈਨਸ਼ਨ ਲੈਣ ਵਾਲੇ ਆਯੋਗ ਬਜੁਰਗਾਂ ਨੂੰ ਕੈਪਟਨ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਅਜਿਹੇ ਆਯੋਗ ਬਜੁਰਗਾਂ ਵੱਲ 162.35 ਕਰੋੜ ਰੁਪਏ ਦੇ ਬਕਾਏ ਕੱਢ ਦਿੱਤੇ ਗਏ ਹਨ। ਜਿਨ੍ਹਾਂ ਨੂੰ ਇਹ ਪੈਨਸ਼ਨ ਦਾ ਪੈਸਾ ਵਾਪਸ ਕਰਨਾ ਪਵੇਗਾ। ਇਸ ਫੈਸਲੇ ਤੋਂ ਬਾਅਦ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਤੇ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਪਹਿਲਾ ਗਰੀਬਾਂ ਦੇ ਆਟਾ ਦਾਲ ਸਕੀਮ ਵਾਲੇ ਨੀਲੇ ਕਾਰਡ ਲਾਭਪਾਤਰੀਆ ਦੇ ਕੈਂਸਲ ਕਰ ਦਿੱਤੇ ਗਏ ਤੇ ਹੁਣ ਬੁਢਾਪਾ ਪੈਨਸ਼ਨ ਵਧਾਉਣ ਦੀ ਬਜਾਏ ਉਲਟਾ ਰਿਕਵਰੀ ਦੇ ਫਰਮਾਨ ਜਾਰੀ ਕਰ ਦਿੱਤੇ ਹਨ। ਜਿਸ ਕਾਰਨ ਕੈਪਟਨ ਸਰਕਾਰ ਦਾ ਗਰੀਬ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ।

Big Breaking-ਰੇਡ ਕਰਨ ਗਈ ਪੁਲਿਸ ਟੀਮ ‘ਤੇ ਜਾਨਲੇਵਾ ਹਮਲਾ, ਭਜਾ-ਭਜਾ ਕੁੱਟੇ ਪੁਲਿਸੀਏ, ਦੇਖੋ Live ਵੀਡੀਓ

ਉੱਥੇ ਹੀ ਅਮਨ ਅਰੋੜਾ ਦੇ ਵੱਲੋਂ ਵੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਨਿਸ਼ਾਨੇ ਤੇ ਲਿਆ। ਅਮਨ ਅਰੋੜਾ ਵੱਲੋਂ ਕਿਹਾ ਗਿਆ ਕਿ ਕੈਪਟਨ ਸਰਕਾਰ ਵੱਲੋਂ ਸੂਬੇ ਦੇ 70,137 ‘ਅਯੋਗ’ ਬੁਢਾਪਾ ਪੈਨਸ਼ਨ ਧਾਰਕਾਂ ਕੋਲੋਂ 162.35 ਕਰੋੜ ਰੁਪਏ ਦੀ ਵਾਪਸ ਉਗਰਾਹੀ ਵਾਲੇ ਫ਼ੈਸਲੇ ਨਾਲ ਅਸਹਿਮਤੀ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਸਭ ਤੋਂ ਪਹਿਲਾਂ ਇਨ੍ਹਾਂ ‘ਅਯੋਗ’ ਵਿਅਕਤੀਆਂ ਨੂੰ ਗ਼ਲਤ ਪੈਨਸ਼ਨਾਂ ਲਗਾਉਣ ਵਾਲੇ ਅਫ਼ਸਰਾਂ ਅਤੇ ਸਿਆਸੀ ਲੋਕਾਂ ਦੀ ਜਾਂਚ ਕਰਕੇ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾਵੇ।

ਬਾਦਲਾਂ ਦੀ ਕੋਠੀ ਅੱਗੇ ਕੁੱਟ-ਕੁੱਟ ਕਿਸਾਨ ਦਾ ਪਾੜਤਾ ਸਿਰ!ਕੱਪੜਿਆਂ ਦੇ ਬਦਲ ਗਏ ਰੰਗ,ਤਸਵੀਰਾਂ ਦੇਖ ਉਡਣਗੇ ਹੋਸ਼

‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕੋਰੋਨਾ ਮਹਾਂਮਾਰੀ ਦੌਰਾਨ ਅਜਿਹੇ ਫ਼ੈਸਲੇ ਬੇਵਕਤੇ ਅਤੇ ਬੇਤੁਕੇ ਹਨ। ਇੱਕ ਪਾਸੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਕੋਰੋਨਾ ਮਹਾਂਮਾਰੀ ਕਾਰਨ ਆਪਣੇ ਪੈਨਸ਼ਨਧਾਰਕ ਬਜ਼ੁਰਗਾਂ ਨੂੰ 2500 ਰੁਪਏ ਮਹੀਨੇ ਦੀ ਥਾਂ 5000 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇ ਰਹੀ ਹੈ, ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਆਪਣੇ ਚੋਣ ਵਾਅਦੇ ਮੁਤਾਬਿਕ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦੀ ਥਾਂ ਜਾਰੀ ਕੀਤੀ 500 ਰੁਪਏ (ਬਾਦਲ ਸਰਕਾਰ ਸਮੇਂ) ਜਾਂ ਮੌਜੂਦਾ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵੀ ਵਾਪਸ ਵਸੂਲਣ ਲੱਗੀ ਹੈ।

ਨੀਟੂ ਸ਼ਟਰਾਂ ਵਾਲੇ ਨੇ ਗੁਰੂ ਦੇ ਸਿੰਘਾਂ ਨਾਲ ਲੈ ਲਿਆ ਕਸੂਤਾ ਪੰਗਾਂ! ਹੁਣ ਸਿੰਘ ਲਾਉਣਗੇ ਨੀਟੂ ਦਾ ਸੋਧਾ!

ਅਮਨ ਅਰੋੜਾ ਨੇ ਕਿਹਾ, ” ਜਿੰਨਾ ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਅਤੇ ਸਿਆਸੀ ਲੋਕਾਂ ਨੇ ‘ਤੇਰਾ-ਮੇਰਾ’ ਦੀ ਨੀਤੀ ‘ਤੇ ਚੱਲਦਿਆਂ ਅਯੋਗ ਲੋਕਾਂ ਨੂੰ ਪੈਨਸ਼ਨਾਂ ਦਾ ਲਾਭ ਦੇ ਕੇ ਅਸਲੀ ਅਤੇ ਯੋਗ ਵਿਅਕਤੀਆਂ ਦਾ ਹੱਕ ਮਾਰਿਆ ਹੈ, ਸਭ ਤੋਂ ਪਹਿਲਾਂ ਉਨ੍ਹਾਂ ‘ਤੇ ਕਾਰਵਾਈ ਹੋਵੇ ਅਤੇ ਉਨ੍ਹਾਂ ਕੋਲੋਂ ਹੀ ਇਹ ਵਸੂਲੀ ਕੀਤੀ ਜਾਵੇ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ, ”ਅਸੀਂ ਅਯੋਗ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਅਤੇ ਸੱਤਾਧਾਰੀਆਂ ਵੱਲੋਂ ਸਰਕਾਰੀ ਸਕੀਮਾਂ ਦਾ ਸਿਆਸੀਕਰਨ ਕਰਨ ਦੇ ਵਿਰੁੱਧ ਹਾਂ।” ਉਨ੍ਹਾਂ ਕਿਹਾ ਕਿ ਜਿਵੇਂ ਪਹਿਲਾਂ ਬਾਦਲਾਂ ਨੇ ਸਰਕਾਰੀ ਸਕੀਮਾਂ ਦਾ ਬਾਦਲੀਕਰਨ ਕੀਤਾ ਸੀ, ਉਸੇ ਤਰਾਂ ਕੈਪਟਨ ਸਰਕਾਰ ਨੇ ਉਨ੍ਹਾਂ ਦਾ ਕਾਂਗਰਸੀਕਰਨ ਕਰ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button