Breaking NewsD5 specialEntertainmentNewsPunjab

ਮੁੱਖ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਫਿਲਮਾਂ ਤੇ ਗਾਣਿਆਂ ਦੀ ਸ਼ੂਟਿੰਗ ਲਈ ਹਦਾਇਤਾਂ ਤਿਆਰ ਕਰਨ ਦੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਦੀ ਮੁੱਖ ਸਕੱਤਰ ਨੂੰ ਕੋਵਿਡ ਦੇ ਮੱਦੇਨਜ਼ਰ ਫਿਲਮਾਂ, ਗਾਣਿਆਂ, ਸ਼ੋਆਂ ਆਦਿ ਲਈ ਸੁਰੱਖਿਅਤ ਸ਼ੂਟਿੰਗ ਕਰਨ ਲਈ ਸਪੱਸ਼ਟ ਹਦਾਇਤਾਂ ਤਿਆਰ ਕਰਨ ਸਬੰਧੀ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਵੱਲੋਂ ਇਹ ਨਿਰਦੇਸ਼ ਉਸ ਵੇਲੇ ਦਿੱਤੇ ਗਏ ਜਦੋਂ ਤਿੰਨ ਪੰਜਾਬੀ ਗਾਇਕਾਂ/ਕਲਾਕਾਰਾਂ ਵੱਲੋਂ ਕੈਬਨਿਟ ਮੀਟਿੰਗ ਉਪਰੰਤ ਸੰਖੇਪ ਜਿਹੀ ਵੀਡਿਓ ਕਾਨਫਰੰਸ ਮਿਲਣੀ ਦੌਰਾਨ ਇਸ ਸਬੰਧੀ ਮੰਗ ਕੀਤੀ ਗਈ।

🔴 LIVE 🔴 ਖ਼ਬਰਾਂ ਦਾ ਸਿਰਾ | ਬੇਅਦਬੀਆਂ ਤੇ ਸਿੱਧੂ ਮੂਸੇਵਾਲੇ ‘ਤੇ ਵਕੀਲ ਨੇ ਕੀਤੇ ਖ਼ੁਲਾਸੇ | Call- 0175-5000156

ਰੁਪਿੰਦਰ ਸਿੰਘ ‘ਗਿੱਪੀ ਗਰੇਵਾਲ’, ਰਣਜੀਤ ਬਾਵਾ ਤੇ ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਹਾਲਾਂਕਿ ਮੁੱਖ ਮੰਤਰੀ ਵੱਲੋਂ ਪਿਛਲੇ ਮਹੀਨੇ ਸੂਬੇ ਵਿੱਚ ਸ਼ੂਟਿੰਗਾਂ ਮੁੜ ਸ਼ੁਰੂ ਕਰਨ ਬਾਰੇ ਐਲਾਨ ਕੀਤਾ ਗਿਆ ਸੀ ਪਰ ਸਪੱਸ਼ਟ ਦਿਸ਼ਾ ਨਿਰਦੇਸ਼ਾਂ ਦੀ ਅਣਹੋਂਦ ਕਾਰਨ ਸ਼ੂਟਿੰਗ ਦਾ ਕੰਮ ਮੁੜ ਸ਼ੁਰੂ ਕਰਨਾ ਔਖਾ ਹੈ ਜਿਹੜੀਆਂ ਕਿ ਲੌਕਡਾਊਨ ਸਮੇਂ ਤੋਂ ਪੂਰੀ ਤਰ੍ਹਾਂ ਬੰਦ ਹਨ।ਕਲਾਕਾਰਾਂ ਦੇ ਸਰੋਕਾਰ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਕਿਹਾ ਕਿ ਇਸ ਸਬੰਧੀ ਜਲਦੀ ਹੀ ਲੋੜੀਂਦੀਆਂ ਹਦਾਇਤਾਂ ਲਿਆਂਦੀਆਂ ਜਾਣ ਤਾਂ ਜੋ ਕੋਵਿਡ ਸਬੰਧੀ ਸੁਰੱਖਿਆ ਇਹਤਿਆਤਾਂ ਦੀ ਪਾਲਣਾ ਨਾਲ ਸ਼ੂਟਿੰਗ ਦਾ ਕੰਮ ਸੁਖਾਲਾ ਸ਼ੁਰੂ ਹੋ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button