NewsBreaking NewsD5 specialPoliticsPunjab

ਕਾਂਗਰਸ ਤੇ ਆਪ ਨੇ ਡੇਰਾ ਸਮਰਥਕ ਵੱਲੋਂ ਕੀਤੀ ਬੇਅਦਬੀ ‘ਤੇ ਚੁੱਪੀ ਧਾਰੀ : ਅਕਾਲੀ ਦਲ

ਵੀਰਪਾਲ ਕੌਰ ਵੱਲੋਂ ਗੁਰੂ ਸਾਹਿਬਾਨ ਬਾਰੇ ਕੀਤੀ ਬੇਅਦਬੀ ਬਾਰੇ ਚੁੱਪੀ ਤੋੜਨ ਅਖੌਤੀ ਪੰਥਕ ਜਥੇਬੰਦੀਆਂ : ਬੀਬੀ ਜਗੀਰ ਕੌਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਡੇਰਾ ਸਮਰਥਕ ਵੀਰਪਾਲ ਕੌਰ ਇੰਸਾ ਵੱਲੋਂ ਕੀਤੇ ਕੂੜ ਪ੍ਰਚਾਰ ਤੋਂ ਲਾਹਾ ਲੈਣਾ ਚਾਹੁੰਦੇ ਹਨ ਤੇ ਇਸੇ ਲਈ ਉਹ ਵੀਰਪਾਲ ਵੱਲੋਂ ਗੁਰੂ ਸਾਹਿਬਾਨ ਬਾਰੇ ਬੋਲੇ ਕੁਬੋਲਾਂ ਬਾਰੇ ਚੁੱਪ ਹਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਹਨਾਂ ਧਾਰਮਿਕ ਜਥੇਬੰਦੀਆਂ ਨੂੰ ਵੀ ਕਰੜੇ ਹੱਥੀਂ ਲਿਆ ਜੋ ਡੇਰਾ ਸਮਰਥਕ ਵੱਲੋਂ ਕੀਤੀ ਬੇਅਦਬੀ ਬਾਰੇ ਚੁੱਪ ਹਨ ਜਦਕਿ ਵੀਰਪਾਲ ਕੌਰ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਤੁਲਨਾ ਪਹਿਲੇ ਸਿੱਖ ਗੁਰੂ ਗੁਰੂ ਨਾਨਕ ਦੇਵ ਜੀ ਅਤੇ ਦਸਵੇਂ ਗੁਰੂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨਾਲ ਕੀਤੀ ਹੈ।

Rafale Plane | ਅੱਜ ਭਾਰਤ ਨੂੰ ਮਿਲੇ ਰਾਫੇਲ ਜਹਾਜ਼ | ਚੀਨ ਤੇ ਪਾਕਿਸਤਾਨ ਦੀਆਂ ਚੀਕਾਂ ਕਢਾਉਣਗੇ

ਉਹਨਾਂ ਕਿਹਾ ਕਿ ਇਹਨਾਂ ਅਖੌਤੀ ਪੰਥਕ ਜਥੇਬੰਦੀਆਂ ਦੀ ਚੁੱਪੀ ਇਸ ਗੱਲ ਵੱਲ ਇਸ਼ਾਰਾ ਕਰਦੀ ਹੈ ਕਿ ਉਹਨਾਂ ਨੂੰ ਕਾਂਗਰਸ ਪਾਰਟੀ ਵੱਲੋਂ ਕੁਠਪੁਤਲੀਆਂ ਵਜੋਂ ਵਰਤਿਆ ਜਾ ਰਿਹਾ ਹੈ। ਦੂਜਾ ਹੋਰ ਕੋਈ ਕਾਰਨ ਨਹੀਂ ਹੈ ਜਿਸ ਕਰਕੇ ਇਹ ਡੇਰਾ ਸਮਰਥਕ ਵੱਲੋਂ ਗੁਰੂ ਸਾਹਿਬਾਨ ਦੀ ਕੀਤੀ ਬੇਅਦਬੀ ਬਾਰੇ ਕੁਝ ਵੀ ਬੋਲਣ ਵਿਚ ਅਸਫਲ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਵੀਰਪਾਲ ਕੌਰ ਦੀਆਂ ਕਾਰਵਾਈਆਂ ਡੂੰਘੀ ਸਾਜ਼ਿਸ਼ ਦਾ ਹਿੱਸਾ ਹਨ।

ਹੁਣੇ ਹੁਣੇ ਕੈਪਟਨ ਨੇ ਸੁਖਬੀਰ ਬਾਦਲ ਨੂੰ ਠੋਕ ਕੇ ਜਵਾਬ ਦਿੱਤਾ | ਅਗਲੀ ਵਾਰ ਬੋਲਣ ਤੋਂ ਪਹਿਲਾਂ ਸੋਚਿਆ ਕਰੂ | Badal

ਉਹਨਾਂ ਕਿਹਾ ਕਿ ਇਸੇ ਲਈ ਵੀਰਪਾਲ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਖਿਲਾਫ ਦੂਸ਼ਣਬਾਜਰੀ ਕਰਨ ਤੋਂ ਤੁਰੰਤ ਬਾਅਦ ਕਾਂਗਰਸ ਪਾਰਟੀ ਰੌਲਾ ਪਾਉਣ ਲੱਗ ਪਈ ਸੀ ਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਉਸਦੀ ਹਮਾਇਤ ਵਿਚ ਨਿਤਰ ਆਏ ਸਨ। ਉਹਨਾਂ ਕਿਹਾ ਕਿ ਇਸ ਤੋਂ ਸਾਬਤ ਹੋ ਗਿਆ ਹੈ ਕਿ ਕਾਂਗਰਸ ਪਾਰਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਨਾਂ ‘ਤੇ ਰਾਜਨੀਤੀ ਕਰਨਾ ਚਾਹੁੰਦੀ ਹੈ ਤੇ ਉਸਨੂੰ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਵਿਚ ਕੋਈ ਦਿਲਚਸਪੀ ਨਹੀਂ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button