ਮੁੱਖ ਸਕੱਤਰ ਪੰਜਾਬ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ ਦੀ ਸੂਬਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੇ ਸਥਾਨ ‘ਤੇ ਦਾਖਲ ਹੋਣ ਤੋਂ ਪਹਿਲਾਂ ਕੀਤੀ ਸਕ੍ਰਿਨਿੰਗ

ਐਸ ਏ ਐਸ ਨਗਰ : ਸੁਤੰਤਰਤਾ ਦਿਵਸ ਸਮਾਰੋਹਾਂ ਦੇ ਮੌਕੇ ਇੱਕ ਬਹੁਤ ਹੀ ਦਿਲਚਸਪ ਘਟਨਾਕ੍ਰਮ ਦੌਰਾਨ, ਇਹ ਦੇਖਿਆ ਗਿਆ ਕਿ ਮੁਹਾਲੀ ਪ੍ਰਸ਼ਾਸਨ ਨੇ ਕੋਵਿਡ-19 ਪ੍ਰੋਟੋਕੋਲ ਨੂੰ ਲਾਗੂ ਕਰਨ ਲਈ ਬਹੁਤ ਸਖ਼ਤੀ ਵਰਤਦਿਆਂ ਅੱਜ ਸੂਬੇ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਸ੍ਰੀ ਦਿਨਕਰ ਗੁਪਤਾ ਦੀ ਮੇਜਰ ਹਰਮਿੰਦਰਪਾਲ ਸਰਕਾਰੀ ਕਾਲਜ ਫੇਜ਼ 6 ਮੁਹਾਲੀ ਦੇ ਸਟੇਡੀਅਮ ਵਿਖੇ ਆਯੋਜਿਤ ਸੂਬਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੇ ਸਥਾਨ ਵਿਚ ਦਾਖਲ ਹੋਣ ਤੋਂ ਪਹਿਲਾਂ ਇਨਫਰਾ ਰੈਡ ਥਰਮੋਮੀਟਰ ਰਾਹੀਂ ਸਕ੍ਰਿਨਿੰਗ ਕੀਤੀ ਗਈ।
ਵੱਡੀ ਖ਼ਬਰ ਪੰਜਾਬ ਸਰਕਾਰ ਖਤਮ ਕਰ ਰਹੀ ਹੈ ਸਰਕਾਰੀ ਨੌਕਰੀਆਂ? ਭਗਵੰਤ ਮਾਨ ਦਾ ਵੱਡਾ ਖੁਲਾਸਾ
ਮੁੱਖ ਸੱਕਤਰ ਅਤੇ ਡੀਜੀਪੀ ਦੇ ਦਾਖਲੇ ‘ਤੇ ਪਾਬੰਦੀ ਲਗਾਉਂਦਿਆਂ, ਇਕ ਬਹੁਤ ਹੀ ਦਲੇਰਾਨਾ ਕਦਮ ਚੁੱਕਦਿਆਂ, ਸ੍ਰੀ ਗਿਰੀਸ਼ ਦਿਆਲਾਨ ਡਿਪਟੀ ਕਮਿਸ਼ਨਰ ਨੇ ਕਿਹਾ ” ਕਿਸੇ ਵੀ ਅਧਿਕਾਰੀ ਵਲੋਂ ਸਕ੍ਰੀਨਿੰਗ ਦਾ ਵਿਰੋਧ ਨਹੀਂ ਕੀਤਾ ਗਿਆ “, ਬਲਕਿ ਉਨ੍ਹਾਂ ਨੇ ਕੋਵਿਡ ਸੁਰੱਖਿਆ ਪ੍ਰੋਟੋਕੋਲ ਨੂੰ ਸਖਤੀ ਨਾਲ ਲਾਗੂ ਕਰਨ ਲਈ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘ ਕੀਤੀ। ਦਿਆਲਨ ਨੇ ਕਿਹਾ, “ਅਸੀਂ ਮੁੱਖ ਸਕੱਤਰ ਦੇ ਨਾਲ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ ਵਲੋਂ ਸਾਨੂੰ ਸਹਿਯੋਗ ਦੇਣ ਅਤੇ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਲਈ ਉਤਸ਼ਾਹਤ ਕਰਨ ਲਈ ਧੰਨਵਾਦ ਕਰਦੇ ਹਾਂ।”
🔴 LIVE 🔴ਪੂਰੇ ਪੰਜਾਬ ‘ਚ ਕਰਫ਼ਿਊ ਦਾ ਐਲਾਨ ਦੇਖੋ ਕਦੋਂ ਤੋਂ ਕਦੋਂ ਤੱਕ ਰਹੇਗਾ ਕਰਫ਼ਿਊ ਬਣਾਏ ਗਏ ਨਿਯਮ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਸੀਨੀਅਰ ਅਧਿਕਾਰੀ ਕਾਨੂੰਨਾਂ ਦੀ ਪਾਲਣਾ ਕਰਕੇ ਦੂਜਿਆਂ ਲਈ ਉਦਾਹਰਣ ਬਣਦੇ ਹਨ ਤਾਂ ਐਡਵਾਈਜ਼ਰੀ ਦੀ ਪਾਲਣਾ ਵਿਚ ਆਸਾਨੀ ਹੁੰਦੀ ਹੈ। ਉਮੀਦ ਹੈ ਕਿ ਇਹਨਾਂ ਉੱਚ ਅਧਿਕਾਰੀਆਂ ਦੀ ਨਿਮਰਤਾ ਲੋਕਾਂ ਨੂੰ ਇਹ ਅਹਿਸਾਸ ਕਰਵਾਏਗੀ ਕਿ ਕਰੋਨਾ ਵਾਇਰਸ ਕੋਈ ਵੱਡਾ ਛੋਟਾ ਅਹੁਦੇ ਨਹੀਂ ਦੇਖਦਾ , ਸਾਰਿਆਂ ਨੂੰ ਇਸ ਵਾਇਰਸ ਤੋਂ ਬਰਾਬਰ ਖ਼ਤਰਾ ਹੈ ਅਤੇ ਸਾਰਿਆਂ ਨੂੰ ਸਰਕਾਰੀ ਐਡਵਾਈਜ਼ਰੀਜ਼ ਦੀ ਪਾਲਣਾ ਕਰਨੀ ਚਾਹੀਦੀ ਹੈ। ਜਾਂਚ ਤੋਂ ਪਰਹੇਜ਼ ਕਰਨਾ ਘਾਤਕ ਹੋ ਸਕਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.