BIG BREAKING-ਕਰਫਿਊ ਨੂੰ ਲੈ ਕੇ ਮੁੱਖ ਮੰਤਰੀ ਦਾ ਵੱਡਾ ਫੈਸਲਾ, ਮੁੜ ਲੱਗਿਆ ਕਰਫਿਊ ?
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਵਿਡ ਦੇ ਵੱਧ ਰਹੇ ਪ੍ਰਸਾਰ ਨੂੰ ਦੇਖਦਿਆਂ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰ 5 ਵਜੇ ਤੱਕ ਕਰਫਿਊ ਲਗਾਉਣ ਦੇ ਹੁਕਮ ਦਿੱਤੇ ਹਨ। ਉੱਥੇ ਹੀ ਵੀਕੈਂਡ ਲਾਕਡਾਊਨ ਵੀ ਸਾਰੇ ਸ਼ਹਿਰਾਂ ਵਿਚ ਰਹੇਗਾ। ਇਹ ਹੁਕਮ ਕੱਲ ਯਾਨੀ 21 ਅਗਸਤ ਤੋਂ 31 ਅਗਸਤ ਤੱਕ ਲਾਗੂ ਰਹਿਣਗੇ। ਇਸ ਤੋਂ ਇਲਾਵਾ ਕਿਸੇ ਵੀ ਜਨਤਕ ਇਕੱਠ ‘ਤੇ ਪਾਬੰਦੀ ਹੈ। ਗਾਈਡਲਾਈਨਸ ਮੁਤਾਬਕ 31 ਅਗਸਤ ਤੱਕ ਇਕੱਠ ਕਰਨ ‘ਤੇ ਮੁਕੰਮਲ ਪਾਬੰਦੀ ਰਹੇਗੀ।
ਆਹ ਮਿਸਤਰੀ ਨੇ ਲਾਇਆ ਅਜਿਹਾ ਜੁਗਾੜ,ਖੜ੍ਹ-ਖੜ੍ਹ ਦੇਖਣ ਲੱਗੀ ਦੁਨੀਆਂ,ਹੋਰ ਰਹੇ ਵਿਦੇਸ਼ ਤੱਕ ਚਰਚੇ
ਇਸ ਪਾਬੰਦੀ ‘ਚੋਂ ਵਿਆਹ ਸਮਾਗਮ ਤੇ ਮਰਗ ਸਬੰਧੀ ਸਮਾਗਮਾਂ ਨੂੰ ਛੋਟ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਸ ਮਹੀਨੇ ਦੇ ਅੰਤ ਤੱਕ ਨਿੱਜੀ ਤੇ ਸਰਕਾਰੀ ਅਦਾਰਿਆਂ ਵਿਚ 50 ਫ਼ੀਸਦੀ ਕਰਮਚਾਰੀ ਹੀ ਕੰਮ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹੁਕਮ ਕੀਤੇ ਕਿ ਉਹ ਸਰਕਾਰੀ ਦਫਤਰਾਂ ਵਿੱਚ ਜਨਤਕ ਮਹਿਮਾਨਾਂ ਨੂੰ ਸੀਮਤ ਕਰਨ ਅਤੇ ਆਨਲਾਈਨ ਸ਼ਿਕਾਇਤ ਨਿਵਾਰਨ ਸਿਸਟਮ ਨੂੰ ਲਾਗੂ ਕਰਨ ਜਿਸ ਨੂੰ ਸੂਬਾ ਸਰਕਾਰ ਨੇ ਬਿਨਾਂ ਕਿਸੇ ਰੁਕਾਵਟ ਦੇ ਆਨਲਾਈਨ ਕੰਮਕਾਰ ਨੂੰ ਹੁਲਾਰਾ ਦੇਣ ਲਈ ਮਜ਼ਬੂਤ ਕੀਤਾ ਹੈ।
ਆਹ ਦੇਖਲੋ ਡਿਊਟੀ! ਰਾਤ ਨੂੰ ਸ਼ਰੁਆਮ ਸੜਕ ‘ਤੇ ਲਾਹੀ ਸਿੱਖ ਦੀ ਪੱਗ?ਦੇਖੋ ਡੀਜੀਪੀ ਸਾਬ੍ਹ
ਪੰਜਾਬ ਸਰਕਾਰ ਵੱਲੋਂ ਬੱਸਾਂ ਵਿਚ 50 ਫੀਸਦ ਸਵਾਰੀਆਂ ਬੈਠਣ ਦੀ ਇਜਾਜ਼ਤ ਦਿੱਤੀ ਗਈ ਹੈ। ਉੱਥੇ ਹੀ ਨਿੱਜੀ ਕਾਰ ਵਿਚ ਸਿਰਫ 3 ਸਵਾਰੀਆ ਬੈਠ ਸਕਣਗੀਆ। ਇਸ ਤੋਂ ਇਲਾਵਾ ਅੰਮ੍ਰਿਤਸਰ, ਲੁਧਿਆਣਾ, ਮੁਹਾਲੀ, ਜਲੰਧਰ ਤੇ ਪਟਿਆਲਾ ਆਦਿ ਵਿਚ 50 ਫੀਸਦ ਗੈਰ-ਜਰੂਰੀ ਦੁਕਾਨਾਂ ਹੀ ਖੁੱਲਣਗੀਆ। ਮੁੱਖ ਮੰਤਰੀ ਨੇ ਇਨ੍ਹਾਂ ਪੰਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਭੀੜ ‘ਤੇ ਕੰਟਰੋਲ ਕਰਨ ਲਈ ਰੋਜ਼ਾਨਾ ਗੈਰ ਜ਼ਰੂਰੀ ਵਸਤਾਂ ਵਾਲੀਆਂ ਸਿਰਫ 50 ਫੀਸਦੀ ਦੁਕਾਨਾਂ ਹੀ ਖੋਲ੍ਹੀਆ ਜਾਣ। ਸੂਬੇ ਭਰ ਦੇ ਕੁੱਲ ਐਕਟਿਵ ਕੇਸਾਂ ਦੀ 80 ਫੀਸਦੀ ਗਿਣਤੀ ਸਿਰਫ ਇਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ ਹੈ।
ਲਓ ਜੀ! ਸਿੱਖ ਭਾਈਚਾਰੇ ਲਈ ਵੱਡੀ ਖੁਸ਼ਖਬਰੀ ॥Gurudwara Shri Hemkund Sahib
ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਕਿ ਵਿਆਹ ਸਮਾਗਮਾਂ ਅਤੇ ਅੰਤਿਮ ਸਸਕਾਰ ਦੇ ਸਮੇਂ ਇਜਾਜ਼ਤ ਦਿੱਤੇ ਗਏ ਵਿਅਕਤੀਆਂ ਦੀ ਗਿਣਤੀ ਅਤੇ 31 ਅਗਸਤ ਤੱਕ ਸਿਆਸੀ ਇਕੱਠਾਂ ‘ਤੇ ਮੁਕੰਮਲ ਪਾਬੰਦੀ ਸਬੰਧੀ ਬਣਾਏ ਗਏ ਨਿਯਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਸਥਿਤੀ ਦੀ ਸਮੀਖਿਆ 31 ਅਗਸਤ ਨੂੰ ਕੀਤੀ ਜਾਵੇਗੀ। ਉਨ੍ਹਾਂ ਡੀ.ਜੀ.ਪੀ. ਨੂੰ ਸਭ ਪ੍ਰਕਾਰ ਦੇ ਸਿਆਸੀ ਧਰਨਿਆਂ ਅਤੇ ਇਕੱਠਾਂ ‘ਤੇ ਸਖਤੀ ਨਾਲ ਕਾਰਵਾਈ ਕਰਨ ਲਈ ਨਿਰਦੇਸ਼ ਦਿੰਦੇ ਹੋਏ ਪੰਜਾਬ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਨੂੰ ਵੀ ਪਾਬੰਦੀਆਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ।
ਮੋਗਾ ਦੇ ਡੀਸੀ ਦਫਤਰ ‘ਚ ਖਾਲਿਸਤਾਨ ਦਾ ਝੰਡਾ ਵਾਲੇ ਕਾਂਡ ਤੋਂ ਬਾਅਦ ਫਿਰ ਹੋਇਆ ਵੱਡਾ ਇਕੱਠ!
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਹੁਣ ਬਹੁਤ ਹੋ ਚੁੱਕਿਆ ਹੈ ਅਤੇ ਤੁਹਾਨੂੰ ਸੂਬੇ ਦੀਆਂ ਆਰਥਿਕ ਗਤੀਵਿਧੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਸਖਤ ਕਦਮ ਚੁੱਕਣੇ ਚਾਹੀਦੇ ਹਨ।” ਸੂਬੇ ਵਿੱਚ ਹੁਣ ਤੱਕ ਕੋਵਿਡ ਨਾਲ ਹੋਈਆਂ 920 ਮੌਤਾਂ ਵੱਲ ਇਸ਼ਾਰਾ ਕਰਦੇ ਹੋਏ ਉਨ੍ਹਾਂ ਕਿਹਾ, ”ਹਰੇਕ ਮੌਤ ਨਾਲ ਮੈਨੂੰ ਦੁੱਖ ਹੁੰਦਾ ਹੈ ਅਤੇ ਆਉਣ ਵਾਲੇ ਹਫਤਿਆਂ ਵਿੱਚ ਸਥਿਤੀ ਦੇ ਵਿਗੜਨ ਦੀਆਂ ਸੰਭਾਵਨਾਂ ਹਨ।”
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.