NewsBreaking NewsD5 specialPoliticsPunjab

ਬੇਅਦਬੀ ਵਾਲੀ ਥਾਂ ‘ਤੇ ਪਹੁੰਚ ਜਥੇਦਾਰ ਨੇ ਕਰਤਾ ਵੱਡਾ ਐਲਾਨ, ਹੁਣ ਨਈਂ ਬੱਚਦੇ ਬੇਅਦਬੀ ਦੇ ਦੋਸ਼ੀ !

ਪਟਿਆਲਾ : ਪਟਿਆਲਾ ਦੇ ਨਜ਼ਦੀਕੀ ਪਿੰਡ ਢੀਂਡਸਾ ‘ਚ ਬੀਤੇ ਦਿਨੀਂ ਇੱਕ ਵਿਅਕਤੀ ਵਲੋਂ ਗੁਰਦੁਆਰਾ ਸਾਹਿਬ ‘ਚ ਬਿਨ੍ਹਾਂ ਕੱਪੜਿਆਂ ਤੋਂ ਦਾਖਲ ਹੋ ਕੇ ਬੇਅਦਬੀ ਕਰਨ ਦੀ ਕੋਸ਼ਿਸ ਕੀਤੀ ਗਈ ਸੀ। ਜਿਸ ਦੀ ਵੀਡੀਓ ਵੀ ਸ਼ੋਸਲ ਮੀਡੀਆ ‘ਤੇ ਵਾੲਰਿਲ ਹੋਈ ਸੀ। ਇਸ ਦੌਰਾਨ ਉਸ ਵਿਅਕਤੀ ਨੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ‘ਤੇ ਹਮਲਾ ਵੀ ਕੀਤਾ ਸੀ। ਇਸ ਮਾਮਲੇ ‘ਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਪਿੰਡ ਢੀਂਡਸਾ ਪਹੁੰਚੇ। ਜਥੇਦਾਰ ਦਾਦੂਵਾਲ ਨੇ ਦੋਸ਼ੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

🔴 LIVE 🔴ਭਾਈ ਢੱਡਰੀਆਂ ਵਾਲਿਆਂ ਨੇ ਕਿਉਂ ਦਿੱਤਾ ਜਥੇਦਾਰ ਸਾਹਿਬ ਨੂੰ ਜਵਾਬ?328 ਸਰੂਪ ਗੁੰਮ ਕਰਨ ਵਾਲਿਆਂ ‘ਤੇ ਕਾਰਵਾਈ

ਇਸ ਮਾਮਲੇ `ਚ ਜਦੋਂ ਸਾਡੇ ਸਹਿਯੋਗੀ ਨੇ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਹਨਾਂ ਦਾ ਕਹਿਣਾ ਸੀ ਕਿ ਦੋਸ਼ੀ ਤੇ ਮਾਮਲਾ ਦਰਜ ਕਰਲਿਆ ਗਿਆ ਹੈ ਅਤੇ ਦੋਸ਼ੀ ਦੀ ਤਲਾਸ਼ ਜਾਰੀ ਹੈ। ਬੇਅਦਬੀ ਦੀਆਂ ਘਟਨਾਵਾਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਬੀਤੇ ਦਿਨੀਂ ਸਿਰਸਾ ‘ਚ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ ਤੇ ਹੁਣ ਪਟਿਆਲਾ ‘ਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਲੋੜ ਹੈ ਸਰਕਾਰ ਨੂੰ ਅਜਿਹੇ ਸ਼ਾਰਾਤੀ ਅਨਸਰਾਂ ‘ਤੇ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਤਾਂ ਜੋ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button