Breaking NewsD5 specialIndiaNewsPolitics

ਸੀਐਮ ਤੇ ਸਪੀਕਰ ਤੋਂ ਬਾਅਦ ਹੁਣ ਹਰਿਆਣਾ ਦੇ ਜੇਲ੍ਹ ਮੰਤਰੀ ਕੋਰੋਨਾ ਪੌਜ਼ੀਟਿਵ

ਨਵੀਂ ਦਿੱਲੀ : ਹਰਿਆਣਾ ‘ਚ ਕੋਰੋਨਾ ਵਾਇਰਸ ਦੀ ਰਫ਼ਤਾਰ ਤੇਜੀ ਨਾਲ ਵੱਧਦੀ ਹੀ ਜਾ ਰਹੀ ਹੈ। ਹੁਣ ਹਰਿਆਣਾ ਦੇ ਊਰਜਾ ਅਤੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਫਿਰ ਤੋਂ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ, ਜਿਸ ‘ਚ ਹੁਣ ਉਹ ਪੌਜੀਟਿਵ ਪਾਏ ਗਏ ਹਨ। ਇਸਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਆਪ ਟਵੀਟ ਕਰਕੇ ਦਿੱਤੀ ਹੈ। ਆਪਣੀ ਪੋਸਟ ਵਿਚ, ਉਨ੍ਹਾਂ ਨੇ ਕਿਹਾ ਕਿ ਕੋਰੋਨਾ ਰਿਪੋਰਟ ਪੌਜੀਟਿਵ ਆਈ ਹੈ।

ਗਵਾਂਢੀਆਂ ਦੇ ਮੁੰਡੇ ਨਾਲ ਫਸਗੀ NRI ਦੀ ਘਰਵਾਲੀ !

ਹਾਲਾਂਕਿ ਉਨ੍ਹਾਂ ਦੀ ਸਿਹਤ ਠੀਕ ਹੈ, ਪਰ ਡਾਕਟਰਾਂ ਦੀ ਸਲਾਹ ‘ਤੇ ਹੋਮ ਕੁਆਰਨਟਾਈਨ ਹੋ ਗਏ ਹਨ। ਉਨ੍ਹਾਂ ਨੇ ਇਹ ਵੀ ਬੇਨਤੀ ਕੀਤੀ ਹੈ ਕਿ ਜਿਹੜੇ ਲੋਕ ਕੁਝ ਦਿਨਾਂ ਵਿੱਚ ਉਸ ਦੇ ਸੰਪਰਕ ਵਿੱਚ ਆਏ ਹਨ, ਉਹ ਕੁਆਰਨਟਾਈਨ ਹੋਣ ਤੇ ਆਪਣੀ ਜਾਂਚ ਕਰਵਾ ਲੈਣ। ਦੱਸ ਦਈਏ ਕਿ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਉਨ੍ਹਾਂ ਦੀ ਜਾਂਚ ਹੋਈ ਸੀ। ਉਸ ਦੀ ਰਿਪੋਰਟ ਨੈਗੇਟਿਵ ਆਈ ਪਰ ਸ਼ੁੱਕਰਵਾਰ ਨੂੰ ਦਿੱਤੇ ਗਏ ਨਮੂਨੇ ਦੀ ਰਿਪੋਰਟ ਪੌਜੀਟਿਵ ਆਈ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਅਤੇ ਕਈ ਹੋਰ ਮੰਤਰੀ ਕੋਰੋਨਾ ਦੀ ਮਾਰ ਹੇਠ ਆ ਚੁੱਕੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button