BIG BREAKING- ਹੁਣੇ-ਹੁਣੇ ਮੁੱਖ ਮੰਤਰੀ ਕੈਪਟਨ ਨੇ ਕਰੋਨਾ ਨੂੰ ਲੈ ਕੀਤਾ ਵੱਡਾ ਐਲਾਨ
ਪਟਿਆਲਾ : ਇਸ ਵੇਲੇ ਦੀ ਵੱਡੀ ਖਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਨੇ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਵਲੋਂ ਸਰਕਾਰੀ ਹਸਪਤਾਲਾਂ ਤੇ ਮੋਬਾਇਲ ਵੈਨਾਂ ਵਿੱਚ ਕੋਵਿਡ 19 ਦੇ ਮੁਫ਼ਤ ਟੈਸਟ ਕਰਨ ਦੀ ਆਗਿਆ ਦੇਣ ਦਾ ਫ਼ੈਸਲਾ ਕੀਤਾ ਤੇ ਅਤੇ ਇਸ ਦੇ ਨਾਲ ਹੀ ਪ੍ਰਾਈਵੇਟ ਡਾਕਟਰਾਂ ਅਤੇ ਹਸਪਤਾਲਾਂ ਵਿੱਚ ਇਹ ਟੈਸਟ 250 ਰੁਪਏ ਦੇ ਨਾਂਮਾਤਰ ਖਰਚੇ ‘ਤੇ ਕੀਤਾ ਜਾਵੇਗਾ।
🔴 LIVE 🔴 ਪਾਵਮ ਸਰੂਪ ਮਾਮਲੇ ‘ਚ SGPC ਦੇ ਵੱਡੇ ਅਧਿਕਾਰੀ ਦਾ ਹੱਥ! ਲੌਂਗੋਵਾਲ ਦੀ ਕੁਰਸੀ ਨੂੰ ਖਤਰਾ ?
ਦੱਸ ਦਈਏ ਕਿ ਇਸ ਤੋਂ ਪਹਿਲਾਂ ਕੋਰੋਨਾ ਟੈਸਟ ਦੀ ਫੀਸ ਕਾਫੀ ਜਿਆਦਾ ਸੀ ਅਤੇ ਹੁਣ ਲਗਾਤਾਰ ਵੱਧ ਰਹੇ ਕੋਰੋਨਾ ਦੇ ਕਹਿਰ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਵਲੋਂ ਸਾਰੇ ਪੰਜਾਬੀਆਂ ਨੂੰ ਅਪੀਲ ਹੈ ਕਿ ਇਸ ਸੁਵਿਧਾ ਦਾ ਵੱਧ ਤੋਂ ਵੱਧ ਲਾਭ ਲਓ, ਸੁਰੱਖਿਅਤ ਤੇ ਸਿਹਤਮੰਦ ਰਹੋ ਅਤੇ ਕੋਰੋਨਾ ਦੇ ਕਾਰਨ ਸਰਕਾਰ ਦੀਆਂ ਸਾਰੀਆਂ ਗਾਈਡਲਾਈਨਾਂ ਦੀ ਪਾਲਣਾ ਜਰੂਰ ਕਰੋ। ਦੱਸ ਦਈਏ ਇਸ ਦੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀ ਦਿੱਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.