Breaking NewsD5 specialNewsPoliticsPunjab

ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਉਂ ਜ਼ਮਾਨਤ ‘ਤੇ ਸੁਣਵਾਈ ਸੋਮਵਾਰ ਨੂੰ

ਚੰਡੀਗੜ੍ਹ : ਆਈਏਐਸ ਅਧਿਕਾਰੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਕੇਸ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਅਗਾਊ ਜ਼ਮਾਨਤ ’ਤੇ ਸੁਣਵਾਈ ਹੁਣ ਹਾਈ ਕੋਰਟ ਵਿੱਚ ਸੋਮਵਾਰ ਨੂੰ ਜਸਟਿਸ ਫਤਹਿਦੀਪ ਸਿੰਘ ਦੀ ਅਦਾਲਤ ਵਿੱਚ ਹੋਵੇਗੀ। ਸਾਬਕਾ ਡੀਜੀਪੀ ਸੈਣੀ ਨੂੰ ਫੜਨ ਲਈ ਐਸਆਈਟੀ ਦੀ ਟੀਮ ਜਗ੍ਹਾ-ਜਗ੍ਹਾ ਛਾਪੇਮਾਰੀ ਕਰ ਰਹੀ ਹੈ, ਪਰ ਸਾਬਕਾ ਡੀਜੀਪੀ ਅਜੇ ਤੱਕ ਪੁਲਿਸ ਦੇ ਹੱਥ ਨਹੀਂ ਲੱਗਿਆ।

ਸੁਖਪਾਲ ਖਹਿਰਾ ਅੱਜ ਬੋਲਿਆ ਖੁੱਲ੍ਹ ਕੇ,ਹੁਣ ਕਰਵਾਊ ਕੈਪਟਨ ਦੇ ਮੰਤਰੀ ਨੂੰ ਕੈਬਨਿਟ ‘ਚੋਂ ਬਾਹਰ

ਦੱਸ ਦਈਏ ਕਿ ਸ਼ੁੱਕਰਵਾਰ ਨੂੰ ਹਾਈ ਕੋਰਟ ਦੇ ਜਸਟਿਸ ਸੁਵੀਰ ਸਹਿਗਲ ਨੇ ਕੇਸ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਇਹ ਕੇਸ ਚੀਫ਼ ਜਸਟਿਸ ਨੂੰ ਭੇਜਿਆ ਗਿਆ ਸੀ, ਚੀਫ਼ ਜਸਟਿਸ ਨੇ ਹੁਣ ਇਸ ਕੇਸ ਨੂੰ ਜਸਟਿਸ ਫਤਹਿਦੀਪ ਸਿੰਘ ਦੀ ਅਦਾਲਤ ਵਿੱਚ ਭੇਜ ਦਿੱਤਾ ਹੈ, ਜਿਸ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਈ.ਡੀ ਦੇ ਹੱਥ ਲੱਗੇ ਵੱਡੇ ਸਬੂਤ,ਦੂਲੋ ਕਹਿੰਦਾ ਕੈਪਟਨ ਦੇ ਸ਼ਹਿਰ ‘ਚ ਵੀ ਚਲਦਾ ਕੰਮ

6 ਮਈ ਨੂੰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਯੂਟੀ ਪੁਲਿਸ ਦੇ ਸੇਵਾਮੁਕਤ ਐਸਪੀ ਬਲਦੇਵ ਸਿੰਘ, ਮਰਹੂਮ ਡੀਐਸਪੀ ਸਤਬੀਰ ਸਿੰਘ, ਰਿਟਾਇਰਡ ਇੰਸਪੈਕਟਰ ਹਰਸਹਾਏ, ਅਨੋਖ ਸਿੰਘ, ਜਗੀਰ ਸਿੰਘ ਅਤੇ ਹੋਰਨਾਂ ਖਿਲਾਫ ਮਟੌਰ ਥਾਣੇ ਵਿੱਚ ਅਗਵਾ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button