ਹਾਈਕੋਰਟ ਨੇ ਸੁਮੇਧ ਸੈਣੀ ਨੂੰ ਦਿੱਤਾ ਵੱਡਾ ਝਟਕਾ, ਹੁਣ ਕਸੂਤਾ ਫਸਿਆ ਸੈਣੀ, ਕੋਰਟ ਨੇ ਉਮੀਦਾਂ ‘ਤੇ ਫੇਰਿਆ ਪਾਣੀ
ਪਟਿਆਲਾ : ਇਸ ਵੇਲੇ ਦੀ ਵੱਡੀ ਖ਼ਬਰ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਹਾਈਕੋਰਟ ਨੇ ਸੁਮੇਧ ਸਿੰਘ ਸੈਣੀ ਨੂੰ ਵੱਡਾ ਝਟਕਾ ਦਿੱਤਾ ਹੈ। ਕੋਰਟ ਵੱਲੋਂ ਸੈਣੀ ਦੀਆਂ ਦੋ ਅਰਜ਼ੀਆਂ ਖਾਰਜ ਕਰ ਦਿੱਤੀਆਂ ਗਈਆਂ ਹਨ। ਸੈਣੀ ਨੇ ਅਗਾਊਂ ਜ਼ਮਾਨਤ ਤੇ ਕੇਸ ਰੱਦ ਕਰਨ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੋਮਵਾਰ ਨੂੰ ਜਸਟਿਸ ਫਤਿਹਦੀਪ ਸਿੰਘ ਦੇ ਇਕਹਿਰੇ ਬੈਂਚ ਨੇ ਸੈਣੀ ਦੀ ਅਗਾਊਂ ਜ਼ਮਾਨਤ ਬਾਰੇ ਸੁਣਵਾਈ ਕਰਦਿਆਂ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਵੇਲੇ ਸੈਣੀ ਰੂਪੋਸ਼ ਹੈ। ਪੁਲਿਸ ਉਸ ਦੀ ਗ੍ਰਿਫਤਾਰੀ ਲਈ ਛਾਪੇ ਮਾਰ ਰਹੀ ਹੈ।
ਐਤਕੀਂ ਤਾਂ ਭਗਵੰਤ ਮਾਨ ਨੇ ਹੱਦ ਈ ਕਰਤੀ, ਕੈਪਟਨ ਦੇ ਅਜਿਹਾ ਪਿਆ ਮਗਰ, ਹਸਾ-ਹਸਾ ਲੋਕ ਕਰਤੇ ਦੂਹਰੇ
ਦੱਸ ਦਈਏ ਕਿ ਸੁਮੇਧ ਸੈਣੀ ਮੁਹਾਲੀ ਦੇ ਵਸਨੀਕ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਸੈਣੀ ਨੂੰ ਹਾਈਕੋਰਟ ਤੋਂ ਵੀ ਜ਼ਮਾਨਤ ਨਹੀਂ ਮਿਲੀ ਜਿਸ ਕਰਕੇ ਹੁਣ ਉਸ ਦੀ ਗ੍ਰਿਫਤਾਰੀ ਤੈਅ ਹੈ। ਅਦਾਲਤ ਨੇ ਮੋਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਦੀ ਜਾਂਚ ਪੰਜਾਬ ਪੁਲਿਸ ਤੋਂ ਵਾਪਸ ਲੈ ਕੇ ਸੀਬੀਆਈ ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਏਜੰਸੀ ਹਵਾਲੇ ਕਰਨ ਦੇ ਮਾਮਲੇ ਬਾਰੇ ਅਪੀਲ ਵੀ ਰੱਦ ਕਰ ਦਿੱਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.