Breaking NewsD5 specialNewsPoliticsPunjab

ਸ੍ਰੀ ਹਰਿਮੰਦਿਰ ਸਾਹਿਬ ਲਈ ਵਿਦੇਸ਼ਾਂ ਤੋਂ ਫੰਡ ਲੈਣ ਦੀ ਪ੍ਰਵਾਨਗੀ ਦੇ ਕੇ ਐਨ ਡੀ ਏ ਸਰਕਾਰ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ : ਹਰਸਿਮਰਤ ਬਾਦਲ

ਚੰਡੀਗੜ੍ਹ : ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਫਾਰਨ ਕੰਟ੍ਰੀਬਿਊਸ਼ਨ (ਰੈਗੂਲੇਸ਼ਨ) ਐਕਟ (ਐਫ ਸੀ ਆਰ ਏ) ਤਹਿਤ ਵਿਦੇਸ਼ਾਂ ਤੋਂ ਫੰਡ ਪ੍ਰਾਪਤ ਕਰਨ ਦੀ ਪ੍ਰਵਾਨਗੀ ਦੇ ਕੇ ਐਨ ਡੀ ਏ ਸਰਕਾਰ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ।  ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਕਦਮ ਦੀ ਬਦੌਲਤ ਹੁਣ ਸੰਗਤ ਦੁਨੀਆਂ ਭਰ ਤੋਂ ਆਪਣੀ ਸੇਵਾ (ਦਸਵੰਧ) ਦੇ ਰੂਪ ਵਿਚ ਦੇ ਸਕੇਗੀ ਤੇ ਇਸ ਨਾਲ ਮਨੁੱਖਤਾ ਦੀ ਸੇਵਾ ਦੇ ਕੀਤੇ ਜਾ ਰਹੇ ਯਤਨਾਂ ਨੂੰ ਵੀ ਹੁਲਾਰਾ ਮਿਲੇਗਾ।

BIG BREAKING-ਸੁਮੇਧ ਸੈਣੀ ਦੇ ਪਰਿਵਾਰ ਦੀ ਪੁੱਛ-ਗਿੱਛ ਤੋਂ ਬਾਅਦ ਪੁਲਿਸ ਪਹੁੰਚੀ ਸੈਣੀ ਦੇ ਘਰ! ਹੋ ਸਕਦੀ ਗ੍ਰਿਫਤਾਰੀ

ਉਹਨਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਇਸ ਫੈਸਲੇ ਲਈ ਧੰਨਵਾਦ ਕਰਦੀ ਹਾਂ ਜਿਸ ਨਾਲ ਦੁਨੀਆਂ ਭਰ ਵਿਚ ਸਿੱਖ ਭਾਈਚਾਰੇ ਦੀ ਸੇਵਾ ਭਾਵਨਾ ਹੋਰ ਵੱਧ ਵੇਖਣ ਨੂੰ ਮਿਲੇਗੀ।  ਵੇਰਵੇ ਸਾਂਝੇ ਕਰਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਆਰ ਸੀ ਆਰ ਏ ਦੀ ਪ੍ਰਵਾਨਗੀ ‘ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਸ੍ਰੀ ਦਰਬਾਰ ਸਾਹਿਬ ਪੰਜਾਬ ਐਸੋਸੀਏਸ਼ਨ’, ਜਿਸਦੀ ਸਥਾਪਨਾ 1925 ਵਿਚ ਹੋਈ ਸੀ, ਦੇ ਨਾਂ ’ਤੇ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਹ ਮੇਰੀ ਖੁਸ਼ਕਿਸਮਤੀ ਹੈ ਕਿ ਵੱਖ ਵੱਖ ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਵੱਲੋਂ ਮੈਨੂੰ ਮੰਗ ਪੱਤਰ ਮਿਲਣ ਤੋਂ ਬਾਅਦ ਇਹ ਕੇਸ ਮੈਂ ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਅੱਗੇ ਰੱਖਿਆ ਤੇ ਇਸਨੂੰ ਪ੍ਰਵਾਨ ਕਰ ਲਿਆ ਗਿਆ ਹੈ।

🔴LIVE🔴ਕੈਪਟਨ ਦੀ ਸਿਆਸਤ ਨੇ ਸਿੱਧੂ ਦੇ ਮੂੰਹ ‘ਤੇ ਜੜੇ ਤਾਲੇ! ਸੁਮੇਧ ਸੈਣੀ ਦਾ ਪਰਿਵਾਰ ਲੱਗਿਆ SIT ਦੇ ਹੱਥ,

ਸ੍ਰੀਮਤੀ ਬਾਦਲ ਨੇ ਇਸ ਫੈਸਲੇ ਲਈ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਸ੍ਰੀ ਦਰਬਾਰ ਸਾਹਿਬ ਦੇ ਜੀ ਐਸ ਟੀ ਰੀਫੰਡ ਦੇ ਸੂਬੇ ਦੇ ਹਿੱਸੇ ਦੇ 2017 ਤੋਂ ਪੈਂਡਿੰਗ ਪਏ 3.2 ਕਰੋੜ ਰੁਪਏ ਵੀ ਜਾਰੀ ਕਰ ਦੇਣ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਸਮੇਂ ਸਮੇਂ ’ਤੇ ਆਪਣੇ ਹਿੱਸੇ ਦਾ ਜੀ ਐਸ ਟੀ ਰੀਫੰਡ ਜਾਰੀ ਕਰ ਰਹੀ ਹੈ ਪਰ ਸੂਬੇ ਦੇ ਹਿੱਸੇ ਦਾ ਰੀਫੰਡ ਪੈਂਡਿੰਗ ਹੈ। ਉਹਨਾਂ ਕਿਹਾ ਕਿ ਇਸ ਕਾਰਨ ਗੁਰੂਘਰ ਨੂੰ ਮੁਸ਼ਕਿਲਾਂ ਦਰਪੇਸ਼ ਨਹੀਂ ਹੋਣੀਆਂ ਚਾਹੀਦੀਆਂ ਤੇ ਪੰਜਾਬ ਸਰਕਾਰ ਨੂੰ ਪੈਂਡਿੰਗ ਬਕਾਏ ਤੁਰੰਤ ਜਾਰੀ ਕਰਨੇ ਚਾਹੀਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button