NewsBreaking NewsD5 specialIndiaPolitics

ਕਿਸਾਨਾਂ ਅੱਗੇ ਝੁਕਿਆ ਅਕਾਲੀ ਦਲ ! ਮੰਗਾਂ ਮੰਨਣ ਨੂੰ ਹੋਇਆ ਤਿਆਰ, ਵੋਟਾਂ ‘ਚ ਮਿਲੂ ਫਾਇਦਾ !

ਨਵੀਂ ਦਿੱਲੀ : ਖੇਤੀ ਆਰਡੀਨੈਂਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮਾਮਲੇ ‘ਤੇ ਹੁਣ ਸਿਆਸਤ ਵੀ ਭਖਦੀ ਨਜ਼ਰ ਆ ਰਹੀ ਹੈ। ਬੀਤੇ ਦਿਨੀਂ ਤੋਂ ਸ਼੍ਰੋਮਣੀ ਅਕਾਲੀ ਵੱਲੋਂ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਸ ਆਰਡੀਨੈਂਸ ਨੂੰ ਲੈ ਕੇ ਕੇਂਦਰ ਨਾਲ ਮੁਲਾਕਾਤ ਕਰਨ ਦਾ ਫੈਸਲਾ ਕੀਤਾ ਗਿਆ ਸੀ। ਇਸਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵਲੋਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕਰਕੇ ਕਿਸਾਨਾਂ ਦੇ ਮਸਲਿਆਂ ਤੇ ਗੱਲਬਾਤ ਕੀਤੀ ਗਈ।

🔴 Live ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ ਰੋਕ ਕਿਉਂ ?ਭਗਵੰਤ ਮਾਨ ਹੁਣ ਕਿਸਾਨੀ ਦੇ ਕਾਤਲਾਂ ਨੂੰ ਸਿਖਾਉਣਗੇ ਸਬਕ !

ਜਾਣਕਾਰੀ ਦਿੰਦਿਆਂ ਅਕਾਲੀ ਆਗੂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਇਸ ਮਾਮਲੇ ‘ਚ ਕੌਮੀ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕਰਦਿਆਂ ਅਪੀਲ ਕੀਤੀ ਗਈ ਹੈ ਕਿ ਕਿਸਾਨਾਂ ਦੇ ਸ਼ੰਕਿਆਂ ਨੂੰ ਦੂਰ ਕਰਨ ਤੋਂ ਬਾਅਦ ਹੀ ਖੇਤੀ ਸਬੰਧੀ ਬਿੱਲ ਨੂੰ ਪੇਸ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਵੱਲੋਂ ਜੰਮੂ ਕਸ਼ਮੀਰ ‘ਚ ਪੰਜਾਬੀ ਭਾਸ਼ਾ ਨੂੰ ਮਾਨਤਾ ਨਾ ਦੇਣ ਦੇ ਮਾਮਲੇ ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ।

ਕੈਪਟਨ ਨੇ ਕਿਸਾਨਾਂ ਨਾਲ ਕੀਤਾ ਧੋਖਾ ! ਤਾਂ ਹੀ ਕਿਸਾਨ ਉੱਤਰੇ ਸੜਕਾਂ ‘ਤੇ, ਬੈਂਸ ਕਰ ਲਿਆਇਆ ਸਬੂਤ ਇਕੱਠੇ

ਖੇਤੀ ਆਰਡੀਨੈਂਸ ਨੂੰ ਕਿਸਾਨ ਮਾਰੂ ਕਰਾਰ ਦਿੰਦਿਆਂ ਕਿਸਾਨ ਜਥੇਬੰਦੀਆਂ ਸੜਕਾਂ ‘ਤੇ ਉਤਰ ਆਈਆਂ ਹਨ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਕਿਸਾਨਾਂ ਦੀਆਂ ਹਿਤੈਸ਼ੀ ਹੋਣ ਦਾ ਦਾਅਵਾ ਕਰ ਰਹੀਆਂ ਹਨ। ਹੁਣ ਦੇਖਣਾ ਇਹ ਹੋਵੇਗਾ ਕੇਂਦਰ ਸਰਕਾਰ ਇਸ ਮਾਮਲੇ ‘ਚ ਕੀ ਫੈਸਲਾ ਲੈਂਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button