ਜਯਾ ਦੇ ਬਿਆਨ ਤੋਂ ਬਾਅਦ ਹੁਣ ਬੱਚਨ ਪਰਿਵਾਰ ਨੂੰ ਮਿਲੀ ਮਹਾਰਾਸ਼ਟਰ ਸਰਕਾਰ ਵੱਲੋਂ ਸੁਰੱਖਿਆ
ਮੁੰਬਈ : ਬਾਲੀਵੁਡ ਦੇ ਮਹਾਨਾਇਕ ਅਮਿਤਾਭ ਬੱਚਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਸੰਸਦ ‘ਚ ਜਯਾ ਬੱਚਨ ਦੇ ਦਿੱਤੇ ਬਿਆਨ ਤੋਂ ਬਾਅਦ ਬਿੱਗ ਬੀ ਦੇ ਘਰ ਦੇ ਬਾਹਰ ਦੀ ਸੁਰੱਖਿਆ ਨੂੰ ਹੋਰ ਮੁਸਤੈਦ ਕਰ ਦਿੱਤਾ ਗਿਆ ਹੈ। ਦਰਅਸਲ ਸੋਸ਼ਲ ਮੀਡੀਆ ‘ਤੇ ਯੂਜ਼ਰਸ ਜਿਸ ਤਰ੍ਹਾਂ ਨਾਲ ਜਯਾ ਬੱਚਨ ਦੇ ਬਿਆਨ ਤੋਂ ਬਾਅਦ ਅਮਿਤਾਭ ਬੱਚਨ ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਟਿੱਪਣੀ ਕਰ ਰਹੇ ਹਨ, ਇਸਨੂੰ ਦੇਖਦੇ ਹੋਏ ਉਨ੍ਹਾਂ ਦੇ ਘਰ ਦੇ ਬਾਹਰ ਦੀ ਸੁਰੱਖਿਆ ਨੂੰ ਹੋਰ ਵਧਾ ਦਿੱਤਾ ਗਿਆ ਹੈ।
🔴 Live ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ ਰੋਕ ਕਿਉਂ ?ਭਗਵੰਤ ਮਾਨ ਹੁਣ ਕਿਸਾਨੀ ਦੇ ਕਾਤਲਾਂ ਨੂੰ ਸਿਖਾਉਣਗੇ ਸਬਕ !
ਅਮਿਤਾਭ ਬੱਚਨ ਅਤੇ ਜਯਾ ਬੱਚਨ ਦੇ ਜੂਹੂ ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਮੁੰਬਈ ਪੁਲਿਸ ਨੇ ਸੁਰੱਖਿਆ ਨੂੰ ਵਧਾ ਦਿੱਤਾ ਹੈ। ਬਾਲੀਵੁੱਡ ‘ਚ ਡਰੱਗਸ ਕਨੈਕਸ਼ਨ ਦੇ ਮਾਮਲੇ ‘ਤੇ ਜਯਾ ਬੱਚਨ ਨੇ ਸੰਸਦ ‘ਚ ਕਿਹਾ ਸੀ ਕਿ ਇਹ ਬਾਲੀਵੁੱਡ ਇੰਡਸਟਰੀ ਦੀ ਛਵੀ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਜੁਹੂ ਸਥਿਤ ਉਨ੍ਹਾਂ ਦੇ ਬੰਗਲੇ ‘ਜਲਸਾ’ ਦੇ ਬਾਹਰ ਮੁੰਬਈ ਪੁਲਿਸ ਤੋਂ ਇਲਾਵਾ ਸੁਰੱਖਿਆ ਦਿੱਤੀ ਗਈ ਹੈ।
🔴 Live ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ ਰੋਕ ਕਿਉਂ ?ਭਗਵੰਤ ਮਾਨ ਹੁਣ ਕਿਸਾਨੀ ਦੇ ਕਾਤਲਾਂ ਨੂੰ ਸਿਖਾਉਣਗੇ ਸਬਕ !
ਦਰਅਸਲ ਗੋਰਖਪੁਰ ਦੇ ਸੰਸਦ ਮੈਂਬਰ ਰਵੀ ਕਿਸ਼ਨ ਨੇ ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਦੇਸ਼ ਤੇ ਬਾਲੀਵੁੱਡ ਵਿੱਚ ਵੱਧ ਰਹੇ ਨਸ਼ਿਆਂ ਦੀ ਵਰਤੋਂ ਤੇ ਤਸਕਰੀ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਭਾਰਤੀ ਫਿਲਮ ਇੰਡਸਟਰੀ ‘ਚ ਡਰਗਸ ਦੀ ਬੁਰੀ ਆਦਤ ਕਾਫ਼ੀ ਜ਼ਿਆਦਾ ਹੈ। ਕਈ ਲੋਕਾਂ ਨੂੰ ਫੜ ਲਿਆ ਗਿਆ ਹੈ। ਐਨਸੀਬੀ ਬਹੁਤ ਚੰਗਾ ਕੰਮ ਕਰ ਰਹੀ ਹੈ। ਮੈਂ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਉਹ ਇਸ ‘ਤੇ ਸਖ਼ਤ ਕਾਰਵਾਈ ਕਰਨ, ਦੋਸ਼ੀਆਂ ਨੂੰ ਜ਼ਲਦ ਤੋਂ ਜ਼ਲਦ ਫੜਨ ਅਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ।
ਸਿਰ ਤੋਂ ਉਠਿਆ ਦੋ ਪੱਤਾਂ ਦਾ ਹੱਥ,ਹੁਣ 2 ਸਮੇਂ ਦੀ ਰੋਟੀ ਤੋਂ ਤਰਸ ਰਹੇ ਨੇ ਬਜ਼ੁਰਗ ਮਾਂ-ਬਾਪ!
ਜਿਸਦੇ ਨਾਲ ਕੀ ਗੁਆਂਢੀ ਦੇਸ਼ਾਂ ਦੀ ਸਾਜਿਸ਼ ਦਾ ਅੰਤ ਹੋ ਸਕੇ। ਰਵੀ ਕਿਸ਼ਨ ਦੇ ਇਸ ਬਿਆਨ ‘ਤੇ ਜਯਾ ਬੱਚਨ ਨੇ ਮੰਗਲਵਾਰ ਨੂੰ ਰਾਜ ਸਭਾ ‘ਚ ਕਿਹਾ ਸੀ ਕਿ ਕੱਲ੍ਹ ਸਾਡੇ ਇੱਕ ਸੰਸਦ ਮੈਂਬਰ ਨੇ ਲੋਕ ਸਭਾ ‘ਚ ਬਾਲੀਵੁਡ ਦੇ ਖਿਲਾਫ ਕਿਹਾ ਇਹ ਸ਼ਰਮਨਾਕ ਹੈ। ਮੈਂ ਕਿਸੇ ਦਾ ਨਾਮ ਨਹੀਂ ਲੈ ਰਹੀ ਹਾਂ। ਉਹ ਆਪ ਵੀ ਇੰਡਸਟਰੀ ਤੋਂ ਆਉਂਦੇ ਹਨ। ਜਿਸ ਥਾਲੀ ‘ਚ ਖਾਂਦੇ ਹਨ, ਉਸੇ ‘ਚ ਛੇਦ ਕਰਦੇ ਹਨ, ਇਹ ਗਲਤ ਗੱਲ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.