Breaking NewsD5 specialNewsPoliticsPunjab

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਸਿਆਸਤ ‘ਚ ਹਲਚਲ, ਮਿਲੇਗਾ ਆਹ ਵੱਡਾ ਆਹੁਦਾ !

ਚੰਡੀਗੜ੍ਹ : ਖੇਤੀਬਾੜੀ ਬਿੱਲਾਂ ਨੂੰ ਲੈ ਕੇ ਜਿੱਥੇ ਇੱਕ ਪਾਸੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ, ਉਥੇ ਹੀ ਪੰਜਾਬ ਕਾਂਗਰਸ ‘ਚ ਅੰਦਰਖਾਤੇ ਹਲਚਲ ਕਾਫ਼ੀ ਤੇਜ਼ ਹੋ ਚੁੱਕੀ ਹੈ। ਸੂਤਰਾਂ ਦੀ ਮੰਨੀਏ ਤਾਂ ਪੰਜਾਬ ਦੀ ਕਾਂਗਰਸ ‘ਚ ਕਿਸੇ ਵੀ ਸਮੇਂ ਵੱਡਾ ਫੇਰਬਦਲ ਹੋ ਸਕਦਾ ਹੈ ਅਤੇ ਬਾਗੀ ਰੁਖ਼ ਅਪਣਾ ਕੇ ਆਪਣੇ ਰਸਤੇ ‘ਤੇ ਚੱਲ ਰਹੇ ਨਵਜੋਤ ਸਿੱਧੂ ਨੂੰ ਕੋਈ ਵੱਡਾ ਆਹੁਦਾ ਦਿੱਤਾ ਜਾ ਸਕਦਾ ਹੈ।

Lakha Sidhana ‘ਤੇ ਸਿੰਘਾਂ ਨੇ ਘੇਰ ਲਿਆ ਅੰਬਾਨੀਆਂ ਦਾ ਮਾਲ! ਗੁਰੂ ਦੇ ਸਿੰਘਾਂ ਨੇ ਦਿੱਤੀ ਵੱਡੀ ਚਿਤਾਵਨੀ!

ਇਸ ਬਾਰੇ ‘ਚ ਗੱਲ ਹਾਲ ਹੀ ‘ਚ ਸਾਹਮਣੇ ਆ ਰਹੀ ਹੈ, ਜਦੋਂ ਰਾਹੁਲ ਗਾਂਧੀ ਪੰਜਾਬ ਦੌਰੇ ‘ਤੇ ਆਉਣ ਵਾਲੇ ਹਨ , ਉਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੀ ਸਿਆਸਤ ‘ਚ ਖਲਬਲੀ ਜਿਹੀ ਮਚੀ ਹੋਈ ਹੈ। ਸੂਤਰਾਂ ਦੀ ਮੰਨੀਏ ਤਾਂ ਨਵਜੋਤ ਸਿੱਧੂ ਨੂੰ ਡਿਪਟੀ ਸੀਐਮ ਜਾਂ ਫਿਰ ਪੰਜਾਬ ਕਾਂਗਰਸ ਪ੍ਰਧਾਨ ਦਾ ਆਹੁਦਾ ਦਿੱਤਾ ਜਾ ਸਕਦਾ ਹੈ। ਜਾਣਕਾਰੀ ਲਈ ਦੱਸ ਦਈਏ ਕਿ ਪੰਜਾਬ ‘ਚ ਸੀਐਮ ਕੈਪਟਨ ਅਮਰਿੰਦਰ ਸਿੰਘ ਹਨ ਕੋਈ ਵੀ ਡਿਪਟੀ ਸੀਐਮ ਦੇ ਅਹੁਦੇ ‘ਤੇ ਨਹੀਂ ਹੈ ਅਤੇ ਪੰਜਾਬ ਪ੍ਰਧਾਨ ਇਸ ਸਮੇਂ ਸੁਨੀਲ ਜਾਖੜ ਹਨ।

ਹੁਣੇ-ਹੁਣੇ ਕਿਸਾਨਾਂ ਨੇ ਕਰਤਾ ਵੱਡਾ ਐਲਾਨ,ਮੋਦੀ ਸਰਕਾਰ ਨੂੰ ਛੇੜਤਾ ਨਵਾਂ ਪੰਗਾ!

ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਲਈ ਇਹ ਸਾਰੀ ਕਵਾਇਦ ਕੀਤੀ ਜਾ ਰਹੀ ਹੈ। ਕਾਫ਼ੀ ਲੰਬੇ ਸਮੇਂ ਤੋਂ ਨਵਜੋਤ ਸਿੱਧੂ ਦੀ ਆਪਣੀ ਹੀ ਪਾਰਟੀ ਨਾਲ ਨਾਰਾਜ਼ਗੀ ਚੱਲ ਰਹੀ ਹੈ ਅਤੇ ਸਿੱਧੂ ਨੇ ਕਾਫ਼ੀ ਸਮੇਂ ਤੋਂ ਪੰਜਾਬ ਕੈਬਨਿਟ ਤੋਂ ਵੀ ਕਿਨਾਰਾ ਕੀਤਾ ਹੋਇਆ ਹੈ ਅਤੇ ਉਨ੍ਹਾਂ ਨੇ ਬਹੁਤ ਘੱਟ ਕੈਬਨਿਟ ਦੀਆਂ ਮੀਟਿੰਗਾਂ ‘ਚ ਹਿੱਸਾ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button