ਚੰਡੀਗੜ, 3 ਅਕਤੂਬਰ
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) ਦੇ ਪਹਿਲੇ ਪੜਾਅ ਦਾ ਕੰਮ ਸਫਲਤਾ ਪੂਰਨ ਮੁਕੰਮਲ ਕਰ ਲਿਆ ਹੈ। ਇਹ ਆਨ ਲਾਈਨ ਸਰਵੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਆਯੋਜਿਤ ਕਰਵਾਇਆ ਗਿਆ ਹੈ। ਇਹ ਸਰਵੇ ਤਿੰਨ ਪੜਾਵਾਂ ਵਿੱਚ ਆਯੋਜਿਤ ਕਰਵਾਇਆ ਜਾਣਾ ਹੈ।
ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਸਰਵੇ 21 ਸਤੰਬਰ ਤੋਂ ਸ਼ੁਰੂ ਕੀਤਾ ਗਿਆ ਸੀ ਜਿਸ ਦਾ ਪਹਿਲਾ ਪੜਾਅ ਅੱਜ 3 ਅਕਤੂਬਰ ਨੂੰ ਪੂਰੀ ਸਫ਼ਲਤਾ ਨਾਲ ਖਤਮ ਹੋ ਗਿਆ ਹੈ।
Lakha Sidhana ‘ਤੇ ਸਿੰਘਾਂ ਨੇ ਘੇਰ ਲਿਆ ਅੰਬਾਨੀਆਂ ਦਾ ਮਾਲ! ਗੁਰੂ ਦੇ ਸਿੰਘਾਂ ਨੇ ਦਿੱਤੀ ਵੱਡੀ ਚਿਤਾਵਨੀ!
ਇਸ ਵਿੱਚ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਨਾਲ ਹਿੱਸਿਆ ਲਿਆ। ਇਸ ਦੌਰਾਨ ਅਧਿਆਪਕਾਂ ਨੇ ਘਰ ਘਰ ਜਾ ਕੇ ਵਿਦਿਆਰਥੀਆਂ ਨੂੰ ਇਸ ਸਰਵੇ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਬੁਲਾਰੇ ਦੇ ਅਨੁਸਾਰ ਪਹਿਲਾ ਪੜਾਅ ਮੁਕੰਮਲ ਹੋਣ ਤੋਂ ਬਾਅਦ ਹੁਣ ਅਧਿਆਪਕਾਂ ਵੱਲੋਂ ਇਸ ਸਰਵੇ ਦਾ ਵਿਸ਼ਲੇਸ਼ਣ ਕੀਤਾ ਜਾਵੇਗਾ। ਇਸ ਤੋਂ ਬਾਅਦ ਸਰਵੇ ਦੇ ਸਬੰਧ ਵਿੱਚ ਸਾਹਮਣੇ ਆਏ ਕਮਜ਼ੋਰ ਪੱਖਾਂ ਨੂੰ ਦੂਰ ਕਰਕੇ ਇਨਾਂ ਨੂੰ ਪਕੇਰਾ ਕੀਤਾ ਜਾਵੇਗਾ।
ਆਹ ਕਿਸਾਨ ਦੇ ਸਿਰ ‘ਤੇ ਹੋਇਆ ਖ਼ੂਨ ਸਵਾਰ!ਕਹਿੰਦਾ ਮੋਦੀ ਤੋਂ ਹੁਣ ਪੂਰੇ ਅੱਕੇ ਪਏ ਐ!ਰਾਤ ਨੂੰ ਨੀਂਦ ਵੀ ਨਹੀਂ ਆਉਂਦੀ!
ਬੁਲਾਰੇ ਦੇ ਅਨੁਸਾਰ ਇਹ ਸਰਵੇ ਨਾਲ ਵਿਦਿਆਰਥੀਆਂ ਵਿੱਚ ਮੁਕਾਬਲੇ ਵਾਲੇ ਇਮਤਿਹਾਨਾਂ ਬਾਰੇ ਸਮਝ ਵਧੇਗੀ ਅਤੇ ਇਸ ਨਾਲ ਸਿੱਖਿਆ ਵਿੱਚ ਗੁਣਾਤਮਿਕ ਤਬਦੀਲੀ ਆਵੇਗੀ। ਉਨਾਂ ਕਿਹਾ ਕਿ ਇਸ ਦੌਰਾਨ ਜ਼ਿਆਦਾਤਰ ਸਵਾਲ ਅਜੈਕਟਿਵ ਟਾਈਪ ਪੁੱਛੇ ਗਏ ਹਨ ਜਿਨਾਂ ਦੇ ਨਾਲ ਵਿਦਿਆਰਥੀਆਂ ਵਿੱਚ ਇੱਕ ਦਮ ਸੋਚਣ ਦੀ ਕਾਬਲੀਅਤ ਪੈਦਾ ਹੋਵਗੇ। ਇਸ ਦੇ ਨਾਲ ਵਿਦਿਆਰਥੀਆਂ ਦੀ ਕੁਸ਼ਲਤਾ ਵਿੱਚ ਵਾਧਾ ਹੋਣ ਦੇ ਕਾਰਨ ਇਹ ਸਰਵੇ ਭਵਿੱਖ ਵਿੱਚ ਉਨਾਂ ਲਈ ਬਹੁਤ ਜ਼ਿਆਦਾ ਲਾਹੇਬੰਦ ਹੋਵੇਗਾ। ਇਹ ਸਰਵੇ ਪਹਿਲੀ ਤੋਂ ਲੈ ਕੇ 12 ਜਮਾਤ ਦੇ ਵਿਦਿਆਰਥੀਆਂ ਦੇ ਆਧਾਰ ’ਤੇ ਕਰਵਾਇਆ ਗਿਆ ਹੈ। ਇਸ ਵਾਸਤੇ ਪਹਿਲਾ ਪੇਪਰ 21 ਸਤੰਬਰ ਨੂੰ ਹੋਇਆ ਸੀ ਅਤੇ ਇਹ ਪੇਪਰ ਤਕਰੀਬਨ ਦੋ ਹਫ਼ਤੇ ਚੱਲੇ ਹਨ। ਪਹਿਲੀ ਜਮਾਤ ਵਿਦਿਆਰਥੀਆਂ ਲਈ ਹਰੇਕ ਵਿਸ਼ੇ ਦੇੇ 10 ਪ੍ਰਸ਼ਨ ਪੁੱਛੇ ਗਏ ਜਦਕਿ ਦੂਜੀ ਤੋਂ ਪੰਜਵੀਂ ਜਮਾਤ ਲਈ ਹਰੇਕ ਵਿਸ਼ੇ ਦੇ 15 ਸਵਾਲ ਪਾਏ ਗਏ ਸਨ। ਇਨਾਂ ਵਿੱਚੋਂ ਹਰੇਕ ਸਵਾਲ 2 ਅੰਕਾਂ ਦਾ ਸੀ। ਬੁਲਾਰੇ ਅਨੁਸਾਰ ਛੇਵੀਂ ਤੋਂ ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਹਰੇਕ ਪੇਪਰ ਦੇ 20 ਸਵਾਲ ਸਨ।
-Nav Gill
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.