IndiaNewsPunjab V

ਸਾਂਝ ਕੇਂਦਰਾਂ ਦੀਆਂ 14 ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿਚ ਮਿਲਣਗੀਆਂ

ਨਵਾਂਸ਼ਹਿਰ, 3 ਅਕਤੂਬਰ :
ਸਰਕਾਰ ਵੱਲੋਂ ਸਾਂਝ ਕੇਂਦਰਾਂ ਦੀਆਂ ਪੰਜ ਮਹੱਤਵਪੂਰਨ ਸੇਵਾਵਾਂ ਨੂੰ ਸੇਵਾ ਕੇਂਦਰਾਂ ਨਾਲ ਅਟੈਚ ਕਰਨ ਤੋਂ ਬਾਅਦ ਹੁਣ 14 ਹੋਰ ਸੇਵਾਵਾਂ ਨੂੰ ਵੀ ਸੇਵਾ ਕੇਂਦਰਾਂ ਨਾਲ ਆਨਲਾਈਨ ਜੋੜ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ
ਉਨਾਂ ਦੱਸਿਆ ਕਿ ਇਨਾਂ ਸੇਵਾਵਾਂ ਵਿਚ ਸ਼ਿਕਾਇਤ ਦੀ ਜਾਣਕਾਰੀ, ਸ਼ਿਕਾਇਤ ’ਤੇ ਕੀਤੀ ਗਈ ਕਾਰਵਾਈ ਦੀ ਜਾਣਕਾਰੀ, ਐਫ. ਆਈ. ਆਰ ਜਾਂ ਡੀ. ਡੀ. ਆਰ ਦੀ ਕਾਪੀ, ਸੜਕ ਦੁਰਘਟਨਾ ਦੇ ਮਾਮਲਿਆਂ ਵਿਚ ਅਨਟਰੇਸਡ ਰਿਪੋਰਟ ਦੀ ਕਾਪੀ, ਵਾਹਨ ਚੋਰੀ ਦੇ ਮਾਮਲੇ ਵਿਚ ਅਨਟਰੇਸਡ ਰਿਪੋਰਟ ਦੀ ਕਾਪੀ, ਚੋਰੀ ਦੇ ਮਾਮਲਿਆਂ ਵਿਚ ਅਨਟਰੇਸਡ ਰਿਪੋਰਟ ਦੀ ਕਾਪੀ, ਲਾਊਡ ਸਪੀਕਰ ਦੀ ਐਨ. ਓ. ਸੀ, ਮੇਲਿਆਂ-ਪ੍ਰਦਰਸ਼ਨੀਆਂ-ਖੇਡ ਸਮਾਗਮਾਂ ਲਈ ਐਨ. ਓ. ਸੀ, ਵਾਹਨਾਂ ਲਈ ਐਨ. ਓ. ਸੀ, ਵੀਜ਼ੇ ਲਈ ਪੁਲਿਸ ਕਲੀਅਰੈਂਸ, ਕਰੈਕਟਰ ਵੈਰੀਫਿਕੇਸ਼ਨ, ਕਿਰਾਏਦਾਰ ਦੀ ਵੈਰੀਫਿਕੇਸ਼ਨ, ਕਰਮਚਾਰੀ ਦੀ ਵੈਰੀਫਿਕੇਸ਼ਨ ਅਤੇ ਘਰੇਲੂ ਸਹਾਇਕ ਜਾਂ ਨੌਕਰਦੀ  ਵੈਰੀਫਿਕੇਸ਼ਨ ਸੇਵਾਵਾਂ ਸ਼ਾਮਿਲ ਹਨ।
ਉਨਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਇਹ ਸੁਵਿਧਾਵਾਂ ਮਿਲਣ ਨਾਲ ਲੋਕਾਂ ਨੂੰ ਐਫ. ਆਈ. ਆਰ. ਸਮੇਤ ਪੁਲਿਸ ਸਬੰਧੀ ਜਾਣਕਾਰੀ ਲਈ ਥਾਣਿਆਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਉਨਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਕੰਮ ਜਿਥੇ ਬਹੁਤ ਜਲਦ ਹੋ ਜਾਵੇਗਾ, ਉਥੇ ਪੁਲਿਸ ਵੈਰੀਫਿਕੇਸ਼ਨ ਜਾਂ ਰਜਿਸਟ੍ਰੇਸ਼ਨ ਦੇ ਨਾਂਅ ’ਤੇ ਹੋਣ ਵਾਲੀ ਖੱਜਲ-ਖੁਆਰੀ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ।
-NAV GILL
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button