agricultureD5 specialFatehgarh SahibNewsPunjab

ਜਿ਼ਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 8598 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ : ਏ.ਡੀ.ਸੀ.

ਫ਼ਤਹਿਗੜ੍ਹ ਸਾਹਿਬ, 04ਅਕਤੂਬਰ :

ਜਿ਼ਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 9816 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 8598 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਜਿ਼ਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 4363 ਮੀਟਰਕ ਟਨ, ਮਾਰਕਫੈਡ ਵੱਲੋਂ 1919 ਮੀਟਰਕ ਟਨ, ਪਨਸਪ ਵੱਲੋਂ 1256 ਮੀਟਰਕ ਟਨ ਅਤੇ ਵੇਅਰ ਹਾਊਸ ਵੱਲੋਂ 1060 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

 

ਲਓ ਜੀ ! ਨੌਜਵਾਨਾਂ ਨੇ ਡਫਲੀ ਵਜਾਕੇ ਕਰਤਾ ਜੰਗ ਦਾ ਐਲਾਨ !ਹੁਣ ਪੈਣਗੀਆਂ ਅਡਾਨੀ ,ਅੰਬਾਨੀ ਤੇ ਮੋਦੀ ਨੂੰ ਭਾਜੜਾ !

ਵਧੀਕ ਡਿਪਟੀ ਕਮਿਸ਼ਨਰ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ ਕਿਉਂਕਿ ਅਜਿਹਾ ਕਰਕੇ ਜਿਥੇ ਵਾਤਾਵਰਣ ਪ੍ਰਦੂਸ਼ਣ ’ਤੇ ਠੱਲ ਪਾਈ ਜਾ ਸਕੇਗੀ ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇਗੀ। ਉਨ੍ਹਾਂ ਪਰਾਲੀ ਨੂੰ ਅੱਗ ਲਗਾਉਣ ਦੇ ਕਈ ਨੁਕਸਾਨ ਹਨ ਜਿਨ੍ਹਾਂ ਵਿੱਚੋਂ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਹੁੰਦਾ ਹੈ, ਕਿਉਂਕਿ ਅੱਗ ਲਗਾਉਣ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਉਥੇ ਹੀ ਅਨੇਕਾ ਲਾਭਕਾਰੀ ਜੀਵ-ਜੰਤੂ ਵੀ ਮਾਰੇ ਜਾਂਦੇ ਹਨ ਜੋ ਕਿ ਕਿਸਾਨਾਂ ਲਈ ਕਾਫੀ ਫਾਇਦੇਮੰਦ ਹੁੰਦੇ ਹਨ।
ਸ਼੍ਰੀਮਤੀ ਜੌਹਲ ਨੇ ਕਿਹਾ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਇਕੱਲੇ ਕਿਸਾਨਾਂ ਨੂੰ 50 ਫੀਸਦੀ ਅਤੇ ਕਿਸਾਨ ਗਰੁੱਪਾਂ ਤੇ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਸਬਸਿਡੀ ’ਤੇ ਖੇਤੀ ਮਸ਼ੀਨਰੀ ਦਿੱਤੀ ਜਾ ਰਹੀ ਹੈ ਜਿਸ ਨਾਲ ਕਿਸਾਨ ਜਿਥੇ ਪਰਾਲੀ ਨੂੰ ਅੱਗ ਲਗਾਉਣ ਤੋਂ ਬਚੇ ਰਹਿਣਗੇ ਉਥੇ ਹੀ ਇਸ ਨਾਲ ਵਾਤਾਵਰਣ ਪ੍ਰਦੂਸ਼ਣ ਨੂੰ ਵੀ ਠੱਲ ਪਾਈ ਜਾ ਸਕੇਗੀ।

 

-NAV GILL

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button