Breaking NewsD5 specialNewsPoliticsPunjab

ਰੋਸ ਵਿਖਾਵਾ ਕਰਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਰਕਰ ਗ੍ਰਿਫ਼ਤਾਰ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਵਰਕਰਾਂ ਨੂੰ ਅੱਜ ਉਸ ਵੇਲੇ ਮੁਹਾਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਵਜ਼ੀਫ਼ਾ ਸਕੈਂਡਲ ਮਾਮਲੇ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਸਥਿਤ ਫਾਰਮ ਹਾਊਸ ਦੇ ਸਾਹਮਣੇ ਰੋਸ ਵਿਖਾਵਾ ਕਰਨ ਪਹੁੰਚੇ ਸਨ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੇ ਅਚਾਨਕ ਹੀ ਪ੍ਰੋਗਰਾਮ ਉਲੀਕਕੇ ਇਹ ਰੋਸ ਵਿਖਾਵਾ ਸ਼ੁਰੂ ਕਰ ਦਿੱਤਾ।

ਸਿੱਪੀ ਗਿੱਲ ਨੇ ਦੱਸ ਦਿੱਤਾ ਕਲਾਕਾਰਾਂ ਦਾ ਸੱਚ ! ਸੁਣਕੇ ਹੱਕੇ-ਬੱਕੇ ਰਹਿ ਜਾਣਗੇ ਬਾਕੀ ਕਲਾਕਾਰ !

ਇਸ ਦੀ ਸੂਚਨਾ ਮੀਡੀਆ ਨੂੰ ਵੀ ਐਨ ਮੌਕੇ ‘ਤੇ ਦਿੱਤੀ ਗਈ । ਰੋਸ਼ ਵਿਖਾਵੇ ਤੋਂ ਅੱਧੇ ਘੰਟੇ ਬਾਅਦ ਪੁਲਿਸ ਨੇ ਇਨ੍ਹਾਂ ਵਿਧਾਇਕਾਂ ,ਆਗੂਆਂ ਤੇ ਵਰਕਰਾਂ ਨੂੰ ਗ੍ਰਿਫ਼ਤਾਰ ਕਰਕੇ ਮੁੱਲਾਂਪੁਰ ਥਾਣੇ ਵਿੱਚ ਬੰਦ ਕਰ ਦਿੱਤਾ । ਆਮ ਆਦਮੀ ਪਾਰਟੀ ਦੇ ਆਗੂ ਮੰਗ ਕਰ ਰਹੇ ਸਨ ਕਿ ਵਜ਼ੀਫ਼ਾ ਸਕੈਂਡਲ ਮਾਮਲੇ ਵਿੱਚ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਵੇ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ । ਉਨ੍ਹਾਂ ਇਹ ਮੰਗ ਵੀ ਕੀਤੀ ਕਿ ਐਸ.ਸੀ. ਵਰਗ ਅਤੇ ਘੱਟ ਗਿਣਤੀ ਵਿਦਿਆਰਥੀਆਂ ਨੂੰ ਸਮੇਂ ਸਿਰ ਵਜ਼ੀਫ਼ਾ ਰਾਸ਼ੀ ਦਿੱਤੀ ਜਾਵੇ।

🔴 Live 🔴ਕਿਸਾਨਾਂ ਦਾ ਮੋਦੀ ਨੂੰ ਠੋਕਵਾਂ ਜਵਾਬ !ਭਾਜਪਾ ਤੋਂ ਬਾਅਦ ਕਿਸਾਨਾਂ ਦੀ ਕਾਂਗਰਸ ਨੂੰ ਚੇਤਾਵਨੀ!

ਆਮ ਆਦਮੀ ਪਾਰਟੀ ਕੈਪਟਨ ਸਰਕਾਰ ‘ਤੇ ਇਹ ਦੋਸ਼ ਲਗਾਉਂਦੀ ਆ ਰਹੀ ਹੈ ਕਿ ਵਜ਼ੀਫਾ ਰਾਸ਼ੀ ਵਿੱਚ ਵੱਡੇ ਸਕੈਂਡਲ ਕਰਨ ਵਾਲੀਆਂ ਪ੍ਰਾਈਵੇਟ ਸੰਸਥਾਵਾਂ ਨੂੰ ਹੀ ਫਿਰ ਤੋਂ ਵਜ਼ੀਫ਼ਾ ਰਾਸ਼ੀ ਦਿੱਤੀ ਗਈ ਹੈ।ਪਿਛਲੇ ਤਿੰਨ ਸਾਲ ਤੋਂ ਸਰਕਾਰ ਗ਼ਰੀਬ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਨਹੀਂ ਦੇ ਰਹੀ ਜਿਸ ਕਾਰਨ ਵਿਦਿਆਰਥੀਆਂ ਨੂੰ ਦਾਖ਼ਲੇ ਲੈਣ ਅਤੇ ਡਿਗਰੀਆਂ ਹਾਸਲ ਕਰਨ ਵਿੱਚ ਦਿੱਕਤ ਬਣੀ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button