NewsBreaking NewsD5 specialPunjab

‘ਕੋਰੋਨਾ ਵਾਇਰਸ ਤੋਂ ਬਚਾਅ ਨੂੰ ਵੇਖਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਉਣ ਕਿਸਾਨ’

ਫ਼ਤਹਿਗੜ੍ਹ ਸਾਹਿਬ :  ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਵਿੱਚ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਪਾਉਣਾ ਚਾਹੀਦਾ ਹੈ ਅਤੇ ਕਿਸਾਨ ਵੀ ਇਸ ਮਹਾਂਮਾਰੀ ਤੋਂ ਬਚਾਅ ਲਈ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਜਿਥੇ ਵਾਤਾਵਰਣ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਇਆ ਜਾ ਸਕੇਗਾ ਉਥੇ ਹੀ ਮਨੁੱਖੀ ਸਿਹਤ ਨੂੰ ਲੱਗਣ ਵਾਲੀਆਂ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਸੁਰਜੀਤ ਸਿੰਘ ਨੇ ਦੱਸਿਆ ਕਿ ਡਾ. ਵਿਭਾਗ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸੇ ਮੁਹਿੰਮ ਤਹਿਤ ਪਿੰਡ ਖੇੜਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।

ਲਓ ਜੀ! ਪੰਮੀ ਬਾਈ ਨੇ ਦੱਸਤਾ ਖੇਤੀ ਬਿੱਲ ਰੱਦ ਕਰਵਾਉਣ ਦਾ ਤਰੀਕਾ !ਕਿਸਾਨ ਹੋਏ ਪੱਬਾਂ ਭਾਰ ਹੁਣ ਬਣੁਗੀ ਗੱਲ !

ਇਨ੍ਹਾਂ ਕੈਂਪਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਨਹੀ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਡਾ. ਵਾਲੀਆ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਖੇਤੀਬਾੜੀ ਅਫਸਰ ਹਰਸੰਗੀਤ ਸਿੰਘ, ਏ.ਐਸ.ਆਈ. ਮਨਦੀਪ ਕੌਰ ਤੇ ਸੁਖਦੇਵ ਸਿੰਘ ਅਤੇ ਏ.ਟੀ.ਐਮ. ਰਾਜਵੀਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਲਈ ਪ੍ਰੇਰਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਵੱਖ-ਵੱਖ ਖੇਤੀ ਮਸ਼ੀਨਰੀ ਬਾਰੇ ਤਕਨੀਕੀ ਜਾਣਕਾਰੀ ਦਿੱਤੀ।

ਚੀਨ ਨੂੰ ਕੋਰੋਨਾ ਵਾਇਰਸ ਫੈਲਾਉਣ ਦੀ ਸਜ਼ਾ ! ਗਰੀਬ ਦੇਸ਼ਾ ਦਾ ਕਰਜ਼ਾ ਕਰਨਾ ਪੈ ਸਕਦਾ ਮੁਆਫ਼ !

ਉਨ੍ਹਾਂ ਦੱਸਿਆ ਕਿ ਸੁਪਰ ਐਸ.ਐਮ.ਐਸ. ਵਾਲੀਆਂ ਕੰਬਾਇਨਾਂ ਨਾਲ ਫਸਲ ਦੀ ਕਟਾਈ ਕਰਨ ਉਪਰੰਤ ਹੈਪੀ ਸੀਡਰ ਜਾਂ ਸੁਪਰ ਸੀਡਰ ਨਾਲ ਬਿਜਾਈ ਕਰਕੇ ਖੇਤੀ ਖਰਚੇ ਘਟਾਏ ਜਾ ਸਕਦੇ ਹਨ ਅਤੇ ਇਸ ਤਰ੍ਹਾਂ ਬਿਜਾਈ ਕਰਨ ਨਾਲ ਨਦੀਨਾਂ ਦੀ ਸਮੱਸਿਆ ਵੀ ਘੱਟ ਆਉਂਦੀ ਹੈ। ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਰਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਅਤੇ ਖਾਦਾਂ ਦੀ ਵਰਤੋਂ ਘੱਟ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਪਰਾਲੀ ਨੂੰ ਖੇਤਾਂ ਵਿੱਚ ਰਲਾਉਣ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button