Breaking NewsD5 specialNewsPunjab

ਬੇਅਦਬੀ ਮਾਮਲੇ ਦੀ ਸੂਚਨਾ ਦੇਣ ਵਾਲਾ ਹੀ ਨਿਕਲਿਆ ਆਰੋਪੀ, ਕੁਝ ਹੀ ਘੰਟਿਆਂ ‘ਚ ਪੁਲਿਸ ਨੇ ਸੁਲਝਾਇਆ ਕੇਸ

ਲੁਧਿਆਣਾ : ਲੁਧਿਆਣਾ ਦੇ ਟਿੱਬਾ ਰੋਡ ‘ਤੇ ਬੀਤੀ ਦੇਰ ਰਾਤ ਸੇਵਾ ਸਿੰਘ ਨਾਮ ਦੇ ਨੌਜਵਾਨ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਸੀ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਕਿਸੇ ਦੇ ਵੱਲੋਂ ਬੇਅਦਬੀ ਕੀਤੀ ਗਈ ਹੈ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਦੇ ਵੱਲੋਂ ਜਦੋਂ ਮਾਮਲੇ ਦੀ ਪੂਰੀ ਜਾਂਚ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਦੀ ਬੇਅਦਬੀ ਕਿਸੇ ਹੋਰ ਨੇ ਨਹੀਂ ਸੂਚਨਾ ਦੇਣ ਵਾਲੇ ਸੇਵਾ ਸਿੰਘ ਦੇ ਵੱਲੋਂ ਹੀ ਕੀਤੀ ਗਈ ਹੈ।

ਕੈਪਟਨ ਨੂੰ ਲੱਗਿਆ ਵੱਡਾ ਝਟਕਾ !ਕਿਸਾਨਾਂ ਦੀਆਂ ਉਮੀਦਾਂ ‘ਤੇ ਫਿਰਿਆ ਪਾਣੀ!ਮੋਦੀ ਖਿਲਾਫ਼ ਹੁਣ ਸੰਘਰਸ਼ ਹੋਰ ਵੀ ਤੇਜ਼!

ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਦੇ ਵੱਲੋਂ ਕੁਝ ਹੀ ਘੰਟਿਆਂ ‘ਚ ਇਸ ਪੂਰੇ ਮਾਮਲੇ ਨੂੰ ਸੁਲਝਾ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਪਵਿੱਤਰ ਸਰੂਪਾਂ ਦੀ ਬੇਅਦਬੀ ਕਿਸੇ ਹੋਰ ਨੇ ਨਹੀਂ ਸਗੋਂ ਸੂਚਨਾ ਦੇਣ ਵਾਲੇ ਨੌਜਵਾਨ ਦੇ ਵੱਲੋਂ ਹੀ ਕੀਤੀ ਗਈ ਹੈ। ਇਸ ਤੋਂ ਬਾਅਦ ਪੁਲਿਸ ਨੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸਦੀ ਉਮਰ ਲੱਗਭੱਗ 17 ਸਾਲ ਦੀ ਦੱਸੀ ਜਾ ਰਹੀ ਹੈ।

ਹੁਣ ਦੂਜੇ ਸੂਬੇ ‘ਚੋਂ ਪੰਜਾਬ ‘ਚ ਆਈ ਆਹ ਚੀਜ਼ ! ਆਉਂਦਿਆਂ ਹੀ ਕਿਸਾਨਾਂ ਨੇ ਪਾ ਲਿਆ ਘੇਰਾ !ਪਹਿਲਾਂ ਹੀ ਅੱਕੇ ਬੈਠੇ ਆਂ!

ਇਸ ਘਟਨਾ ਤੋਂ ਬਾਅਦ ਸਿੱਖ ਸੰਗਤ ਭੜਕ ਗਈ। ਫਿਲਹਾਲ ਪੁਲਿਸ ਦੇ ਵੱਲੋਂ ਸਿੱਖ ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਹਾਲਾਂਕਿ ਪੁਲਿਸ ਦੇ ਵੱਲੋਂ ਇਸ ਮਾਮਲੇ ‘ਤੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੱਤੀ ਗਈ ਹੈ।ਪੁਲਿਸ ਕਮਿਸ਼ਨਰ ਲੁਧਿਆਣਾ ਦੇ ਵੱਲੋਂ ਇਸ ਸਬੰਧੀ ਮੰਗਲਵਾਰ 3 ਨਵੰਬਰ ਨੂੰ ਇੱਕ ਪ੍ਰੈਸ ਕਾਨਫਰੰਸ ਬੁਲਾਈ ਗਈ ਹੈ , ਜਿਸ ‘ਚ ਇਸ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button