Breaking NewsD5 specialNewsPoliticsPunjab

ਕਿਸਾਨਾਂ ਦੀ ਹੋਈ ਵੱਡੀ ਜਿੱਤ, ਸਰਕਾਰ ਨੇ ਮੰਨੀਆਂ ਕਿਸਾਨਾਂ ਦੀਆਂ ਮੰਗਾਂ ?

ਬਰਨਾਲਾ : ਬੀਤੇ ਦਿਨੀਂ ਬਰਨਾਲਾ ਦੇ ਬੀਜੇਪੀ ਲੀਡਰ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਿਸਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਦੇ ਕਾਰਨ ਕਿਸਾਨ ਜਥੇਬੰਦੀਆਂ ਨੇ ਪੀੜਿਤ ਪਰਿਵਾਰ ਦੀ ਮਦਦ ਲਈ ਸਰਕਾਰ ਤੋਂ ਮੁਆਵਜੇ ਦੀ ਮੰਗ ਕੀਤੀ ਸੀ। ਜਿਨ੍ਹਾਂ ਮੰਗਾਂ ਨੂੰ ਸਰਕਾਰ ਨੇ ਮੰਨ ਲਿਆ ਹੈ ਅਤੇ ਪੀੜਿਤ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਜਿਸ ਤੋਂ ਬਾਅਦ ਕਿਸਾਨ ਅਤੇ ਪੀੜਿਤ ਪਰਿਵਾਰ ਮ੍ਰਿਤਕ ਕਿਸਾਨ ਦੀ ਦੇਹ ਦਾ ਸਸਕਾਰ ਕਰਨ ਲਈ ਰਾਜੀ ਹੋ ਗਏ ਹਨ।

🔴Live | ਕੇਜਰੀਵਾਲ ਦੇ ਪ੍ਰਧਾਨ ਦਾ ਚੰਡੀਗੜ੍ਹ ਤੋਂ ਕਿਸਾਨਾਂ ਦੇ ਹੱਕ ‘ਚ ਵੱਡਾ ਐਲਾਨ

ਪੀੜਿਤ ਪਰਿਵਾਰ ਨੂੰ ਮੁਆਵਜ਼ਾ ਦੇਣ ਆਏ ਤਹਿਸੀਲ ਦਾਰ ਨੇ ਕਿਸਾਨ ਦੇ ਪਰਿਵਾਰ ਨੂੰ 5 ਲੱਖ ਰੁਪਏ ਦਾ ਚੈਕ ਦਿੱਤਾ ਅਤੇ ਬਾਕੀ ਦਾ ਪੰਜ ਲੱਖ ਕਿਸਾਨ ਦੇ ਭੋਗ ਤੋਂ ਬਾਅਦ ਦੇਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਭਰੋਸਾ ਦਿੱਤਾ ਗਿਆ ਹੈ। ਫਿਲਹਾਲ ਇਹ ਕਿਸਾਨ ਸੰਗਠਨ ਦੀ ਵੱਡੀ ਜਿੱਤ ਹੈ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਅੱਗੇ ਝੁਕਣਾ ਪਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button