NewsBreaking NewsD5 specialPoliticsPunjab

Breaking : ਅਕਾਲੀ ਦਲ ਨੂੰ ਵੱਡਾ ਝਟਕਾ, ਮਜੀਠੀਆ ਤੋਂ ਕੇਂਦਰ ਨੇ ਵਾਪਸ ਲਈ ਜੈੱਡ ਪਲੱਸ ਸੁਰੱਖਿਆ

ਪਟਿਆਲਾ : ਕੇਂਦਰ ਸਰਕਾਰ ਨੇ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ ਕੇਂਦਰ ਨੇ ਮਜੀਠੀਆ ਨੂੰ ਦਿੱਤੀ ਜੈੱਡ ਪਲੱਸ ਸੁਰੱਖਿਆ ਵਾਪਸ ਲੈ ਲਈ ਹੈ। ਹੁਣ ਬਿਕਰਮ ਮਜੀਠੀਆ ਨੂੰ ਪੰਜਾਬ ਪੁਲਿਸ ਦੀ ਜੈੱਡ ਪਲੱਸ ਸੁਰੱਖਿਆ ਜਾਂ ਫਿਰ ਵਾਈ ਪੁਲਿਸ ਕੈਟੇਗਰੀ ‘ਚ ਰੱਖਿਆ ਜਾਵੇਗਾ। ਦੱਸ ਦਈਏ ਕਿ ਉਨ੍ਹਾਂ ਨੂੰ ਸੀਆਈਐਸਐਫ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ।

🔴LIVE | ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੇ ਕੀਤਾ ਐਲਾਨ ! ਮੁੜ ਕਿਸਾਨਾਂ ਦੇ ਹੱਕ ‘ਚ ਨਿੱਤਰਿਆ ਕੈਪਟਨ !

ਦੱਸ ਦਈਏ ਕਿ ਇਹ ਸਕਿਉਰਟੀ ਬਿਕਰਮ ਮਜੀਠੀਆ ਨੂੰ ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਪ੍ਰਦਾਨ ਕੀਤੀ ਹੋਈ ਸੀ ਅਤੇ ਉਨ੍ਹਾਂ ਦੀ ਸੁਰੱਖਿਆ ਵਿਚ ਸੀ. ਆਈ. ਐੱਸ. ਐੱਫ਼. ਅਤੇ ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਰਹਿੰਦੇ ਸਨ। ਪਤਾ ਲੱਗਿਆ ਹੈ ਕਿ ਕੇਂਦਰੀ ਗ੍ਰਹਿ ਮੰਤਰਾਲਾ ਨੇ ਬਿਕਰਮ ਮਜੀਠੀਆ ਦੀ ਥ੍ਰੇਟ ਪ੍ਰਸੈਪਸ਼ਨ ਨੂੰ ਰੀਵਿਊ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ। ਹਾਲਾਂਕਿ ਰਾਜਨੀਤਕ ਤੌਰ ‘ਤੇ ਇਹ ਕਿਹਾ ਜਾ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਟੁੱਟਣ ਤੋਂ ਬਾਅਦ ਤੋਂ ਹੀ ਚੱਲ ਰਹੀ ਤਲਖੀ ਕਾਰਨ ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button